ਅੰਬੇਡਕਰ ਦੇ ਨਕਸ਼ੇ ਕਦਮ ’ਤੇ ਚੱਲ ਰਹੀ ਹੈ ਦਿੱਲੀ ਸਰਕਾਰ: ਕੇਜਰੀਵਾਲ : The Tribune India

ਅੰਬੇਡਕਰ ਦੇ ਨਕਸ਼ੇ ਕਦਮ ’ਤੇ ਚੱਲ ਰਹੀ ਹੈ ਦਿੱਲੀ ਸਰਕਾਰ: ਕੇਜਰੀਵਾਲ

ਅੰਬੇਡਕਰ ਦੇ ਨਕਸ਼ੇ ਕਦਮ ’ਤੇ ਚੱਲ ਰਹੀ ਹੈ ਦਿੱਲੀ ਸਰਕਾਰ: ਕੇਜਰੀਵਾਲ

ਡਾ. ਬੀਆਰ ਅੰਬੇਡਕਰ ਨੂੰ ਸਮਰਪਿਤ ਸਮਾਗਮ ਵਿੱਚ ਹਾਜ਼ਰੀ ਲਵਾਉਂਦੇ ਹੋਏ ਅਰਵਿੰਦ ਕੇਜਰੀਵਾਲ ਅਤੇ ਹੋਰ। -ਫੋਟੋ: ਮਾਨਸ ਰੰਜਨ ਭੂਈ

ਪੱਤਰ ਪ੍ਰੇਰਕ

ਨਵੀਂ ਦਿੱਲੀ, 6 ਦਸੰਬਰ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਦਿੱਲੀ ਵਿਧਾਨ ਸਭਾ ਵਿੱਚ ਬੀਆਰ ਅੰਬੇਡਕਰ ਦੀ ਬਰਸੀ ’ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਉਨ੍ਹਾਂ ਦੇ ਨਕਸ਼ੇ-ਕਦਮਾਂ ’ਤੇ ਚੱਲ ਰਹੀ ਹੈ। ਇਸ ਮੌਕੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਮੌਜੂਦ ਸਨ।

ਕੇਜਰੀਵਾਲ ਨੇ ਕਿਹਾ, ‘ਅੱਜ ਮੈਂ ਸਾਰਿਆਂ ਨੂੰ ਅੰਬੇਡਕਰ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕਰਦਾ ਹਾਂ, ਜੋ ਸੰਘਰਸ਼ਾਂ ਨਾਲ ਭਰਪੂਰ ਸੀ। ਉਹ ਗਰੀਬਾਂ ਦੇ ਹੱਕਾਂ ਲਈ ਲੜਦੇ ਰਹੇ। ਉਨ੍ਹਾਂ ਸਿੱਖਿਆ ’ਤੇ ਧਿਆਨ ਦਿੱਤਾ ਅਤੇ ਅਸੀਂ ਵੀ ਇਸ ਲਈ ਕੰਮ ਕਰ ਰਹੇ ਹਾਂ। ਇਹ ਸਮਾਜ ਵਿੱਚ ਬਰਾਬਰੀ ਦੀ ਅਗਵਾਈ ਕਰੇਗੀ।’ ਭਾਰਤੀ ਸੰਵਿਧਾਨ ਦੇ ਪਿਤਾ ਵਜੋਂ ਜਾਣੇ ਜਾਂਦੇ ਅੰਬੇਡਕਰ ਦੀ 6 ਦਸੰਬਰ, 1956 ਨੂੰ ਮੌਤ ਹੋਈ ਸੀ। ਕੇਜਰੀਵਾਲ ਅਤੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਅੱਜ ਐੱਮਸੀਡੀ ਅਤੇ ਗੁਜਰਾਤ ਚੋਣਾਂ ਸਬੰਧੀ ਐਗਜ਼ਿਟ ਪੋਲ ਬਾਰੇ ਪ੍ਰਤੀਕਿਰਿਆ ਦਿੱਤੀ।

