ਦਿੱਲੀ ਕਮੇਟੀ ਮੈਂਬਰਾਂ ਵੱਲੋਂ ਡਾਇਰੈਕਟਰ ’ਤੇ ਮਰਿਆਦਾ ਭੰਗ ਕਰਨ ਦਾ ਦੋਸ਼

ਦਿੱਲੀ ਕਮੇਟੀ ਮੈਂਬਰਾਂ ਵੱਲੋਂ ਡਾਇਰੈਕਟਰ ’ਤੇ ਮਰਿਆਦਾ ਭੰਗ ਕਰਨ ਦਾ ਦੋਸ਼

ਮੀਡੀਆ ਨੂੰ ਸੰਬੋਧਨ ਕਰਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਮੈਂਬਰ। -ਫੋਟੋ: ਦਿਓਲ

ਪੱਤਰ ਪ੍ਰੇਰਕ

ਨਵੀਂ ਦਿੱਲੀ, 15 ਸਤੰਬਰ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਆਤਮਾ ਸਿੰਘ ਲੁਬਾਣਾ, ਰਮਿੰਦਰ ਸਿੰਘ ਸਵੀਟਾ, ਭੁਪਿੰਦਰ ਸਿੰਘ ਗਿੰਨੀ, ਗੁਰਪ੍ਰੀਤ ਸਿੰਘ ਜੱਸਾ ਤੇ ਹਰਜੀਤ ਸਿੰਘ ਪੱਪਾ ਨੇ ਕਿਹਾ ਹੈ ਕਿ ਕਮੇਟੀ ਦੇ ਕੋ-ਆਪਸ਼ਨ ਰਾਹੀਂ ਮੈਂਬਰ ਚੁਣਨ ਦੀ ਪ੍ਰਕਿਰਿਆ ਵਿਚ ਸ੍ਰੀ ਅਕਾਲ ਤਖਤ ਸਾਹਿਬ ਸਮੇਤ ਚਾਰ ਤਖ਼ਤਾਂ ਦੇ ਜਥੇਦਾਰ ਸਾਹਿਬਾਨਾਂ ਦੇ ਨਾਂ ਮੈਂਬਰਾਂ ਵਜੋਂ ਨਾ ਪੜ੍ਹ ਕੇ ਡਾਇਰੈਕਟਰ ਗੁਰਦੁਆਰਾ ਚੋਣਾਂ ਨਰਿੰਦਰ ਸਿੰਘ ਨੇ ਵੱਡਾ ਧ੍ਰੋਹ ਕਮਾਇਆ ਹੈ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੈਂਬਰਾਂ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਸਿੱਖਾਂ ਲਈ ਸਰਵਉਚ ਹੈ ਤੇ ਬਾਕੀ ਤਖਤ ਵੀ ਸਨਮਾਨਯੋਗ ਹਨ। ਉਨ੍ਹਾਂ ਕਿਹਾ ਕਿ 50 ਸਾਲਾਂ ਤੋਂ ਇਹ ਮਰਿਆਦਾ ਚਲੀ ਆ ਰਹੀ ਹੈ ਜਦੋਂ ਕੋ-ਆਪਸ਼ਨ ਦੀ ਚੋਣ ਹੁੰਦੀ ਹੈ ਤਾਂ ਸਭ ਤੋਂ ਪਹਿਲਾਂ ਚਾਰੋਂ ਤਖ਼ਤਾਂ ਦੇ ਜਥੇਦਾਰਾਂ ਦੇ ਨਾਂ ਪੜ੍ਹ ਕੇ ਇਨ੍ਹਾਂ ਨੂੰ ਮੈਂਬਰਾਂ ਵਜੋਂ ਚੁਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ 8ਵੀਂ ਚੋਣ ਵਿਚ ਡਾਇਰੈਕਟਰ ਗੁਰਦੁਆਰਾ ਚੋਣਾਂ ਨਰਿੰਦਰ ਸਿੰਘ ਨੇ ਇਹ ਮਰਿਆਦਾ ਤੋੜੀ ਹੈ ਤੇ ਸਿੰਘ ਸਾਹਿਬਾਨ ਦਾ ਨਿਰਾਦਰ ਕੀਤਾ ਹੈ ਜਿਸ ਲਈ ਸਿੱਖ ਸੰਗਤ ਕਦੇ ਵੀ ਨਰਿੰਦਰ ਸਿੰਘ ਨੂੰ ਮੁਆਫ਼ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਸਿੱਖ ਕਦੇ ਵੀ ਅਕਾਲ ਤਖ਼ਤ ਸਾਹਿਬ ਦਾ ਨਿਰਾਦਰ ਬਰਦਾਸ਼ਤ ਨਹੀਂ ਕਰ ਸਕਦੇ। ਉਨ੍ਹਾਂ ਇਹ ਵੀ ਕਿਹਾ ਕਿ ਸਾਡੀ ਨਰਿੰਦਰ ਸਿੰਘ ਨਾਲ ਕੋਈ ਨਿੱਜੀ ਦੁਸ਼ਮਣੀ ਜਾਂ ਕਿੜ ਨਹੀਂ ਹੈ, ਵਿਅਕਤੀਗਤ ਤੌਰ ’ਤੇ ਉਨ੍ਹਾਂ ਦਾ ਸਨਮਾਨ ਕਰਦੇ ਹਾਂ ਪਰ ਉਹ ਅਕਾਲੀ ਦਲ ਦੇ ਵਿਰੋਧੀਆਂ ਨਾਲ ਰਲ ਕੇ ਕਾਨੂੰਨ ਤੇ ਮਰਿਆਦਾ ਦੀਆਂ ਧੱਜੀਆਂ ਉਡਾ ਰਹੇ ਹਨ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ 28 ਮੈਂਬਰਾਂ ਨੇ ਧਰਨਾ ਲਗਾ ਕੇ ਨਰਿੰਦਰ ਸਿੰਘ ਦੇ ਫੈਸਲੇ ਦਾ ਵਿਰੋਧ ਕੀਤਾ ਸੀ ਪਰ ਉਨ੍ਹਾਂ ਨੂੰ ਇਤਰਾਜ਼ਯੋਗ ਕੁਝ ਨਹੀਂ ਕਿਹਾ। ਮੈਂਬਰਾਂ ਨੇ ਦੱਸਿਆ ਕਿ ਸਰਨਾ ਧੜੇ ਵੱਲੋਂ ਉਨ੍ਹਾਂ ਨੂੰ ਆਪਣੇ ਨਾਲ ਜੋੜਨ ਲਈ ਦਬਾਅ ਪਾਇਆ ਜਾ ਰਿਹਾ ਹੈ ਜਦੋਂ ਕਿ ਅਸੀਂ ਅਕਾਲੀ ਦਲ ਦੇ ਜਿੱਤੇ ਮੈਂਬਰ ਹਾਂ ਤੇ ਸੰਗਤ ਦੇ ਫੈਸਲੇ ਅਨੁਸਾਰ ਸੇਵਾ ਕਰਨੀ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਚੋਣਾਂ ਵਿਚ 28 ਸੀਟਾਂ ਜਿੱਤ ਕੇ ਅਕਾਲੀ ਦਲ ਨੂੰ ਸਪੱਸ਼ਟ ਜਿੱਤ ਮਿਲੀ ਹੈ ਪਰ ਸਰਨਾ ਧੜਾ ਜਾਣਬੁੱਝ ਕੇ ਅਕਾਲੀ ਦਲ ਨੂੰ ਖਰਾਬ ਕਰ ਰਿਹਾ ਹੈ। ਉਧਰ ਨਰਿੰਦਰ ਸਿੰਘ ਪਹਿਲਾਂ ਹੀ ਸਭ ਦੋਸ਼ਾਂ ਦਾ ਖੰਡਨ ਕਰ ਚੁੱਕੇ ਹਨ ਕਿ ਉਨ੍ਹਾਂ ਸਭ ਐਕਟ ਮੁਤਾਬਕ ਕੀਤਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All