ਨਵੀਂ ਦਿੱਲੀ, 16 ਅਕਤੂਬਰ
ਸੀਬੀਆਈ ਨੇ ਦਿੱਲੀ ਆਬਕਾਰੀ ਘਪਲੇ ਦੇ ਸਬੰਧ ਵਿੱਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੰਮਨ ਜਾਰੀ ਕੀਤਾ ਹੈ।ਸੀਬੀਆਈ ਨੇ ਸਿਸੋਦੀਆ ਨੂੰ 17 ਅਕਤੂਬਰ ਨੂੰ ਆਪਣੇ ਦਫ਼ਤਰ ਪੁੱਜਣ ਲਈ ਕਿਹਾ ਹੈ। ਇਸ ਦੇ ਨਾਲ ਸਿਸੋਦੀਆ ਨੇ ਟਵੀਟ ਕਰਕੇ ਕਿਹਾ ਕਿ ਉਹ 17 ਅਕਤੂਬਰ ਨੂੰ ਸਵੇਰੇ 11 ਵਜੇ ਸੀਬੀਆਈ ਦਫ਼ਤਰ ਜਾਵਾਂਗਾ ਤੇ ਜਾਂਚ ’ਚ ਪੂਰਾ ਸਹਿਯੋਗ ਕਰਾਂਗਾ।