DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਦਿੱਲੀ ਕਮੇਟੀ ਵੱਲੋਂ ਕਰੀਅਰ ਗਾਈਡੈਂਸ ਫੇਅਰ ਭਲਕ ਤੋਂ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਦਿੱਲੀ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਰ੍ਹੇ ਵੀ ਵਿਦਿਆਰਥੀਆਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣ ਲਈ ਵੱਡੇ ਪੱਧਰ ’ਤੇ ਦੋ ਰੋਜ਼ਾ ਕਰੀਅਰ ਗਾਈਡੈਂਸ ਫੇਅਰ ਕਰਵਾਇਆ...

  • fb
  • twitter
  • whatsapp
  • whatsapp
Advertisement

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਦਿੱਲੀ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਰ੍ਹੇ ਵੀ ਵਿਦਿਆਰਥੀਆਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣ ਲਈ ਵੱਡੇ ਪੱਧਰ ’ਤੇ ਦੋ ਰੋਜ਼ਾ ਕਰੀਅਰ ਗਾਈਡੈਂਸ ਫੇਅਰ ਕਰਵਾਇਆ ਜਾ ਰਿਹਾ ਹੈ। ਇਹ ਕਰੀਅਰ ਗਾਈਡੈਂਸ ਮੇਲਾ 1 ਅਤੇ 2 ਮਈ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿੱਚ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਖਾਸ ਗੱਲ ਇਹ ਹੈ ਕਿ ਇਸ ਮੇਲੇ ਵਿੱਚ ਦਾਖਲਾ ਪੂਰੀ ਤਰ੍ਹਾਂ ਮੁਫ਼ਤ ਰੱਖਿਆ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀ ਇਸ ਮੌਕੇ ਦਾ ਲਾਭ ਲੈ ਸਕਣ। ਕਾਲਕਾ ਨੇ ਕਿਹਾ ਕਿ ਇਹ ਮੇਲਾ ਵਿਦਿਆਰਥੀਆਂ ਲਈ ਇੱਕ ਵਿਲੱਖਣ ਮੰਚ ਸਾਬਤ ਹੋਵੇਗਾ, ਜਿੱਥੇ ਉਹ ਵੱਖ-ਵੱਖ ਕਰੀਅਰ ਵਿਕਲਪਾਂ, ਉੱਚ ਸਿੱਖਿਆ ਦੇ ਮੌਕਿਆਂ ਅਤੇ ਪੇਸ਼ੇਵਰ ਕੋਰਸਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕਰ ਸਕਣਗੇ। ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਇਸ ਮੇਲੇ ਦੌਰਾਨ ਵਿਦਿਅਕ ਮਾਹਿਰਾਂ ਵੱਲੋਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਯੋਗਤਾ ਅਤੇ ਰੁਚੀ ਅਨੁਸਾਰ ਸਹੀ ਮਾਰਗਦਰਸ਼ਨ ਦਿੱਤਾ ਜਾਵੇਗਾ, ਜੋ ਉਨ੍ਹਾਂ ਦੇ ਭਵਿੱਖ ਦੀ ਮਜ਼ਬੂਤ ਨੀਂਹ ਰੱਖਣ ਵਿੱਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਨੇ ਵਿਦਿਆਰਥੀਆਂ, ਮਾਪਿਆਂ ਅਤੇ ਸਿੱਖਿਆ ਨਾਲ ਜੁੜੇ ਵਰਗਾਂ ਨੂੰ ਸੱਦਾ ਦਿੰਦਿਆਂ ਅਪੀਲ ਕੀਤੀ ਕਿ ਉਹ ਇਸ ਸੁਨਹਿਰੇ ਮੌਕੇ ਦਾ ਪੂਰਾ ਲਾਭ ਲੈਣ ਅਤੇ ਆਪਣੇ ਉੱਜਲ ਭਵਿੱਖ ਦੀ ਯੋਜਨਾ ਬਣਾਉਣ ਲਈ ਇਸ ਮੇਲੇ ਵਿੱਚ ਜ਼ਰੂਰ ਸ਼ਾਮਲ ਹੋਣ। ਉਨ੍ਹਾਂ ਕਿਹਾ ਕਿ ਇਹ ਕਰੀਅਰ ਮੇਲਾ ਸਿਰਫ਼ ਜਾਣਕਾਰੀ ਹੀ ਨਹੀਂ, ਸਗੋਂ ਨਵੀਆਂ ਸੰਭਾਵਨਾਵਾਂ ਦੇ ਦਰਵਾਜ਼ੇ ਖੋਲ੍ਹਣ ਵਾਲਾ ਇੱਕ ਪ੍ਰੇਰਣਾਦਾਇਕ ਉਪਰਾਲਾ ਹੈ।

Advertisement
Advertisement
×