ਦਿੱਲੀ ਹਾਈ ਕੋਰਟ ਵੱਲੋਂ ‘ਆਪ’ ਸਰਕਾਰ ਦੇ ਫ਼ੈੈਸਲੇ ’ਤੇ ਰੋਕ

ਦਿੱਲੀ ਹਾਈ ਕੋਰਟ ਵੱਲੋਂ ‘ਆਪ’ ਸਰਕਾਰ ਦੇ ਫ਼ੈੈਸਲੇ ’ਤੇ ਰੋਕ

ਪੱਤਰ ਪ੍ਰੇਰਕ

ਨਵੀਂ ਦਿੱਲੀ, 24 ਅਕਤੂਬਰ

ਦਿੱਲੀ ਹਾਈ ਕੋਰਟ ਨੇ ‘ਆਪ’ ਸਰਕਾਰ ਦੇ ਉਸ ਫੈਸਲੇ ’ਤੇ ਰੋਕ ਲਗਾ ਦਿੱਤੀ ਜਿਸ ’ਚ ਦਿੱਲੀ ਯੂਨੀਵਰਸਿਟੀ ਦੇ 12 ਕਾਲਜਾਂ ਨੂੰ ਸਟੂਡੈਂਟਸ ਸੁਸਾਇਟੀ ਫੰਡ ਵਿੱਚੋਂ ਸਟਾਫ ਨੂੰ ਬਕਾਇਆ ਤਨਖਾਹ ਦੇਣ ਲਈ ਕਿਹਾ ਗਿਆ ਸੀ। ਜਸਟਿਸ ਨਵੀਨ ਚਾਵਲਾ ