ਨਵੀਂ ਦਿੱਲੀ, 30 ਮਈ
ਦਿੱਲੀ ਹਾਈ ਕੋਰਟ ਨੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਮਨੀਸ਼ ਸਿਸੋਦੀਆ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਅਜਿਹੇ ਮਾਮਲੇ ਵਿੱਚ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਦੀ ਸੀਬੀਆਈ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਹਾਈ ਕੋਰਟ ਨੇ ਕਿਹਾ ਕਿ ਸਿਸੋਦੀਆ ‘ਤੇ ਲੱਗੇ ਦੋਸ਼ ਬਹੁਤ ਗੰਭੀਰ ਹਨ ਅਤੇ ਜ਼ਮਾਨਤ ਦੇਣ ‘ਤੇ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।