ਮਨੀਸ਼ ਸਿਸੋਦੀਆ ਨੇ ਕਿਹਾ ਕਿ ਐੱਮਸੀਡੀ ਵਿੱਚ ‘ਆਪ’ ਦੀ ਸ਼ਾਨਦਾਰ ਜਿੱਤ ਹੋਣ ਜਾ ਰਹੀ ਹੈ। ਦਿੱਲੀ ਦੀ ਜਨਤਾ ਨੇ ਪੂਰੇ ਦੇਸ਼ ਨੂੰ ਇਹ ਸੁਨੇਹਾ ਦਿੱਤਾ ਹੈ ਕਿ ‘ਆਪ’ ਇੱਕ ਇਮਾਨਦਾਰ ਪਾਰਟੀ ਹੈ। ਭਾਜਪਾ ਨੇ ਉਨ੍ਹਾਂ ਖ਼ਿਲਾਫ਼ ਝੂਠੇ ਦੋਸ਼ ਲਾਏ ਅਤੇ ਸਤੇਂਦਰ ਜੈਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਨੇ ਸਾਬਤ ਕਰ ਦਿੱਤਾ ਕਿ ਦਿੱਲੀ ਵਿੱਚ ਕੋਈ ਘਪਲਾ ਨਹੀਂ ਹੋਇਆ ਅਤੇ ਭਾਜਪਾ ਦੇ ਸਾਰੇ ਦੋਸ਼ ਝੂਠੇ, ਸਾਜ਼ਿਸ਼ ਅਤੇ ਗੰਦੀ ਰਾਜਨੀਤੀ ਤੋਂ ਪ੍ਰੇਰਿਤ ਹਨ। ਜਨਤਾ ਇੱਕ ਵਾਰ ਫਿਰ ਭਾਜਪਾ ਦੀ ਝੂਠ, ਸਾਜ਼ਿਸ਼ ਅਤੇ ਬੇਈਮਾਨੀ ਦੀ ਰਾਜਨੀਤੀ ਨੂੰ ਨਕਾਰ ਕੇ ਕੇਜਰੀਵਾਲ ਦੀ ਪੱਕੀ ਇਮਾਨਦਾਰੀ ਅਤੇ ਕੰਮ ਕਰਨ ਵਾਲੀ ਰਾਜਨੀਤੀ ਨੂੰ ਚੁਣਨ ਜਾ ਰਹੀ ਹੈ। ਦੂਜੇ ਪਾਸੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਨੇ ਇੱਕ ਵਾਰ ਫਿਰ ਆਮ ਆਦਮੀ ਪਾਰਟੀ ’ਤੇ ਭਰੋਸਾ ਕੀਤਾ ਹੈ ਅਤੇ ਉਮੀਦ ਹੈ ਕਿ ਐੱਮਸੀਡੀ ਵਿੱਚ ਬਹੁਤ ਚੰਗੇ ਨਤੀਜੇ ਆਉਣਗੇ। ਗੁਜਰਾਤ ਚੋਣਾਂ ਬਾਰੇ ਅਰਵਿੰਦ ਕੇਜਰੀਵਾਲ ਨੇ ਕਿਹਾ, ‘ਕਿਹਾ ਜਾ ਰਿਹਾ ਹੈ ਕਿ ਗੁਜਰਾਤ ਭਾਜਪਾ ਦਾ ਗੜ੍ਹ ਹੈ। ਜੇਕਰ ਪਹਿਲੀ ਵਾਰ ਕਿਸੇ ਪਾਰਟੀ ਨੂੰ 15 ਤੋਂ 20 ਫੀਸਦੀ ਵੋਟ ਸ਼ੇਅਰ ਮਿਲੇ ਤਾਂ ਇਹ ਵੱਡੀ ਗੱਲ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਵਿੱਤੀ ਸਾਲ 2023-24 ’ਚ ਵਿਕਾਸ ਦਰ 6.5 ਫੀਸਦ ਰਹੇਗੀ; ਵਿੱਤ ਮੰਤਰੀ ਨੇ ...

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਨਾਲ ਬਜਟ ਇਜਲਾਸ ਸ਼...

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਅਹਿਮ ਦਸਤਾਵੇਜ਼, ਕੰਪਿਊਟਰ, ਲੈਪਟਾਪ ਤੇ ਮੋਬਾਈਲ ਜ਼ਬਤ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਪਟਿਆਲਾ ਦੇ ਨਿਗਮ ਇੰਜਨੀਅਰ ਤੋਂ ਮੰਗੇ ਸੀ 2 ਕਰੋੜ ਰੁਪਏ

ਸ਼ਹਿਰ

View All