DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਟਾਈਟਲਰ ਖ਼ਿਲਾਫ਼ ਦੋਸ਼ ਤੈਅ ਕਰਨ ਦੇ ਅਦਾਲਤੀ ਫੈਸਲੇ ਦਾ ਸਵਾਗਤ

ਪੱਤਰ ਪ੍ਰੇਰਕ ਨਵੀਂ ਦਿੱਲੀ, 31 ਅਗਸਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਾਊਜ਼ ਅਵੈਨਿਊ ਕੋਰਟ ਵੱਲੋਂ 1984 ਦੇ ਸਿੱਖ ਕਤਲੇਆਮ ਕੇਸ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਕਤਲ ਤੇ ਹੋਰ ਧਾਰਵਾਂ ਤਹਿਤ ਦੋਸ਼ ਆਇਦ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ...
  • fb
  • twitter
  • whatsapp
  • whatsapp
Advertisement

ਪੱਤਰ ਪ੍ਰੇਰਕ

ਨਵੀਂ ਦਿੱਲੀ, 31 ਅਗਸਤ

Advertisement

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਾਊਜ਼ ਅਵੈਨਿਊ ਕੋਰਟ ਵੱਲੋਂ 1984 ਦੇ ਸਿੱਖ ਕਤਲੇਆਮ ਕੇਸ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਕਤਲ ਤੇ ਹੋਰ ਧਾਰਵਾਂ ਤਹਿਤ ਦੋਸ਼ ਆਇਦ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਅਖੀਰ 40 ਸਾਲਾਂ ਬਾਅਦ ਸਿੱਖ ਕੌਮ ਨੂੰ ਇਨਸਾਫ਼ ਮਿਲਿਆ ਹੈ।

ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਟਾਈਟਲਰ ਖ਼ਿਲਾਫ਼ ਧਾਰਾ 143, 147, 153 ਏ, 188, 295, 436, 451, 380, 149, 302 ਅਤੇ 109 ਆਈਪੀਸੀ ਤਹਿਤ ਦੋਸ਼ ਆਇਦ ਕਰਨ ਦਾ ਫੈਸਲਾ ਅਦਾਲਤ ਨੇ ਸੁਣਾਇਆ ਹੈ। ਉਨ੍ਹਾਂ ਕਿਹਾ ਕਿ 2014 ਵਿਚ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਬਣਨ ਮਗਰੋਂ ਕੇਂਦਰ ਸਰਕਾਰ ਨੇ ਉਨ੍ਹਾਂ ਸਾਰੇ ਕੇਸਾਂ ਦੀ ਨਵੇਂ ਸਿਰੇ ਤੋਂ ਜਾਂਚ ਦੇ ਹੁਕਮ ਦਿੱਤੇ ਜਿਹੜੇ ਬੰਦ ਕਰ ਦਿੱਤੇ ਗਏ ਸਨ ਤੇ ਵਿਸ਼ੇਸ਼ ਐੱਸਆਈਟੀ ਗਠਿਤ ਕੀਤੀ ਗਈ ਅਤੇ ਹੁਣ ਨਤੀਜੇ ਲੋਕਾਂ ਸਾਹਮਣੇ ਹਨ। ਉਨ੍ਹਾਂ ਕਿਹਾ ਕਿ 40 ਸਾਲਾਂ ਬਾਅਦ ਸਾਡੀ ਕੌਮ ਦੀ ਆਵਾਜ਼ ਸੁਣੀ ਗਈ ਕਿਉਂਕਿ ਸਾਨੂੰ ਨਿਆਂ ਪਾਲਿਕਾ ’ਤੇ ਪੂਰਨ ਭਰੋਸਾ ਹੈ। ਉਨ੍ਹਾਂ ਕਿਹਾ ਕਿ ਅਦਾਲਤ ਦਾ ਫੈਸਲਾ ਇਕ ਕੇਸ ਵਿਚ ਸਾਹਮਣੇ ਆਇਆ ਹੈ ਤੇ ਭਵਿੱਖ ਵਿਚ 1984 ਦੇ ਹੋਰ ਕੇਸਾਂ ਵਿਚ ਵੀ ਟਾਈਟਲਰ ਦੀ ਸ਼ਮੂਲੀਅਤ ਸਾਹਮਣੇ ਆ ਜਾਵੇਗੀ ਅਤੇ ਦਿੱਲੀ ਗੁਰਦੁਆਰਾ ਕਮੇਟੀ ਇਹ ਯਕੀਨੀ ਬਣਾਵੇਗੀ ਕਿ ਮਨੁੱਖਤਾ ਖ਼ਿਲਾਫ਼ ਇਸ ਘਿਨੌਣੇ ਅਪਰਾਧ ਲਈ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇ।

Advertisement
×