DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Delhi Budget ਦਿੱਲੀ ਸਰਕਾਰ 24-26 ਮਾਰਚ ਨੂੰ ਪੇਸ਼ ਕਰੇਗੀ ਬਜਟ:ਰੇਖਾ ਗੁਪਤਾ

ਸਮਾਜ ਦੇ ਵੱਖ ਵੱਖ ਵਰਗਾਂ ਤੋਂ ਮਿਲੇ ਸੁਝਾਵਾਂ ਮੁਤਾਬਕ ਬਜਟ ਤਿਆਰ ਕਰਨ ਦਾ ਦਾਅਵਾ, ਸੁਝਾਵਾਂ ਲਈ ਈਮੇਲ ਆਈਡੀ ਤੇ ਵਟਸਐੱਪ ਨੰਬਰ ਜਾਰੀ
  • fb
  • twitter
  • whatsapp
  • whatsapp
featured-img featured-img
ਮੁੱਖ ਮੰਤਰੀ ਰੇਖਾ ਗੁਪਤਾ ਤੇ ਉਨ੍ਹਾਂ ਦੇ ਕੈਬਨਿਟ ਮੰਤਰੀ ਬਜਟ ਲਈ ਸੁਝਾਵਾਂ ਵਾਸਤੇ ਈਮੇਲ ਆਈਡੀ ਤੇ ਵਟਸਐੱਪ ਨੰਬਰ ਜਾਰੀ ਕਰਦੇ ਹੋਏੇ। -ਫੋਟੋ: ਪੀਟੀਆਈ
Advertisement

ਨਵੀਂ ਦਿੱਲੀ, 3 ਮਾਰਚ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਕਿਹਾ ਕਿ ਦਿੱਲੀ ਸਰਕਾਰ 24 ਤੇ 26 ਮਾਰਚ ਦੌਰਾਨ ਵਿੱਤੀ ਸਾਲ 2025-26 ਲਈ ‘ਵਿਕਸਤ ਦਿੱਲੀ’ ਬਜਟ ਪੇਸ਼ ਕਰੇਗੀ। ਇਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਗੁਪਤਾ ਨੇ ਕਿਹਾ ਕਿ ਸਮਾਜ ਦੇ ਵੱਖ ਵੱਖ ਵਰਗਾਂ ਤੋਂ ਮਿਲੇ ਸੁਝਾਵਾਂ ਮੁਤਾਬਕ ਬਜਟ ਤਿਆਰ ਕੀਤਾ ਜਾਵੇਗਾ।

Advertisement

ਮੁੱਖ ਮੰਤਰੀ ਨੇ ਕਿਹਾ, ‘‘ਇਸ ਨੂੰ ਲੋਕਾਂ ਦਾ ਬਜਟ ਬਣਾਉਣ ਲਈ ਅਸੀਂ 5 ਮਾਰਚ ਨੂੰ ਵੱਖ ਵੱਖ ਮਹਿਲਾ ਜਥੇਬੰਦੀਆਂ ਦੇ ਪ੍ਰਤੀਨਿਧਾਂ ਨੂੰ ਅਸੈਂਬਲੀ ਅਹਾਤੇ ਵਿਚ ਮਿਲਾਂਗੇ। ਇਸ ਤੋਂ ਇਲਾਵਾ ਅਸੀਂ ਸਿੱਖਿਆ ਖੇਤਰ ਤੇ ਵਪਾਰੀ ਵਰਗ ਦੇ ਭਾਈਵਾਲਾਂ ਨਾਲ 6 ਮਾਰਚ ਨੂੰ ਵਿਚਾਰ ਚਰਚਾ ਕਰਾਂਗੇ।’’ ਮੁੱਖ ਮੰਤਰੀ ਨੇ ਇਸ ਮੌਕੇ ਈਮੇਲ ਆਈਡੀ ਤੇ ਵਟਸਐੱਪ ਨੰਬਰ ਵੀ ਸਾਂਝਾ ਕੀਤਾ, ਜਿੱਥੇ ਦਿੱਲੀ ਦੇ ਲੋਕ ਬਜਟ ਨੂੰ ਲੈ ਕੇ ਆਪਣੇ ਸੁਝਾਅ ਭੇਜ ਸਕਦੇ ਹਨ।

ਗੁਪਤਾ ਨੇ ਜ਼ੋਰ ਦੇ ਕੇ ਆਖਿਆ ਕਿ ਭਾਜਪਾ ਵੱਲੋਂ ‘ਸੰਕਲਪ ਪੱਤਰ’ ਵਿਚ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ ਤੇ ਉਨ੍ਹਾਂ ਦੀ ਸਰਕਾਰ ਇਸ ਪਾਸੇ ਜੰਗੀ ਪੱਧਰ ’ਤੇ ਕੰਮ ਕਰ ਰਹੀ ਹੈ। ਗੁਪਤਾ ਨੇ ਕਿਹਾ ਕਿ ਕੰਪਟਰੋਲਰ ਤੇ ਆਡੀਟਰ ਜਨਰਲ (ਕੈਗ) ਦੀਆਂ ਦੋ ਰਿਪੋਰਟਾਂ ਹੁਣ ਤੱਕ ਸਦਨ ਵਿਚ ਰੱਖੀਆਂ ਜਾ ਚੁੱਕੀਆਂ ਹਨ ਤੇ ਉਹ ਪਿਛਲੀ ‘ਆਪ’ ਸਰਕਾਰ ’ਤੇ ਲੱਗੇ ਭ੍ਰਿਸ਼ਟਾਚਾਰ ਦੇ ਕਈ ਦੋਸ਼ਾਂ ਤੋਂ ਪਹਿਲਾਂ ਹੀ ਪਰਦਾ ਹਟਾ ਚੁੱਕੇ ਹਨ।

ਉਨ੍ਹਾਂ ਕਿਹਾ, ‘‘ਕੈਗ ਦੀਆਂ 12 ਹੋਰ ਰਿਪੋਰਟਾਂ ਅਜੇ ਸਦਨ ਵਿਚ ਰੱਖੀਆਂ ਜਾਣੀਆਂ ਹਨ ਅਤੇ ਅਜੇ ਕਈ ਹੋਰ ਬੇਨਿਯਮੀਆਂ ਸਾਹਮਣੇ ਆਉਣਗੀਆਂ।’’ ਪ੍ਰੈੱਸ ਕਾਨਫਰੰਸ ਵਿਚ ਕੈਬਟਿਟ ਮੰਤਰੀ ਪਰਵੇਸ਼ ਸਾਹਿਬ ਸਿੰਘ, ਆਸ਼ੀਸ਼ ਸੂਦ ਤੇ ਮਨਜਿੰਦਰ ਸਿੰਘ ਸਿਰਸਾ ਵੀ ਮੌਜੂਦ ਸਨ। -ਪੀਟੀਆਈ

Advertisement
×