ਪੱਤਰ ਪ੍ਰੇਰਕ
ਨਵੀਂ ਦਿੱਲੀ, 25 ਜੂਨ
ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਨਿਲ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮਿਸ਼ਨ ਐਕਸੀਲੈਂਸ ਸਕੀਮ ਤੇ ਦਿੱਲੀ ਸਪੋਰਟਸ ਯੂਨੀਵਰਸਿਟੀ ਖੋਲ੍ਹ ਕੇ ਵਿਦਿਆਰਥੀਆਂ ਅਤੇ ਖਿਡਾਰੀਆਂ ਨੂੰ ਮੌਕੇ ਦੇ ਵਾਅਦੇ ਕਰ ਰਹੇ ਹਨ, ਪਰ ਦਿੱਲੀ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਕੋਈ ਕਾਰਵਾਈ ਨਹੀਂ ਦਿਖਾਈ ਗਈ। ਕੇਜਰੀਵਾਲ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਕਰ ਰਹੇ ਸਨ ਜਦੋਂ ਗੈਸਟ ਟੀਚਰਾਂ ਅਤੇ ਆਂਗਣਵਾੜੀ ਵਰਕਰਾਂ ਵੱਲੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਦਿੱਲੀ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਕੇਜਰੀਵਾਲ ਝੂਠ ਬੋਲਣ ਤੇ ਲੋਕਾਂ ਨੂੰ ਗੁਮਰਾਹ ਕਰਨ ਵਿੱਚ ਮਾਹਿਰ ਹੈ। ਹੁਣ ਉਹ ਹਿਮਾਚਲ ਪ੍ਰਦੇਸ਼, ਗੁਜਰਾਤ, ਹਰਿਆਣਾ ਦੇ ਲੋਕਾਂ ਨੂੰ ਸਬਜ਼ਬਾਗ਼ ਦਿਖਾ ਰਹੇ ਹਨ।