Delhi factory fire: ਫੈਕਟਰੀ ਵਿੱਚ ਅੱਗ; ਤਿੰਨ ਜਣਿਆਂ ਨੂੰ ਸੁਰੱਖਿਅਤ ਕੱਢਿਆ
ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ ’ਤੇ ਕਾਬੂ ਪਾਇਆ
Advertisement
ਦਿੱਲੀ ਦੇ ਉਦਯੋਗ ਨਗਰ ਇਲਾਕੇ ਵਿੱਚ ਬੁੱਧਵਾਰ ਰਾਤ ਨੂੰ ਇੱਕ ਫੈਕਟਰੀ ਵਿੱਚ ਅਚਾਨਕ ਅੱਗ ਲੱਗ ਗਈ। ਦਿੱਲੀ ਫਾਇਰ ਸਰਵਿਸਿਜ਼ (DFS) ਅਨੁਸਾਰ ਉਦਯੋਗ ਨਗਰ ਥਾਣੇ ਦੇ ਅਧੀਨ ਐਲ-8 ਸਥਿਤ ਇੱਕ ਫੈਕਟਰੀ ਵਿੱਚ ਅੱਗ ਲੱਗਣ ਦੀ ਸੂਚਨਾ ਰਾਤ 8:53 ਵਜੇ ਮਿਲੀ। ਖ਼ਬਰ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਉੱਚ ਅਧਿਕਾਰੀ ਤੁਰੰਤ ਘਟਨਾ ਵਾਲੀ ਥਾਂ 'ਤੇ ਪਹੁੰਚੇ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ।
ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਫੈਕਟਰੀ ਦੇ ਅੰਦਰ ਫਸੇ ਤਿੰਨ ਜਣਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ, ਜਿਨ੍ਹਾਂ ਵਿੱਚ ਇੱਕ ਮਹਿਲਾ ਵੀ ਸ਼ਾਮਲ ਹੈ। ਇਨ੍ਹਾਂ ਸਾਰਿਆਂ ਨੂੰ ਇਲਾਜ ਲਈ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਰਾਤ ਤਕਰੀਬਨ 9:35 ਵਜੇ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ ਸੀ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
Advertisement
Advertisement
Advertisement
×

