ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਦਿੱਲੀ ਸਰਕਾਰ ਨੂੰ ਕਲਾ, ਭਾਸ਼ਾ ਅਤੇ ਸੱਭਿਆਚਾਰ ਦੀ ਆਈ ਯਾਦ

ਮੁੱਖ ਮੰਤਰੀ ਨੇ ਕਲਾ ਅਤੇ ਸੱਭਿਆਚਾਰ ਮੰਤਰਾਲੇ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਨਵੀਂ ਦਿੱਲੀ ਦੇ ਤਾਤਾਰਪੁਰ ਖੇਤਰ ਵਿੱਚ ਕਾਂਵੜ ਸੇਵਾ ਕੈਂਪ ਦੇ ਦੌਰੇ ਦੌਰਾਨ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਅਤੇ ਹੋਰ। -ਫੋਟੋ: ਏਐੱਨਆਈ
Advertisement

ਮੁੱਖ ਮੰਤਰੀ ਰੇਖਾ ਗੁਪਤਾ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਕਲਾ, ਭਾਸ਼ਾ ਅਤੇ ਸੱਭਿਆਚਾਰ ਦੀ ਯਾਦ ਆਈ ਹੈ ਅਤੇ ਮੁੱਖ ਮੰਤਰੀ ਵੱਲੋਂ ਦਿੱਲੀ ਵਿੱਚ ਵੱਖ-ਵੱਖ ਭਾਸ਼ਾਵਾਂ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਦਾ ਇਰਾਦਾ ਪ੍ਰਗਟ ਕੀਤਾ ਗਿਆ ਹੈ। ਬੀਤੀ ਸ਼ਾਮ ਮੁੱਖ ਮੰਤਰੀ ਵੱਲੋਂ ਕਲਾ ਅਤੇ ਸੱਭਿਆਚਾਰ ਮੰਤਰਾਲੇ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਵਿੱਚ ਦਿੱਲੀ ਵਿੱਚ ਕਲਾ ਤੇ ਸੱਭਿਆਚਾਰ ਨਾਲ ਸਬੰਧਤ ਕਈ ਮੁੱਦੇ ਵਿਚਾਰੇ ਗਏ।

ਮੁੱਖ ਮੰਤਰੀ ਰੇਖਾ ਗੁਪਤਾ ਨੇ ਕਲਾ, ਸੱਭਿਆਚਾਰ ਅਤੇ ਭਾਸ਼ਾ ਵਿਭਾਗ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕਿਹਾ ਕਿ ਬੱਚਿਆਂ ਨੂੰ ਦੂਜੇ ਰਾਜਾਂ ਦੀਆਂ ਭਾਸ਼ਾਵਾਂ ਸਿਖਾਉਣ ਲਈ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ। ਮੀਟਿੰਗ ਦਾ ਉਦੇਸ਼ ਸ਼ਹਿਰ ਦੇ ਸੱਭਿਆਚਾਰਕ ਦ੍ਰਿਸ਼ ਨੂੰ ਅਮੀਰ ਬਣਾਉਣਾ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਸਮਾਜ ਦੇ ਸਾਰੇ ਵਰਗਾਂ ਨੂੰ ਸ਼ਾਮਲ ਕਰਨਾ ਸੀ। ਉਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਕਿ ਦਿੱਲੀ ਵਿੱਚ ਮਨਾਏ ਜਾਣ ਵਾਲੇ ਖੇਤਰੀ ਤਿਉਹਾਰਾਂ ਵਿੱਚ ਸਬੰਧਤ ਰਾਜਾਂ ਦੇ ਕਲਾਕਾਰ ਸ਼ਾਮਲ ਹੋਣ। ਅਧਿਕਾਰੀਆਂ ਨੂੰ ਰਾਜਧਾਨੀ ਵਿੱਚ ਭਾਰਤ ਦੀਆਂ ਵੱਖ-ਵੱਖ ਭਾਸ਼ਾਵਾਂ ਦੇ ਪ੍ਰਚਾਰ ਲਈ ਸਮਰਥਨ ਕਰਨ ਲਈ ਰਿਪੋਰਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਜ਼ਿਕਰਯੋਗ ਹੈ ਕਿ ਦਿੱਲੀ ਵਿੱਚ ਵੱਖ ਵੱਖ ਭਾਸ਼ਾਵਾਂ ਦੀਆਂ ਪੰਜ ਅਕਾਦਮੀਆਂ ਹਨ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਵੇਲੇ ਸੁਸਤ ਰਫ਼ਤਾਰ ਨਾਲ ਚੱਲ ਰਹੀਆਂ ਸਨ। ਪੰਜਾਬੀ ਅਕਾਦਮੀ ਦਿੱਲੀ ਦੀ ਤਾਂ ਖਸਤਾ ਹਾਲਤ ਹੋ ਗਈ ਸੀ। ਦੋ ਵਾਰ ਕੌਮੀ ਕਵੀ ਦਰਬਾਰ ਤੱਕ ਖੁੰਝ ਗਏ ਸਨ। ਮਗਰੋਂ ਮੁੱਖ ਮੰਤਰੀ ਤਾਤਾਰਪੁਰ ਦੇ ਕਾਂਵੜ ਸੇਵਾ ਕੈਂਪ ਵਿੱਚ ਵੀ ਗਏ।

Advertisement

ਵਿਦਿਆਰਥੀ ਐਕਸਚੇਂਜ ਪ੍ਰੋਗਰਾਮ ਦਾ ਵੀ ਮਤਾ ਰੱਖਿਆ

ਮੁੱਖ ਮੰਤਰੀ ਰੇਖਾ ਗੁਪਤਾ ਨੇ ਦੂਜੇ ਰਾਜਾਂ ਨਾਲ ਵਿਦਿਆਰਥੀ ਐਕਸਚੇਂਜ ਪ੍ਰੋਗਰਾਮ ਦਾ ਵੀ ਮਤਾ ਰੱਖਿਆ। ਉਨ੍ਹਾਂ ਕਿਹਾ ਕਿ ਇਸ ਨਾਲ ਬੱਚਿਆਂ ਨੂੰ ਵੱਖ-ਵੱਖ ਸੱਭਿਆਚਾਰਾਂ ਬਾਰੇ ਸਿੱਖਣ ਦਾ ਮੌਕਾ ਮਿਲੇਗਾ ਅਤੇ ਆਪਸੀ ਸਮਝ ਅਤੇ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹ ਦੇਸ਼ ਦੀ ਵਿਭਿੰਨਤਾ ਵਿੱਚ ਏਕਤਾ ਨੂੰ ਮਹੱਤਵਪੂਰਨ ਤੌਰ ’ਤੇ ਮਜ਼ਬੂਤ ਕਰੇਗਾ।

Advertisement