ਨਵੀਂ ਦਿੱਲੀ, 30 ਨਵੰਬਰ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਵਿਚ ਇਕ ਹੋਰ ਕਾਰੋਬਾਰੀ ਅਮਿਤ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਹੈ। ਅਰੋੜਾ ਗੁਰੂਗ੍ਰਾਮ ਸਥਿਤ ‘ਬੱਡੀ ਰਿਟੇਲ ਪ੍ਰਾਈਵੇਟ ਲਿਮਟਿਡ’ ਦਾ ਡਾਇਰੈਕਟਰ ਹੈ। ਇਸ ਮਾਮਲੇ ਵਿੱਚ ਈਡੀ ਵੱਲੋਂ ਇਹ ਛੇਵੀਂ ਗ੍ਰਿਫ਼ਤਾਰੀ ਹੈ। ਸੂਤਰਾਂ ਮੁਤਾਬਕ ਅਰੋੜਾ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੀਆਂ ਅਪਰਾਧਿਕ ਧਾਰਾਵਾਂ ਤਹਿਤ ਮੰਗਲਵਾਰ ਰਾਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।