Building collapses after massive fire: ਦਿੱਲੀ ਦੇ ਬਵਾਨਾ ਦੀ ਫੈਕਟਰੀ ’ਚ ਅੱਗ
ਨਵੀਂ ਦਿੱਲੀ, 24 ਮਈ
massive fire at factory triggers blast in Delhi's Bawana ਦਿੱਲੀ ਦੇ ਬਵਾਨਾ ਉਦਯੋਗਿਕ ਖੇਤਰ ਵਿਚ ਅੱਜ ਤੜਕੇ ਇਕ ਫੈਕਟਰੀ ਵਿਚ ਅੱਗ ਲੱਗ ਗਈ ਜਿਸ ਤੋਂ ਬਾਅਦ ਵੱਡਾ ਧਮਾਕਾ ਹੋਇਆ, ਇਸ ਤੋਂ ਬਾਅਦ ਇਮਾਰਤ ਢਹਿ ਗਈ। ਦਿੱਲੀ ਫਾਇਰ ਸਰਵਿਸਿਜ਼ (ਡੀਐਫਐਸ) ਦੇ ਮੁਖੀ ਅਤੁਲ ਗਰਗ ਨੇ ਕਿਹਾ ਕਿ ਸੈਕਟਰ 2 ਵਿੱਚ ਪਲਾਸਟਿਕ ਦੀਆਂ ਬੋਤਲਾਂ ਬਣਾਉਣ ਵਾਲੀ ਇੱਕ ਫੈਕਟਰੀ ਵਿੱਚ ਸਵੇਰੇ 4.48 ਵਜੇ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ 17 ਫਾਇਰ ਟੈਂਡਰ ਮੌਕੇ ’ਤੇ ਭੇਜੇ ਗਏ।
ਇਸ ਬਹੁ-ਮੰਜ਼ਿਲਾ ਇਮਾਰਤ ਨੂੰ ਸੰਘਣੇ ਧੂੰਏਂ ਨੇ ਆਪਣੀ ਲਪੇਟ ਵਿਚ ਲੈ ਲਿਆ। ਅਧਿਕਾਰੀਆਂ ਨੇ ਦੱਸਿਆ ਕਿ ਅਜੇ ਤੱਕ ਕਿਸੇ ਦੇ ਜ਼ਖਮੀ ਜਾਂ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਅੱਗ ਲੱਗਣ ਤੋਂ ਥੋੜ੍ਹੀ ਦੇਰ ਬਾਅਦ ਹੋਏ ਧਮਾਕੇ ਕਾਰਨ ਨੇੜਲੇ ਇਲਾਕਿਆਂ ਦੇ ਲੋਕ ਸਹਿਮ ਗਏ ਤੇ ਲੋਕ ਹੋਰ ਧਮਾਕਿਆਂ ਦੇ ਡਰੋਂ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਉਨ੍ਹਾਂ ਨੇ ਕਿਹਾ ਕਿ ਚਾਰੇ ਪਾਸੇ ਮਲਬਾ ਖਿੰਡ ਗਿਆ ਹੈ ਜਿਸ ਕਾਰਨ ਬਚਾਅ ਅਤੇ ਰੋਕਥਾਮ ਕਾਰਜਾਂ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਪੁਲੀਸ ਨੇ ਇਹ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਅੱਗ ਕਿਸ ਕਾਰਨ ਲੱਗੀ ਅਤੇ ਉਸ ਤੋਂ ਬਾਅਦ ਧਮਾਕਾ ਕਿਵੇਂ ਹੋਇਆ। ਪੀਟੀਆਈ