Distressed Birds: ਦਿੱਲੀ ਹਾਈ ਕੋਰਟ ਵੱਲੋਂ ਪੁਲੀਸ, ਜੰਗਲਾਤ ਵਿਭਾਗ ਨੂੰ ਢੁੱਕਵੇਂ ਕਦਮ ਚੁੱਕਣ ਦੀ ਹਦਾਇਤ
Delhi HC asks police, wildlife department to evolve mechanism for recusing distressed birds
Advertisement
ਨਵੀਂ ਦਿੱਲੀ, 23 ਫਰਵਰੀ
ਦਿੱਲੀ ਹਾਈ ਕੋਰਟ ਨੇ ਕੌਮੀ ਰਾਜਧਾਨੀ ਦੇ ਜੰਗਲੀ ਜੀਵ ਅਤੇ ਪੁਲੀਸ ਅਧਿਕਾਰੀਆਂ ਨੂੰ ਪੰਛੀਆਂ ਨੂੰ ਬਚਾਉਣ ਲਈ ਢੁੱਕਵੇਂ ਕਦਮ ਚੁੱਕਣ ਅਤੇ ਇੱਕ ਤਕਨੀਕ ਵਿਕਸਤ ਕਰਨ ਲਈ ਕਿਹਾ ਹੈ।
Advertisement
ਚੀਫ ਜਸਟਿਸ ਡੀਕੇ ਉਪਾਧਿਆਏ ਦੇ ਬੈਂਚ ਨੇ ਸੇਵ ਇੰਡੀਅਨ ਫਾਊਂਡੇਸ਼ਨ ਵੱਲੋਂ ਦਾਇਰ ਕੀਤੀ ਗਈ ਇੱਕ ਜਨਹਿਤ ਪਟੀਸ਼ਨ ਦਾ ਨਿਬੇੜਾ ਕਰਦਿਆਂ ਇਹ ਹੁਕਮ ਦਿੱਤਾ, ਜਿਸ ਵਿੱਚ ਅਜਿਹੇ ਲੁਪਤ ਹੋ ਰਹੇ ਪੰਛੀਆਂ ਨੂੰ ਬਚਾਉਣ ਲਈ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ।
ਜਸਟਿਸ ਤੁਸ਼ਾਰ ਰਾਓ ਗੇਡੇਲਾ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਪਟੀਸ਼ਨਕਰਤਾ ਨੂੰ ਦਿੱਲੀ ਪੁਲੀਸ ਅਤੇ ਦਿੱਲੀ ਸਰਕਾਰ ਦੇ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਨੂੰ ਆਪਣੀਆਂ ਸ਼ਿਕਾਇਤਾਂ ਉਠਾਉਣ ਲਈ ਇੱਕ ਵਿਆਪਕ ਪ੍ਰਤੀਨਿਧਤਾ ਕਰਨ ਲਈ ਕਿਹਾ, ਜਿਸ ’ਤੇ ਅਧਿਕਾਰੀਆਂ ਦੁਆਰਾ ਤਿੰਨ ਮਹੀਨਿਆਂ ਦੇ ਅੰਦਰ ਵਿਚਾਰ ਕੀਤਾ ਜਾਵੇਗਾ।
ਹਾਈ ਕੋਰਟ ਨੇ ਕਿਹਾ ਕਿ ਪ੍ਰਤੀਨਿਧਤਾ ਵਿੱਚ ਪਟੀਸ਼ਨਕਰਤਾ ਪੰਛੀਆਂ ਦੇ ਬਚਾਅ ਲਈ ਢੁੱਕਵੇਂ ਕਦਮ ਚੁੱਕਣ ਲਈ ਸੁਝਾਅ ਦੇ ਸਕਦਾ ਹੈ। -ਪੀਟੀਆਈ
Advertisement