ਨਵੀਂ ਦਿੱਲੀ, 11 ਸਤੰਬਰ
ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਡੀਟੀਸੀ ਵੱਲੋਂ 1000 ਲੋ-ਫਲੋਰ ਬੱਸਾਂ ਦੀ ਖਰੀਦ ਵਿੱਚ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ ਲਈ ਸੀਬੀਆਈ ਨੂੰ ਸ਼ਿਕਾਇਤ ਭੇਜਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਸਾਲ ਜੂਨ ਵਿੱਚ ਸ੍ਰੀ ਸਕਸੈਨਾ ਨੂੰ ਭੇਜੀ ਸ਼ਿਕਾਇਤ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਦਿੱਲੀ ਟਰਾਂਸਪੋਰਟ ਕਾਰਪੋਰੇਸ਼ਨ (ਡੀਟੀਸੀ) ਨੇ ਬੱਸਾਂ ਦੀ ਟੈਂਡਰਿੰਗ ਅਤੇ ਖਰੀਦ ਲਈ ਬਣਾਈ ਕਮੇਟੀ ਦੇ ਚੇਅਰਮੈਨ ਵਜੋਂ ਟਰਾਂਸਪੋਰਟ ਮੰਤਰੀ ਨੂੰ ਯੋਜਨਾਬੱਧ ਢੰਗ ਨਾਲ ਨਿਯੁਕਤ ਕੀਤਾ ਸੀ। ਸ਼ਿਕਾਇਤ ਵਿੱਚ ਇਹ ਵੀ ਦੋਸ਼ ਲਾਇਆ ਗਿਆ ਸੀ ਕਿ ਇਸ ਟੈਂਡਰ ਲਈ ਬੋਲੀ ਮੈਨੇਜਮੈਂਟ ਕੰਸਲਟੈਂਟ ਵਜੋਂ ਡੀਆਈਐੱਮਟੀਐੱਸ ਦੀ ਨਿਯੁਕਤੀ ਗਲਤ ਕੰਮਾਂ ਨੂੰ ਆਸਾਨ ਬਣਾਉਣ ਦੇ ਉਦੇਸ਼ ਨਾਲ ਕੀਤੀ ਗਈ ਸੀ।