ਗੁਰ ਸਿੱਖ ਬੱਚਿਆਂ ਦੀ ਸਿੱਖਿਆ ਦਾ ਖ਼ਰਚਾ ਚੁੱਕੇਗੀ ਦਿੱਲੀ ਕਮੇਟੀ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਪੂਰੀ ਤਰ੍ਹਾਂ ਅੰਮ੍ਰਿਤਧਾਰੀ ਪਰਿਵਾਰਾਂ ਦੇ ਬੱਚਿਆਂ ਦੇ ਸਿੱਖਿਆ ਖਰਚੇ ਕਮੇਟੀ ਵੱਲੋਂ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਸਿੱਖ ਧਰਮ, ਗੁਰਮਤਿ ਕਦਰਾਂ-ਕੀਮਤਾਂ ਨੂੰ ਸੁਰੱਖਿਅਤ ਰੱਖਣ ਅਤੇ ਨੌਜਵਾਨ...
Advertisement
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਪੂਰੀ ਤਰ੍ਹਾਂ ਅੰਮ੍ਰਿਤਧਾਰੀ ਪਰਿਵਾਰਾਂ ਦੇ ਬੱਚਿਆਂ ਦੇ ਸਿੱਖਿਆ ਖਰਚੇ ਕਮੇਟੀ ਵੱਲੋਂ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਸਿੱਖ ਧਰਮ, ਗੁਰਮਤਿ ਕਦਰਾਂ-ਕੀਮਤਾਂ ਨੂੰ ਸੁਰੱਖਿਅਤ ਰੱਖਣ ਅਤੇ ਨੌਜਵਾਨ ਪੀੜ੍ਹੀ ਨੂੰ ਸਿੱਖ ਧਰਮ ਨਾਲ ਜੋੜਨ ਵੱਲ ਇੱਕ ਵੱਡਾ ਕਦਮ ਹੈ। ਕਾਲਕਾ ਨੇ ਅੱਗੇ ਦੱਸਿਆ ਕਿ ਖ਼ਾਲਸਾ ਸਾਜਨਾ ਦਿਵਸ ਮੌਕੇ 13 ਅਪਰੈਲ ਨੂੰ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ’ਚ ਅੰਮ੍ਰਿਤ ਸੰਚਾਰ ਸਮਾਰੋਹ ਹੋਵੇਗਾ। ਇਸ ਮੌਕੇ ਸਿੱਖ ਅੰਮ੍ਰਿਤਧਾਰੀ ਪਰਿਵਾਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਅੰਮ੍ਰਿਤਧਾਰੀ ਬਣਨ ਅਤੇ ਗੁਰੂਆਂ ਵੱਲੋਂ ਦਰਸਾਏ ਮਾਰਗ ’ਤੇ ਚੱਲਣ। ਉਨ੍ਹਾਂ ਇਹ ਵੀ ਦੱਸਿਆ ਕਿ ਅੰਮ੍ਰਿਤ ਸੰਚਾਰ ਹਰ ਐਤਵਾਰ ਗੁਰਦੁਆਰਾ ਬੰਗਲਾ ਸਾਹਿਬ ਅਤੇ ਹਰ ਬੁੱਧਵਾਰ ਗੁਰਦੁਆਰਾ ਸੀਸ ਗੰਜ ਸਾਹਿਬ ਵਿੱਚ ਹੋਇਆ ਕਰੇਗਾ।
Advertisement
Advertisement
×

