ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸਿੱਖ ਨੌਜਵਾਨ ਦੀ ਕੁੱਟਮਾਰ ਕਰਨ ਦਾ ਦਿੱਲੀ ਗੁਰਦੁਆਰਾ ਕਮੇਟੀ ਨੇ ਨੋਟਿਸ ਲਿਆ

ਦਿੱਲੀ ਦੇ ਖੰਡਾ ਚੌਕ ’ਚ ਵਾਪਰੀ ਘਟਨਾ
Advertisement

ਦਿੱਲੀ ਦੇ ਚੰਦਰ ਵਿਹਾਰ ’ਚ ਖੰਡਾ ਚੌਕ ਵਿੱਚ ਸਿੱਖ ਨੌਜਵਾਨ ਦੀ ਕੁਝ ਗੁੰਡਾ ਅਨਸਰਾਂ ਵੱਲੋਂ ਕੁੱਟਮਾਰ ਕਰਨ ਦੇ ਮਾਮਲੇ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੰਭੀਰ ਨੋਟਿਸ ਲਿਆ ਹੈ। ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦਿੱਲੀ ਪੁਲੀਸ ਦੇ ਉੱਚ ਅਧਿਕਾਰੀਆਂ ਕੋਲ ਮਾਮਲਾ ਚੁੱਕਦਿਆਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਇਥੇ ਜਾਰੀ ਬਿਆਨ ਵਿੱਚ ਆਗੂਆਂ ਨੇ ਦੱਸਿਆ ਕਿ ਚੰਦਰ ਵਿਹਾਰ ਵਿਚ ਇਹ ਨੌਜਵਾਨ ਲੰਬੇ ਸਮੇਂ ਤੋਂ ਸਵੈ-ਇੱਛਾ ਨਾਲ ਟਰੈਫਿਕ ਕੰਟਰੋਲ ਕਰਨ ਵਿਚ ਸਹਾਇਤਾ ਦਿੰਦੇ ਹਨ ਜਿਸ ਨਾਲ ਇਲਾਕੇ ਵਿੱਚ ਆਵਾਜਾਈ ਬਹੁਤ ਸੁਚੱਜੇ ਢੰਗ ਨਾਲ ਚਲਦੀ ਹੈ।

Advertisement

ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਇੱਕ ਨੌਜਵਾਨ ਗ਼ਲਤ ਪਾਸੇ ਤੋਂ ਵਾਹਨ ਚਲਾ ਕੇ ਆ ਰਿਹਾ ਸੀ ਤਾਂ ਇਨ੍ਹਾਂ ਸੇਵਾਦਾਰਾਂ ਵਿਚੋਂ ਇਕ ਨੇ ਉਸਨੂੰ ਗਲਤ ਪਾਸੇ ਗੱਡੀ ਨਾ ਚਲਾਉਣ ਦੀ ਸਲਾਹ ਦਿੱਤੀ। ਇਸ ’ਤੇ ਨੌਜਵਾਨ ਭੜਕ ਉਠਿਆ ਅਤੇ ਉਸ ਨੇ ਆਪਣੇ ਨਾਲ ਦੇ ਗੁੰਡਾ ਅਨਸਰ ਸੱਦ ਲਿਆ ਤੇ ਉਕਤ ਨੌਜਵਾਨ ਨਾਲ ਕੁੱਟਮਾਰ ਕੀਤੀ। ਉਨ੍ਹਾਂ ਕਿਹਾ ਕਿ ਇਹ ਸਾਰੇ ਨੌਜਵਾਨ ਸਿੱਖੀ ਸਰੂਪ ਵਿੱਚ ਹਨ ਜੋ ਬਿਨਾਂ ਕਿਸੇ ਦੇ ਕਹੇ ਆਪਣੇ ਆਪ ਸੇਵਾ ਕਰਦੇ ਹਨ। ਉਨ੍ਹਾਂ ਕਿਹਾ ਕਿ ਕਮੇਟੀ ਨੇ ਉੱਚ ਪੁਲੀਸ ਅਧਿਕਾਰੀਆਂ ਕੋਲ ਇਹ ਮਾਮਲਾ ਚੁੱਕਿਆ ਹੈ ਤੇ ਮੁਲਜ਼ਮਾਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ ਤੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਕੋਈ ਵੀ ਮੁਲਜ਼ਮ ਬਖ਼ਸ਼ਿਆ ਨਹੀਂ ਜਾਵੇਗਾ ਤੇ ਉਨ੍ਹਾਂ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।

Advertisement