ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਦਿੱਲੀ ਕਮੇਟੀ ਵੱਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਸ਼ੁਰੂ

ਗੁਰਦੁਆਰਾ ਸੀਸਗੰਜ ਸਾਹਿਬ ਵਿੱਚ ਗੁਰਮਤਿ ਸਮਾਗਮ
ਦਿੱਲੀ ਕਮੇਟੀ ਵੱਲੋਂ ਕਰਵਾਏ ਸਮਾਗਮ ਦੀ ਝਲਕ। -ਫੋਟੋ: ਦਿਓਲ
Advertisement

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਲੜੀ ਦੀ ਸ਼ੁਰੂਆਤ ਗੁਰਦੁਆਰਾ ਸੀਸਗੰਜ ਸਾਹਿਬ ਵਿੱਚ ਗੁਰਮਤਿ ਸਮਾਗਮ ਕਰਵਾ ਕੇ ਕੀਤੀ ਗਈ। ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਇਸ ਲੜੀ ਤਹਿਤ 57 ਪ੍ਰੋਗਰਾਮ ਦਿੱਲੀ ਦੇ ਵੱਖ-ਵੱਖ ਗੁਰੂ ਘਰਾਂ ਵਿਚ ਕਰਵਾਏ ਜਾਣਗੇ ਅਤੇ ਇਸ ਵਾਸਤੇ ਸਿੰਘ ਸਭਾਵਾਂ ਦੇ ਨਾਲ-ਨਾਲ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦਾ ਸਹਿਯੋਗ ਵੀ ਲਿਆ ਜਾਵੇਗਾ। ਆਗੂਆਂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਨੇ ਉਸ ਵੇਲੇ ਸ਼ਹਾਦਤ ਦਿੱਲੀ ਜਦੋਂ ਸਮੇਂ ਦੇ ਹਾਕਮ ਪੂਰੇ ਜ਼ਬਰ ਤੇ ਜ਼ੁਲਮ ਢਾਹ ਰਹੇ ਸਨ ਤੇ ਹਿੰਦੂ ਧਰਮ ਦੀ ਹੋਂਦ ਖ਼ਤਰੇ ਵਿਚ ਸੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਆਪ ਆਪਣੀ ਮਰਜ਼ੀ ਨਾਲ ਹਿੰਦੂ ਧਰਮ ਦੀ ਰਾਖੀ ਵਾਸਤੇ ਸ਼ਹਾਦਤ ਦੇ ਕੇ ਦੁਨੀਆਂ ਵਿਚ ਨਿਵੇਕਲੀ ਮਿਸਾਲ ਪੇਸ਼ ਕੀਤੀ। ਉਨ੍ਹਾਂ ਦੇ ਨਾਲ ਹੀ ਭਾਈ ਮਤੀ ਦਾਸ, ਭਾਈ ਸਤੀਸ ਦਾਸ ਅਤੇ ਭਾਈ ਦਿਆਲਾ ਨੇ ਵੀ ਸ਼ਹਾਦਤਾਂ ਦੇ ਕੇ ਸਿੱਖਾਂ ਦੇ ਅਮੀਰ ਇਤਿਹਾਸ ਨੂੰ ਹੋਰ ਅਮੀਰ ਕੀਤਾ। ਉਨ੍ਹਾਂ ਦੱਸਿਆ ਕਿ 15 ਅਪਰੈਲ ਨੂੰ ਵੱਡੀ ਗਿਣਤੀ ਵਿਚ ਸੰਗਤਾਂ ਨੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਤੋਂ ਸਹਿਜ ਪਾਠਾਂ ਦੀ ਲੜੀ ਆਰੰਭ ਕੀਤੀ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਭੋਗ ਉਸੇ ਲਾਲ ਕਿਲ੍ਹੇ ’ਤੇ ਪਾਏ ਜਾਣਗੇ ਜਿਥੋਂ ਗੁਰੂ ਸਾਹਿਬ ਦੀ ਸ਼ਹਾਦਤ ਦੇ ਹੁਕਮ ਸਮੇਂ ਦੇ ਜ਼ਾਲਮ ਹਾਕਮਾਂ ਨੇ ਸੁਣਾਏ। ਉਨ੍ਹਾਂ ਦੱਸਿਆ ਕਿ 23, 24 ਅਤੇ 25 ਨਵੰਬਰ ਨੂੰ ਲਾਲ ਕਿਲ੍ਹੇ ’ਤੇ ਬਹੁਤ ਵੱਡੇ ਪੱਧਰ ’ਤੇ ਸਮਾਗਮ ਹੋਣਗੇ ਜਿਨ੍ਹਾਂ ਲਈ ਤਿਆਰੀਆਂ ਪੂਰੀ ਜੰਗੀ ਪੱਧਰ ’ਤੇ ਚਲ ਰਹੀਆਂ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ 57 ਗੁਰਮਤਿ ਸਮਾਗਮ ਜਿੱਥੇ ਕਿਤੇ ਵੀ ਉਨ੍ਹਾਂ ਦੇ ਇਲਾਕੇ ਵਿੱਚ ਹੁੰਦੇ ਹਨ, ਸੰਗਤਾਂ ਉਨ੍ਹਾਂ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ।

Advertisement
Advertisement