DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Delhi GOVT: ਸਕੂਲ ਵਿਦਿਆਰਥਣਾਂ ਨੂੰ ਸਾਈਕਲ ਵੰਡੇ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਲਡ਼ਕੀਆਂ ਨੂੰ ਅੱਗੇ ਵਧਣ ਲਈ ਪ੍ਰੇਰਿਆ

  • fb
  • twitter
  • whatsapp
  • whatsapp
featured-img featured-img
ਵਿਦਿਆਰਥਣਾਂ ਨੂੰ ਸਾਈਕਲ ਦੇਣ ਮੌਕੇ ਮੌਜੂਦ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਹੋਰ। -ਫੋਟੋ: ਏਐੱਨਆਈ
Advertisement

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਵਿਦਿਆ ਵਾਹਿਨੀ ਯੋਜਨਾ ਦੇ ਤਹਿਤ ਸਰਕਾਰੀ ਸਕੂਲਾਂ ਦੀਆਂ ਨੌਵੀਂ ਜਮਾਤ ਦੀਆਂ 3,000 ਤੋਂ ਵੱਧ ਵਿਦਿਆਰਥਣਾਂ ਨੂੰ ਸਾਈਕਲ ਵੰਡੇ। ਲਾਭਪਾਤਰੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਸਕੂਲਾਂ ਤੱਕ ਸੁਰੱਖਿਅਤ ਅਤੇ ਆਸਾਨ ਪਹੁੰਚ ਯਕੀਨੀ ਬਣਾਉਣਾ, ਕੁੜੀਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਦੇ ਆਤਮਵਿਸ਼ਵਾਸ ਨੂੰ ਵਧਾਉਣਾ ਹੈ। ਮੁੱਖ ਮੰਤਰੀ ਨੇ ਇਸ ਯੋਜਨਾ ਤਹਿਤ ਦਿੱਲੀ ਭਰ ਦੇ ਸਰਕਾਰੀ ਸਕੂਲਾਂ ਵਿੱਚ 1.40 ਲੱਖ ਤੋਂ ਵੱਧ ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਪੜਾਅਵਾਰ ਸਾਈਕਲ ਦੇਣ ਦੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਸਮਰਪਣ ਭਾਵਨਾ ਨਾਲ ਆਪਣੀ ਸਿੱਖਿਆ ਨੂੰ ਅੱਗੇ ਵਧਾਉਣ, ਆਪਣੇ ਸੁਪਨਿਆਂ ਨੂੰ ਪੂਰਾ ਕਰਨ ਅਤੇ ਆਪਣੇ ਪਰਿਵਾਰਾਂ, ਦਿੱਲੀ ਅਤੇ ਦੇਸ਼ ਦਾ ਮਾਣ ਵਧਾਉਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਇੱਕ ਖੁਸ਼ੀ ਦਾ ਮੌਕਾ ਹੈ ਕਿਉਂਕਿ ਅਸੀਂ ਦਿੱਲੀ ਦੀਆਂ ਧੀਆਂ, ਖਾਸ ਕਰਕੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਧੀਆਂ, ਨੂੰ ਨੌਵੀਂ ਜਮਾਤ ਵਿੱਚ ਦਾਖਲ ਹੋਣ ’ਤੇ ਸਾਈਕਲ ਦੇਣ ਦੀ ਸਰਕਾਰ ਦੀ ਪਹਿਲ ਦਾ ਜਸ਼ਨ ਮਨਾ ਰਹੇ ਹਾਂ। ਇਸ ਮੌਕੇ ਦਿੱਲੀ ਭਾਜਪਾ ਪ੍ਰਧਾਨ ਅਤੇ ਕੇਂਦਰੀ ਰਾਜ ਮੰਤਰੀ ਹਰਸ਼ ਮਲਹੋਤਰਾ, ਕੈਬਨਿਟ ਮੰਤਰੀ ਆਸ਼ੀਸ਼ ਸੂਦ ਵੀ ਮੌਜੂਦ ਸਨ।

Advertisement
Advertisement
×