ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਦਿੱਲੀ ਕਮੇਟੀ ਵੱਲੋਂ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ’ਚ ਵਾਧਾ

ਕਾਲਕਾ ਤੇ ਕਾਹਲੋਂ ਵੱਲੋਂ ਮੁਲਾਜ਼ਮਾਂ ਨਾਲ ਮੀਟਿੰਗ
ਮੁਲਾਜ਼ਮਾਂ ਨਾਲ ਦਿੱਲੀ ਕਮੇਟੀ ਦੇ ਆਗੂ। -ਫੋਟੋ: ਦਿਓਲ
Advertisement

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿਚ 5 ਫੀਸਦੀ ਦਾ ਵਾਧਾ ਕਰ ਦਿੱਤਾ ਹੈ। ਇਸ ਬਾਰੇ ਐਲਾਨ ਅੱਜ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਅੱਜ ਮੁਲਾਜ਼ਮਾਂ ਨਾਲ ਮੀਟਿੰਗ ਵਿਚ ਕੀਤਾ। ਆਗੂਆਂ ਨੇ ਦੱਸਿਆ ਕਿ ਕਮੇਟੀ ਦੇ ਮੁਲਾਜ਼ਮ ਉਨ੍ਹਾਂ ਲਈ ਪਰਿਵਾਰ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਵਿਚ ਮੁਲਾਜ਼ਮਾਂ ਦੀ ਅਹਿਮ ਭੂਮਿਕਾ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਕਮੇਟੀ ਦੀ ਰੀੜ੍ਹ ਦੀ ਹੱਡੀ ਵਰਗੀ ਅਹਿਮ ਭੂਮਿਕਾ ਅਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਮੇਟੀ ਦੇ ਸਾਰੇ ਕੰਮਾਂ ਨੂੰ ਨੇਪਰੇ ਚੜ੍ਹਾਉਣ ਵਿਚ ਮੁਲਾਜ਼ਮਾਂ ਦੇ ਯੋਗਦਾਨ ਦੀ ਸ਼ਲਾਘਾ ਵਾਸਤੇ ਸ਼ਬਦ ਵੀ ਬਹੁਤ ਥੋੜ੍ਹੇ ਰਹਿ ਜਾਂਦੇ ਹਨ। ਉਨ੍ਹਾਂ ਕਿਹਾ ਕਿ ਕਮੇਟੀ ਨੇ ਹਮੇਸ਼ਾ ਮੁਲਾਜ਼ਮਾਂ ਦੇ ਹਿੱਤਾਂ ਦਾ ਖਿਆਲ ਰੱਖਿਆ ਹੈ ਤੇ ਹਮੇਸ਼ਾ ਰੱਖੇਗੀ। ਉਨ੍ਹਾਂ ਦੱਸਿਆ ਕਿ ਇਸ ਵਾਰ ਜਿਥੇ ਮੁਲਾਜ਼ਮਾਂ ਦੀਆਂ ਤਨਖਾਹਾਂ 31 ਤਰੀਕ ਨੂੰ ਰਿਲੀਜ਼ ਕਰ ਦਿੱਤੀਆਂ ਗਈਆਂ ਹਨ, ਉਥੇ ਹੀ ਸੇਵਾ ਮੁਕਤ ਹੁੰਦੇ ਮੁਲਾਜ਼ਮਾਂ ਦੇ ਬਣਦੇ ਬਕਾਏ ਵੀ ਸਮੇਂ ਸਿਰ ਅਦਾ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350 ਸਾਲਾ ਪ੍ਰਕਾਸ਼ ਪੁਰਬ ਕਮੇਟੀ ਵੱਲੋਂ ਵੱਡੀ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਵਿਰੋਧੀਆਂ ’ਤੇ ਤਨਜ਼ ਕੱਸਦਿਆਂ ਸ੍ਰੀ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਕੁਝ ਫੇਸਬੁੱਕੀਏ ਲੋਕਾਂ ਨੂੰ ਹਮੇਸ਼ਾ ਨਾਂਹ ਪੱਖੀ ਗੱਲਾਂ ਕਰਨ ਦਾ ਸ਼ੌਕ ਹੁੰਦਾ ਹੈ ਜੋ ਕਮੇਟੀ ਨੂੰ ਬਦਨਾਮ ਕਰਨ ਵਾਸਤੇ ਹਰ ਵੇਲੇ ਪੱਬਾਂ ਭਾਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਵੱਲੋਂ ਪੂਰੀ ਤਨਦੇਹੀ ਨਾਲ ਆਪਣੇ ਫਰਜ਼ ਨਿਭਾ ਕੇ ਅਜਿਹੇ ਫੇਸਬੁੱਕੀਏ ਲੋਕਾਂ ਦਾ ਨਾਂਹ ਪੱਖੀ ਏਜੰਡਾ ਠੁੱਸ ਕਰ ਦਿੱਤਾ ਜਾਂਦਾ ਹੈ।

Advertisement

Advertisement