ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਦਿੱਲੀ ਸਰਕਾਰ 31 ਨੂੰ ਪੇਸ਼ ਕਰੇਗੀ ਰਿਪੋਰਟ ਕਾਰਡ

ਸੱਤਾ ’ਚ ਸੌ ਦਿਨ ਪੂਰੇ ਹੋਣ ’ਤੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਚਾਨਣਾ ਪਾਂਵਾਂਗੇ: ਰੇਖਾ ਗੁਪਤਾ
Advertisement

ਨਵੀਂ ਦਿੱਲੀ, 26 ਮਈ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ 31 ਮਈ ਨੂੰ ਆਪਣਾ 100 ਦਿਨਾਂ ਦਾ ਰਿਪੋਰਟ ਕਾਰਡ ਪੇਸ਼ ਕਰੇਗੀ, ਕਿਉਂਕਿ ਇਹ ਸਰਕਾਰ ਦਾ ਫ਼ਰਜ਼ ਹੈ ਕਿ ਉਹ ਆਪਣੇ ਵੱਲੋਂ ਕੀਤੇ ਗਏ ਕੰਮਾਂ ਬਾਰੇ ਲੋਕਾਂ ਨੂੰ ਜਾਣਕਾਰੀ ਦੇਵੇ। ਜ਼ਿਕਰਯੋਗ ਹੈ ਕਿ ਭਾਜਪਾ ਨੇ 25 ਸਾਲਾਂ ਬਾਅਦ ਦਿੱਲੀ ਵਿੱਚ ਸਰਕਾਰ ਬਣਾਈ ਹੈ ਅਤੇ ਗੁਪਤਾ ਨੇ 20 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿੱਚ ਰਾਮਲੀਲਾ ਮੈਦਾਨ ਵਿੱਚ ਹੋਏ ਇੱਕ ਸ਼ਾਨਦਾਰ ਸਮਾਰੋਹ ਦੌਰਾਨ ਆਪਣੇ ਕੈਬਨਿਟ ਸਾਥੀਆਂ ਨਾਲ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਅੱਜ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਸਰਕਾਰ ਆਪਣੇ 100 ਦਿਨਾਂ ਦੇ ਕਾਰਜਕਾਲ ਦੌਰਾਨ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਇੱਥੇ ਇੱਕ ਸਮਾਗਮ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ‘‘ਤੁਸੀਂ ਸਾਰਿਆਂ ਨੇ ਦੇਖਿਆ ਹੋਵੇਗਾ ਕਿ ਦਿੱਲੀ ਸਰਕਾਰ 24 ਘੰਟੇ ਕੰਮ ਕਰ ਰਹੀ ਹੈ। ਸਾਡੀ ਸਰਕਾਰ 30 ਮਈ ਨੂੰ 100 ਦਿਨ ਪੂਰੇ ਕਰੇਗੀ। ਅਸੀਂ 31 ਮਈ ਨੂੰ ਦਿੱਲੀ ਦੇ ਲੋਕਾਂ ਸਾਹਮਣੇ ਆਪਣਾ ਰਿਪੋਰਟ ਕਾਰਡ ਪੇਸ਼ ਕਰਾਂਗੇ। ਅਸੀਂ ਆਪਣੇ ਹਰ ਕੰਮ ਦਾ ਵੇਰਵਾ ਦੇਵਾਂਗੇ।’’ ਗੁਪਤਾ ਨੇ ਕਿਹਾ ਕਿ ਇਹ ਲੋਕ ਹੀ ਹਨ ਜਿਨ੍ਹਾਂ ਨੇ ਇਹ ਯਕੀਨੀ ਬਣਾਇਆ ਕਿ ਦਿੱਲੀ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਬਣੇ। ਉਨ੍ਹਾਂ ਕਿਹਾ, ‘‘ਦਿੱਲੀ ਦੇ ਲੋਕਾਂ ਨੂੰ ਸੂਚਿਤ ਕਰਨਾ ਸਾਡਾ ਫ਼ਰਜ਼ ਹੈ। ਅਸੀਂ ਆਪਣੇ 100 ਦਿਨਾਂ ਵਿੱਚ ਜੋ ਵੀ ਕੰਮ ਕੀਤਾ ਹੈ ਅਤੇ ਜੋ ਵੀ ਯੋਜਨਾਵਾਂ ਅਸੀਂ ਇੱਥੇ ਲੈ ਕੇ ਆਏ ਹਾਂ, ਅਸੀਂ ਉਨ੍ਹਾਂ ਸਾਰਿਆਂ ਦੇ ਵੇਰਵੇ 31 ਮਈ ਨੂੰ ਦਿੱਲੀ ਦੇ ਲੋਕਾਂ ਸਾਹਮਣੇ ਪੇਸ਼ ਕਰਾਂਗੇ।’’ -ਪੀਟੀਆਈ

