
ਨਵੀਂ ਦਿੱਲੀ: ਭਾਰਤ ਰਾਸ਼ਟਰ ਸਮਿਤੀ ਦੀ ਨੇਤਾ ਤੇ ਤਿਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਧੀ ਕੇ. ਕਵਿਤਾ ਦੀ ਗ੍ਰਿਫ਼ਤਾਰੀ ਤੋਂ ਬਚਾਅ ਅਤੇ ਈਡੀ ਦੇ ਸੰਮਨਾਂ ਬਾਰੇ ਪਟੀਸ਼ਨ ’ਤੇ ਸੁਣਵਾਈ ਸੁਪਰੀਮ ਕੋਰਟ ਭਲਕੇ ਕਰੇਗਾ। ਬੀਆਰਐੱਸ ਆਗੂ ਨੇ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਏਜੰਸੀ ਵੱਲੋਂ ਜਾਰੀ ਸੰਮਨਾਂ ਨੂੰ ਸਿਖ਼ਰਲੀ ਅਦਾਲਤ ਵਿਚ ਚੁਣੌਤੀ ਦਿੱਤੀ ਹੈ। -ਪੀਟੀਆਈ
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