ਦਿੱਲੀ ਸਰਕਾਰ ਵੱਲੋਂ ਫ਼ਸਲਾਂ ਦੇ ਮੁਆਵਜ਼ੇ ਦਾ ਐਲਾਨ

ਮੀਂਹ ਕਾਰਨ ਤਬਾਹ ਹੋਈਆਂ ਫ਼ਸਲਾਂ ਦਾ 50 ਹਜ਼ਾਰ ਰੁਪਏ ਪ੍ਰਤੀ ਹੈਕਟੇਅਰ ਦਿੱਤਾ ਜਾਵੇਗਾ ਮੁਆਵਜ਼ਾ

ਦਿੱਲੀ ਸਰਕਾਰ ਵੱਲੋਂ ਫ਼ਸਲਾਂ ਦੇ ਮੁਆਵਜ਼ੇ ਦਾ ਐਲਾਨ

ਮੀਡੀਆ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ।

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 20 ਅਕਤੂਬਰ

ਇੱਥੇ ਬੇਮੌਸਮੇ ਮੀਂਹ ਕਾਰਨ ਤਬਾਹ ਹੋਈਆਂ ਫਸਲਾਂ ਲਈ ਦਿੱਲੀ ਸਰਕਾਰ 50 ਹਜ਼ਾਰ ਰੁਪਏ ਪ੍ਰਤੀ ਹੈਕਟੇਅਰ ਮੁਆਵਜ਼ਾ ਦੇਵੇਗੀ। ਇਸ ਦਾ ਐਲਾਨ ਕਰਦਿਆਂ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬੇਮੌਸਮੇ ਮੀਂਹਾਂ ਕਾਰਨ ਫਸਲ ਖਰਾਬ ਹੋਣ ਕਰਕੇ ਕਿਸਾਨ ਦੁਖੀ ਹਨ ਤੇ ਖਰਾਬ ਹੋਈਆਂ ਫਸਲਾਂ ਲਈ ਦਿੱਲੀ ਸਰਕਾਰ 50 ਹਜ਼ਾਰ ਰੁਪਏ ਪ੍ਰਤੀ ਹੈਕਟੇਅਰ ਮੁਆਵਜ਼ਾ ਦੇਵੇਗੀ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਜਦੋਂ ਵੀ ਕਿਸੇ ਕਾਰਨ ਫਸਲਾਂ ਬਰਬਾਦ ਹੋਈਆਂ ਹਨ ਤਾਂ ਦਿੱਲੀ ਸਰਕਾਰ ਨੇ ਅੱਗੇ ਵਧ ਕੇ ਕਿਸਾਨਾਂ ਦੀ ਸਹਾਇਤਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇੱਕ ਜਾਂ ਦੋ ਮਹੀਨਿਆਂ ਦੇ ਅੰਦਰ-ਅੰਦਰ ਕਿਸਾਨਾਂ ਦੇ ਖਾਤੇ ਵਿੱਚ ਮੁਆਵਜ਼ੇ ਦੇ ਪੈਸੇ ਪਾਉਣ ਦੀ ਕਾਰਵਾਈ ਪੂਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਡੀਐੱਮ ਅਤੇ ਐੱਸਡੀਐੱਮ ਦੋ ਹਫਤਿਆਂ ਵਿੱਚ ਖਰਾਬ ਹੋਈਆਂ ਫਸਲਾਂ ਦੀ ਗਿਰਦਾਵਰੀ ਕਰ ਲੈਣਗੇ ਅਤੇ ਅਗਲੇ ਇਕ ਤੋਂ ਡੇਢ ਮਹੀਨੇ ਦੇ ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਮੁਆਵਜ਼ਾ ਪੁੱਜਦਾ ਕਰ ਦਿੱਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਕਿਸਾਨਾਂ ਨਾਲ ਹਰ ਵੇਲੇ ਖੜ੍ਹੀ ਹੈ ਤੇ ਉਹ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਸਮਝਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕੋਈ ਕਿਸਾਨ ਫਸਲ ਬੀਜਦਾ ਹੈ ਤੇ ਜੇ ਫਸਲ ਦਾ ਨੁਕਸਾਨ ਹੋ ਜਾਵੇ ਤਾਂ ਕਿਸਾਨ ਕਾਫ਼ੀ ਪ੍ਰੇਸ਼ਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੀ ਵਿੱਤੀ ਹਾਲਤ ਫ਼ਸਲ ਦੇ ਨਿਰਭਰ ਕਰਦੀ ਹੈ। ਇਸ ਲਈ ਸਰਕਾਰ ਔਖੇ ਵੇਲੇ ਕਿਸਾਨਾਂ ਦੀ ਵਿੱਤੀ ਹਾਲਤ ਵਿਗੜਨ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਦਿੱਲੀ ਦੇ ਕੁਝ ਕਿਸਾਨ ਮਿਲਣ ਆਏ ਸਨ। ਉਹ ਬਹੁਤ ਦੁਖੀ ਸਨ। ਕਿਸਾਨਾਂ ਨੇ ਦੱਸਿਆ ਸੀ ਕਿ ਬੇਮੌਸਮੇ ਮੀਂਹ ਕਾਰਨ ਉਨ੍ਹਾਂ ਦੀਆਂ ਫਸਲਾਂ ਬਰਬਾਦ ਹੋ ਗਈਆਂ ਹਨ। ਇਸ ਲਈ ਨੂੰ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ , ‘ਮੈਂ ਦਿੱਲੀ ਦੇ ਆਪਣੇ ਸਾਰੇ ਕਿਸਾਨ ਭਰਾਵਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਤੁਹਾਨੂੰ ਉਦਾਸ ਹੋਣ ਦੀ ਬਿਲਕੁਲ ਜ਼ਰੂਰਤ ਨਹੀਂ ਹੈ। ਮੈਂ ਤੁਹਾਡੀ ਸੇਵਾ ਵਿੱਚ ਹਾਜ਼ਰ ਹਾਂ। ਅਸੀਂ ਤੁਹਾਡੀਆਂ ਸਾਰੀਆਂ ਮੁਸੀਬਤਾਂ ਵਿੱਚ ਤੁਹਾਡੇ ਨਾਲ ਖੜ੍ਹੇ ਹਾਂ। ‘ਆਪ’ ਦੀ ਸਰਕਾਰ ਤੁਹਾਡੀਆਂ ਸਾਰੀਆਂ ਮੁਸੀਬਤਾਂ ਵਿੱਚ ਤੁਹਾਡੇ ਨਾਲ ਖੜ੍ਹੀ ਹੈ’। ਉਨ੍ਹਾਂ ਕਿਹਾ ਕਿ ਕਿਸਾਨ ਭਰਾਵਾਂ ਨੂੰ ਪਹਿਲਾਂ ਵੀ ਹਰ ਵਾਰ 50 ਹਜ਼ਾਰ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਹੈ ਤੇ ਇਸ ਵਾਰ ਵੀ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਸਲ ਖਰਾਬ ਹੋਣ ਦੀ ਸੂਰਤ ਵਿੱਚ ਦਿੱਲੀ ਸਰਕਾਰ ਪੂਰੇ ਦੇਸ਼ ਵਿੱਚ ਕਿਸਾਨਾਂ ਨੂੰ ਸਭ ਤੋਂ ਵੱਧ ਮੁਆਵਜ਼ਾ ਦਿੰਦੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜ਼ਖ਼ਮੀਆਂ ਹੋਈਆਂ ਕੁਝ ਲੜਕੀਆਂ ਹਸਪਤਾਲ ਦਾਖਲ ਕਰਵਾਈਆਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਸ਼ਹਿਰ

View All