Advertisement

ਪਾਣੀ ਦੀ ਨਿਕਾਸੀ ਨਾ ਹੋਣ ’ਤੇ ਅਧਿਕਾਰੀ ਜ਼ਿੰਮੇਵਾਰ ਹੋਣਗੇ: ਮੁੱਖ ਮੰਤਰੀ

ਨਵੀਂ ਦਿੱਲੀ: ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਖੇਤਰ ਵਿੱਚ ਪਾਣੀ ਭਰਨ ਦੀ ਸੂਚਨਾ ਮਿਲਦੀ ਹੈ ਤਾਂ ਸਬੰਧਤ ਖੇਤਰ ਦੇ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਕੌਮੀ ਰਾਜਧਾਨੀ ਵਿੱਚ ਕੋਈ ਵੀ ਝੁੱਗੀ-ਝੌਂਪੜੀ ਉਦੋਂ ਤੱਕ ਨਹੀਂ ਢਾਹੀ ਜਾਵੇਗੀ ਜਦੋਂ ਤੱਕ ਝੁੱਗੀਆਂ ਵਿੱਚ ਰਹਿਣ ਵਾਲਿਆਂ ਨੂੰ ਪੱਕੇ ਘਰ ਨਹੀਂ ਦਿੱਤੇ ਜਾਂਦੇ। ਮੁੱਖ ਮੰਤਰੀ ਰੇਖਾ ਗੁਪਤਾ ਅੱਜ ਉੱਤਰੀ ਦਿੱਲੀ ਦੇ ਆਪਣੇ ਹਲਕੇ ਸ਼ਾਲੀਮਾਰ ਬਾਗ ਵਿੱਚ ਸੀਵਰ, ਗੈਸ ਅਤੇ ਪਾਣੀ ਦੀਆਂ ਪਾਈਪਲਾਈਨਾਂ ਦਾ ਉਦਘਾਟਨ ਕਰਨ ਮੌਕੇ ਸੰਬੋਧਨ ਕਰ ਰਹੇ ਸੀ। ਉਨ੍ਹਾਂ ਕਿਹਾ ਕਿ ਪਿਛਲੇ ਮਹੀਨੇ ਅਧਿਕਾਰੀਆਂ ਨੂੰ ਪਾਣੀ ਦੇ ਨਿਕਾਸੀ ਪ੍ਰਬੰਧ ਨਾ ਕਰਨ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਸੀ ਅਤੇ ਹਾਲ ਹੀ ਵਿੱਚ ਪਏ ਮੀਂਹ ਦੌਰਾਨ ਮਿੰਟੋ ਅੰਡਰਪਾਸ ਡੁੱਬਣ ਤੋਂ ਬਾਅਦ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਗਈ ਸੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੇਖਾ ਗੁਪਤਾ ਨੇ ਕਿਹਾ, ‘‘ਮੈਂ ਚਾਹੁੰਦੀ ਹਾਂ ਕਿ ਪਾਣੀ ਭਰਨ ਵਾਲੇ ਸਥਾਨਾਂ ਦੀ ਨਿਗਰਾਨੀ ਲਈ ਤਾਇਨਾਤ ਅਧਿਕਾਰੀ ਆਪਣਾ ਕੰਮ ਸਹੀ ਢੰਗ ਨਾਲ ਕਰਨ, ਨਹੀਂ ਤਾਂ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ’’। -ਪੀਟੀਆਈ

Advertisement