ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 30 ਨਵੰਬਰ
ਕੇਂਦਰ ਸਰਕਾਰ ਵੱਲੋਂ ਆਪਣੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਖੁਸ਼ੀ ਵਿੱਚ ਦਿੱਲੀ ਦੇ ਸਿੰਘੂ ਬਾਰਡਰ ’ਤੇ ਕਿਸਾਨਾਂ ਤੇ ਮਜ਼ਦੂਰਾਂ ਨੇ ਲੱਡੂ ਵੰਡੇੇ। ਇਸ ਮੌਕੇ ਕਿਸਾਨ-ਮਜ਼ਦੂਰ ਏਕਤਾ ਦੇ ਨਾਅਰੇ ਲਾਉਂਦਿਆਂ ਸੰਘਰਸ਼ ਵਿੱਚ ਜਿਨ੍ਹਾਂ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ ਉਨ੍ਹਾਂ ਦਾ ਧੰਨਵਾਦੀ ਕੀਤਾ ਗਿਆ। ਉਧਰ ਬਾਰਡਰ ’ਤੇ ਕਿਸਾਨ ਸ਼ੰਘਰਸ਼ ਵਿੱਚ ਸਹਿਯੋਗ ਦੇਣ ਵਾਲਿਆਂ ਦਾ ਸਨਮਾਨ ਕੀਤਾ ਗਿਆ।