ਪੱਤਰ ਪ੍ਰੇਰਕ
ਨਵੀਂ ਦਿੱਲੀ, 7 ਅਗਸਤ
ਸਾਬਕਾ ਰਾਜ ਸਭਾ ਮੈਂਬਰ ਤਰਲੋਚਨ ਸਿੰਘ ਵੱਲੋਂ ਦਿੱਲੀ ਦੇ ਸਿੱਖਾਂ ਵਾਸਤੇ ਕੀਤੇ ਕਾਰਜਾਂ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਦੌਰਾਨ ਉਨ੍ਹਾਂ ਦੇ ਸਰਕਾਰੀ ਅਧਿਕਾਰੀ ਅਤੇ ਮਗਰੋਂ ਸਿਆਸੀ ਸਫ਼ਰ ਦੌਰਾਨ ਕੌਮ ਲਈ ਕੀਤੇ ਕੰਮਾਂ ਨੂੰ ਯਾਦ ਕੀਤਾ ਗਿਆ। ਸ੍ਰੀ ਤਰਲੋਚਨ ਸਿੰਘ ਦਾ ਸਨਮਾਨ ਕਰਨ ਵਾਲਿਆਂ ਵਿੱਚ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸੱਕਤਰ ਜਗਦੀਪ ਸਿੰਘ ਕਾਹਲੋਂ, ਸ਼੍ਰੋਮਣੀ ਅਕਾਲੀ ਦਲ (ਦਿੱਲੀ ਸਟੇਟ) ਦੇ ਪ੍ਰਧਾਨ ਐਮ.ਪੀ.ਐੱਸ ਚੱਢਾ, ਕਮੇਟੀ ਮੈਂਬਰ ਸੁਖਬੀਰ ਸਿੰਘ ਕਾਲੜਾ ਤੇ ਵਿਕਰਮ ਸਿੰਘ ਰੋਹਿਣੀ ਅਤੇ ਹੋਰ ਆਗੂ ਸ਼ਾਮਲ ਸਨ। ਜ਼ਿਕਰਯੋਗ ਹੈ ਕਿ ਤਰਲੋਚਨ ਸਿੰਘ ਇਸ ਸਮੇਂ ਦਿੱਲੀ ਕਮੇਟੀ ਦੇ ਇੰਟਰਨੈਸ਼ਨਲ ਸੈਂਟਰ ਆਫ ਸਿੱਖ ਸਟੱਡੀਜ਼ (ਰਕਾਬ ਗੰਜ ਸਾਹਿਬ ਗੁਰਦੁਆਰਾ) ਦੇ ਚੇਅਰਮੈਨ ਵੱਜੋਂ ਸੇਵਾਵਾਂ ਨਿਭਾਅ ਰਹੇ ਹਨ। ਉਹ ਦਿੱਲੀ ਯੂਨੀਵਰਸਿਟੀ ਅਧੀਨ ਆਉਂਦੇ ਕਮੇਟੀ ਦੇ ਕਾਲਜ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਵੀ ਚੇਅਰਮੈਨ ਹਨ। ਇਸ ਮੌਕੇ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਉਨ੍ਹਾਂ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵੱਜੋਂ ਕਈ ਸਿੱਖ ਮਸਲੇ ਕੇਂਦਰ ਕੋਲ ਚੁੱਕੇ ਸਨ। ਸੁਖਬੀਰ ਸਿੰਘ ਕਾਲੜਾ ਨੇ ਕਿਹਾ ਕਿ ਉਨ੍ਹਾਂ ਗਿਆਨੀ ਜੈਲ ਦੇ ਸੂਚਨਾ ਅਧਿਕਾਰੀ ਹੁੰਦੇ ਹੋਏ ਵੀ ਦਿੱਲੀ ਦੇ ਸਿੱਖਾਂ ਨਾਲ ਨੇੜੇ ਦਾ ਰਾਬਤਾ ਰੱਖਿਆ ਅਤੇ ਹੁਣ ਵੀ ਆਪਣੇ ਲੇਖਾਂ ਨਾਲ ਵਿਚਾਰ ਪੇਸ਼ ਕਰਦੇ ਰਹਿੰਦੇ ਹਨ।