ਦਿੱਲੀ ਸਰਕਾਰ ਵੱਲੋਂ ਸ਼ਹੀਦੀ ਪੁਰਬ ਤੇ 25 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ
ਮੁੱਖ ਮੰਤਰੀ ਰੇਖਾ ਗੁਪਤਾ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਸ਼ਾਨਦਾਰ ਤਿੰਨ-ਰੋਜ਼ਾ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਦਿੱਤਾ ਸੱਦਾ
ਦਿੱਲੀ ਸਰਕਾਰ ਨੇ ਸਿੱਖਾਂ ਦੇ ਨੌਵੇਂ ਗੁਰੂ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ 25 ਨਵੰਬਰ ਨੂੰ ਸਰਕਾਰੀ ਛੁੱਟੀ (Public Holiday) ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਟਵੀਟ ਕਰਕੇ ਦਿੱਤੀ।
ਮੁੱਖ ਮੰਤਰੀ ਨੇ X ’ਤੇ ਪੋਸਟ ਕਰਦੇ ਹੋਏ ਕਿਹਾ ਕਿ ਗੁਰੂ ਸਾਹਿਬ ਦਾ ਬੇਮਿਸਾਲ ਸੰਦੇਸ਼ ਜੋ ਹਿੰਮਤ, ਦਇਆ ਅਤੇ ਧਰਮ ਦੀ ਆਜ਼ਾਦੀ ਦਾ ਹੈ, ਉਹ ਅੱਜ ਵੀ ਲੋਕਾਂ ਨੂੰ ਸੇਧ ਦੇ ਰਿਹਾ ਹੈ ਅਤੇ ਪ੍ਰੇਰਿਤ ਕਰ ਰਿਹਾ ਹੈ।
श्री गुरु तेग बहादुर साहिब जी के 350वें शहीदी दिवस के इस पावन अवसर पर दिल्ली उनके अमर संदेश को एक बार फिर समय के शिखर पर प्रतिष्ठित करने के लिए पूर्णतः तैयार है।
लाल किले पर आयोजित यह भव्य तीन दिवसीय समागम इतिहास का स्मरण है और हमारी राष्ट्रीय चेतना और मानवीय मूल्यों के प्रति… pic.twitter.com/bjjROKE2TF
— Rekha Gupta (@gupta_rekha) November 22, 2025
ਮੁੱਖ ਮੰਤਰੀ ਨੇ ਇਸ ਤੋਂ ਪਹਿਲਾਂ ਦਿੱਲੀ ਅਤੇ ਦੇਸ਼ ਭਰ ਦੇ ਲੋਕਾਂ ਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਸ਼ਾਨਦਾਰ ਤਿੰਨ-ਰੋਜ਼ਾ ਸਮਾਗਮ ਵਿੱਚ ਹਿੱਸਾ ਲੈਣ ਲਈ ਸੱਦਾ ਦਿੱਤਾ ਸੀ। ਇਹ ਸਮਾਗਮ 23 ਤੋਂ 25 ਨਵੰਬਰ ਤੱਕ ਲਾਲ ਕਿਲ੍ਹੇ (Red Fort) ’ਤੇ ਹੋਵੇਗਾ।

