ਦਿੱਲੀ ਕਮੇਟੀ ਵੱਲੋਂ ‘ਸਫ਼ਰ-ਏ-ਪੰਜਾਬੀ 2025’ ਤਹਿਤ ਸਮਾਗਮ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬੀ ਭਾਸ਼ਾ ਪ੍ਰਸਾਰ ਕਮੇਟੀ ਦੇ ਸਹਿਯੋਗ ਨਾਲ ‘ਸਫ਼ਰ-ਏ-ਪੰਜਾਬੀ 2025’ ਸਮਾਗਮ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਕਰਵਾਇਆ ਗਿਆ, ਜਿਸ ਵਿਚ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਪ੍ਰਿੰਸੀਪਲਾਂ, ਸਟਾਫ ਤੇ ਵਿਦਿਆਰਥੀਆਂ...
Advertisement
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬੀ ਭਾਸ਼ਾ ਪ੍ਰਸਾਰ ਕਮੇਟੀ ਦੇ ਸਹਿਯੋਗ ਨਾਲ ‘ਸਫ਼ਰ-ਏ-ਪੰਜਾਬੀ 2025’ ਸਮਾਗਮ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਕਰਵਾਇਆ ਗਿਆ, ਜਿਸ ਵਿਚ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਪ੍ਰਿੰਸੀਪਲਾਂ, ਸਟਾਫ ਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਘਰ-ਘਰ ਪਹੁੰਚਾਉਣ ਲਈ ਤਿੰਨ ਸਾਲ ਪਹਿਲਾਂ ਸ਼ੁਰੂ ਕੀਤੀ ਗਈ ਮੁਹਿੰਮ ਦੇ ਚੰਗੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਇਸ ਮੌਕੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਪ੍ਰਿੰਸੀਪਲ, ਪੰਜਾਬੀ ਭਾਸ਼ਾ ਪ੍ਰਸਾਰ ਕਮੇਟੀ ਦੀ ਕੋਰ ਕਮੇਟੀ ਦੇ ਮੈਂਬਰ ਵੀ ਹਾਜ਼ਰ ਸਨ।
Advertisement
Advertisement
×