ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਭਾਈ ਸ਼ਾਂਤ ਨੂੰ ਦਿੱਤਾ ਜਾਵੇਗਾ ਸ਼੍ਰੋਮਣੀ ਰਾਗੀ ਦਾ ਪੁਰਸਕਾਰ

ਰਾਗਾਂ ’ਚ ਕੀਰਤਨ ਕਰਨ ’ਤੇ ਦਿੱਤੀ ਜਾਵੇਗੀ 11 ਲੱਖ ਰੁਪਏ ਦੀ ਇਨਾਮੀ ਰਾਸ਼ੀ
Advertisement

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਚੈਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਭਲਕੇ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਭਾਈ ਗੁਰਮੀਤ ਸਿੰਘ ਸ਼ਾਂਤ ਨੂੰ ਸ਼੍ਰੋਮਣੀ ਰਾਗੀ ਦੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਤਹਿਤ ਉਨ੍ਹਾਂ ਨੂੰ 11 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਲਕਾ, ਕਾਹਲੋਂ ਅਤੇ ਕਰਮਸਰ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਗੁਰੂ ਸਾਹਿਬਾਨ ਵੱਲੋਂ ਨਿਰਧਾਰਿਤ ਰਾਗਾਂ ’ਤੇ ਕੀਰਤਨ ਕਰਨ ਵਾਲੇ ਰਾਗੀਆਂ ਦੀ ਪਛਾਣ ਤੇ ਉਨ੍ਹਾਂ ਨੂੰ ਸਨਮਾਨਿਤ ਕਰਨ ਵਾਸਤੇ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ, ਜਿਸ ਵਿਚ ਸਿੰਘ ਬੰਧੂ ਸੁਰਿੰਦਰ ਸਿੰਘ, ਭਾਈ ਰਣਧੀਰ ਸਿੰਘ, ਡਾ. ਗੁਰਨਾਮ ਸਿੰਘ ਪੰਜਾਬੀ ਯੂਨੀਵਰਸਿਟੀ, ਡਾ. ਜਗੀਰ ਸਿੰਘ ਚੰਡੀਗੜ੍ਹ, ਡਾ ਗੁਰਿੰਦਰ ਸਿੰਘ ਬਟਾਲਾ ਤੇ ਪ੍ਰਿੰਸੀਪਲ ਸੁਖਵੰਤ ਸਿੰਘ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਰਾਗਾਂ ਮੁਤਾਬਕ ਕੀਰਤਨ ਕਰਨ ਵਾਲੇ ਕੀਰਤਨੀ ਸਿੰਘਾਂ ’ਚੋਂ ਚੋਣ ਕਰ ਕੇ ਪਹਿਲਾ ਸਥਾਨ ਹਾਸਲ ਕਰਨ ਵਾਲੇ ਨੂੰ 11 ਲੱਖ ਰੁਪਏ ਦਾ ਨਗਦ ਇਨਾਮ ਦੇਣ ਦਾ ਫ਼ੈਸਲਾ ਕੀਤਾ ਗਿਆ ਸੀ, ਜਿਸ ਤਹਿਤ ਭਾਈ ਗੁਰਮੀਤ ਸਿੰਘ ਸ਼ਾਂਤ ਨੂੰ ਇਹ ਪੁਰਸਕਾਰ ਦਿੱਤਾ ਜਾਵੇਗਾ।

Advertisement
Advertisement