DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਦਿੱਲੀ ਸਰਕਾਰ ਅੰਗ ਦਾਨ ਪਲੇਟਫਾਰਮ ਸ਼ੁਰੂ ਕਰੇਗੀ: Rekha Gupta

ਮੁੱਖ ਮੰਤਰੀ ਵੱਲੋਂ ਮੋਦੀ ਦੇ ਜਨਮ ਦਿਨ ਮੌਕੇ ਖੂਨਦਾਨ; ਸ਼ਾਲੀਮਾਰ ਬਾਗ ’ਚ ਸੇਵਾ ਕੇਂਦਰ ਦਾ ਉਦਘਾਟਨ

  • fb
  • twitter
  • whatsapp
  • whatsapp
featured-img featured-img
ਖੂਨਦਾਨ ਕਰਨ ਵਾਲਿਆਂ ਦਾ ਸਨਮਾਨ ਕਰਦੀ ਹੋਈ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਹੋਰ। -ਫੋਟੋ: ਪੀਟੀਆਈ
Advertisement

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 76ਵੇਂ ਜਨਮ ਦਿਨ ਮੌਕੇ ਅੱਜ ਤਿਆਗਰਾਜ ਸਟੇਡੀਅਮ ਵਿੱਚ ਦਿੱਲੀ ਸਰਕਾਰ ਵੱਲੋਂ ਲਾਏ ਵਿਸ਼ਾਲ ਕੈਂਪ ਵਿੱਚ ਖ਼ੂਨਦਾਨ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਇੱਕ ਅਧਿਕਾਰਤ ਅੰਗ ਦਾਨ ਪਲੇਟਫਾਰਮ ਸ਼ੁਰੂ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ ਇਸ ਪਲੇਟਫਾਰਮ ਰਾਹੀਂ ਅੰਗਦਾਤਾ ਵਜੋਂ ਰਜਿਸਟਰੇਸ਼ਨ ਕਰਵਾਏਗੀ।

ਇਸ ਮੌਕੇ ਕੇਂਦਰੀ ਰਾਜ ਮੰਤਰੀ ਅਤੇ ਦਿੱਲੀ ਭਾਜਪਾ ਦੇ ਪ੍ਰਧਾਨ ਹਰਸ਼ ਮਲਹੋਤਰਾ ਨੇ ਵੀ ਕੈਬਨਿਟ ਮੰਤਰੀਆਂ ਨਾਲ ਕੈਂਪ ਵਿੱਚ ਖ਼ੂਨਦਾਨ ਕੀਤਾ। ਇਸ ਤੋਂ ਪਹਿਲਾਂ ਸਮਾਗਮ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਮੋਦੀ ਦੀ ਲੋਕ ਪ੍ਰਤੀਨਿਧ ਵਜੋਂ ਚੋਣ ਨੂੰ 25 ਸਾਲ ਪੂਰੇ ਹੋਣ ’ਤੇ ਲਾਏ ਕੈਂਪ ’ਚ 2,500 ਯੂਨਿਟ ਖ਼ੂਨ ਇਕੱਠਾ ਕਰਨ ਦਾ ਟੀਚਾ ਹੈ। ਪ੍ਰਧਾਨ ਮੰਤਰੀ ਮੋਦੀ ਦਾ ਜਨਮ 17 ਸਤੰਬਰ 1950 ਨੂੰ ਗੁਜਰਾਤ ਦੇ ਵਡਨਗਰ ਵਿੱਚ ਹੋਇਆ ਸੀ। ਉਹ 2001 ਵਿੱਚ ਗੁਜਰਾਤ ਦੇ ਮੁੱਖ ਮੰਤਰੀ ਬਣੇ ਸਨ। ਇਸ ਤੋਂ ਬਾਅਦ 2014 ਵਿੱਚ ਪ੍ਰਧਾਨ ਮੰਤਰੀ ਬਣੇ। ਉਨ੍ਹਾਂ ਦੇ 7 ਅਕਤੂਬਰ ਨੂੰ ਚੁਣੇ ਹੋਏ ਪ੍ਰਤੀਨਿਧ ਵਜੋਂ 25 ਸਾਲ ਪੂਰੇ ਹੋ ਜਾਣਗੇ। ਇਸ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਇੱਕ ਅਧਿਕਾਰਤ ਅੰਗ-ਦਾਨ ਪਲੇਟਫਾਰਮ ਸ਼ੁਰੂ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ ਇਸ ਪਲੇਟਫਾਰਮ ਰਾਹੀਂ ਅੰਗਦਾਤਾ ਵਜੋਂ ਰਜਿਸਟਰੇਸ਼ਨ ਕਰਵਾਏਗੀ।

Advertisement

ਜ਼ਿਕਰਯੋਗ ਹੈ ਕਿ ਦਿੱਲੀ ਸਰਕਾਰ ਨੇ ਮੋਦੀ ਦੇ ਜਨਮ ਦਿਨ ਦੇ ਮੌਕੇ ਉੱਤੇ ਕਈ ਸਮਾਗਮਾਂ ਦੀ ਯੋਜਨਾ ਬਣਾਈ ਹੈ। ਕੈਂਪ ਤੋਂ ਪਹਿਲਾਂ ਗੁਪਤਾ ਨੇ ਆਪਣੇ ਚੋਣ ਹਲਕੇ ਵਿੱਚ ਸ਼ਾਲੀਮਾਰ ਬਾਗ ਵਿੱਚ ‘ਨਮੋ ਸ਼੍ਰਮਿਕ ਸੇਵਾ ਕੇਂਦਰ’ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਮਜ਼ਦੂਰ ਕੇਂਦਰ ਵਿੱਚ ਮੁਫ਼ਤ ਰਜਿਸਟਰੇਸ਼ਨ ਕਰਵਾ ਸਕਦੇ ਹਨ ਅਤੇ ਦਿੱਲੀ ਅਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਉਠਾ ਸਕਦੇ ਹਨ। ਗੁਪਤਾ ਨੇ ਜੀ ਟੀ ਕਰਨਾਲ ਰੋਡ ਸਥਿਤ ਖਾਟੂ ਸ਼ਿਆਮ ਮੰਦਰ ਵਿੱਚ ਯੱਗ ਵਿੱਚ ਵੀ ਹਿੱਸਾ ਲਿਆ ਤੇ ਮੋਦੀ ਦੀ ਲੰਮੀ ਉਮਰ ਲਈ ਪੂਜਾ ਕੀਤੀ।

Advertisement

Advertisement
×