Delhi Excise Policy Case: ਦਿੱਲੀ ਦੇ ਉਪ ਰਾਜਪਾਲ ਵੱਲੋਂ ਕੇਜਰੀਵਾਲ ਖਿਲਾਫ਼ ਕਾਰਵਾਈ ਲਈ ਈਡੀ ਨੂੰ ਹਰੀ ਝੰਡੀ
ਕੇਜਰੀਵਾਲ ਉੱਤੇ ਦੋਸ਼ ਹੈ ਕਿ ਉਨ੍ਹਾਂ ਸ਼ਰਾਬ ਕਾਰੋਬਾਰੀਆਂ ਨੂੰ ਫਾਇਦਾ ਪਹੁੰਚਾਉਣ ਤੇ ਭ੍ਰਿਸ਼ਟਾਚਾਰ ਨੂੰ ਹੱਲਾਸ਼ੇਰੀ ਦੇਣ ਲਈ ਆਬਕਾਰੀ ਨੀਤੀ ਤਿਆਰ ਕੀਤੀ
Advertisement
ਨਵੀਂ ਦਿੱਲੀ, 21 ਦਸੰਬਰ
ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ਼ ਆਬਕਾਰੀ ਨੀਤੀ ਮਾਮਲੇ ਵਿਚ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਮੁਕੱਦਮਾ ਚਲਾਉਣ ਦੀ ਖੁੱਲ੍ਹ ਦੇ ਦਿੱਤੀ ਹੈ। ਉਪ ਰਾਜਪਾਲ ਨੇ ਇਹ ਫੈਸਲਾ 2025 ਦੀਆਂ ਦਿੱਲੀ ਅਸੈਂਬਲੀ ਚੋਣਾਂ ਤੋਂ ਪਹਿਲਾਂ ਲਿਆ ਹੈ, ਜੋ ਸਿਆਸੀ ਤੇ ਕਾਨੂੰਨੀ ਵਿਵਾਦਾਂ ਦਾ ਕਾਰਨ ਬਣ ਸਕਦਾ ਹੈ। ਦਿੱਲੀ ਸਰਕਾਰ ਦੀ ਵਿਵਾਦਿਤ ਆਬਕਾਰੀ ਨੀਤੀ ਨੂੰ ਲੈ ਕੇ ਮਹੀਨਿਆਂ ਤੋਂ ਚੱਲ ਰਹੀ ਜਾਂਚ ਮਗਰੋਂ ਈਡੀ ਨੇ 5 ਦਸੰਬਰ ਨੂੰ ਕੇਜਰੀਵਾਲ ਖਿਲਾਫ਼ ਮੁਕੱਦਮੇ ਦੀ ਮਨਜ਼ੂਰੀ ਮੰਗੀ ਸੀ। ਕੇਜਰੀਵਾਲ ਉੱਤੇ ਦੋਸ਼ ਹੈ ਕਿ ਉਨ੍ਹਾਂ ਸ਼ਰਾਬ ਕਾਰੋਬਾਰੀਆਂ ਨੂੰ ਫਾਇਦਾ ਪਹੁੰਚਾਉਣ ਤੇ ਭ੍ਰਿਸ਼ਟਾਚਾਰ ਨੂੰ ਹੱਲਾਸ਼ੇਰੀ ਦੇਣ ਦੇ ਇਰਾਦੇ ਨਾਲ ਇਹ ਯੋਜਨਾ ਤਿਆਰ ਕੀਤੀ ਸੀ। ਈਡੀ ਮੁਤਾਬਕ ਆਬਕਾਰੀ ਨੀਤੀ ਵਿਚ ਜਾਣਬੁੱਝ ਕੇ ਕਮੀਆਂ ਛੱਡੀਆਂ ਗਈਆਂ, ਜਿਸ ਨਾਲ ‘ਆਪ’ ਆਗੂਆਂ ਨੂੰ ਫਾਇਦਾ ਪਹੁੰਚਾਉਣ ਲਈ ਸ਼ਰਾਬ ਕਾਰੋਬਾਰੀਆਂ ਤੋਂ ਰਿਸ਼ਵਤ ਲਈ ਗਈ।
Advertisement
Advertisement
×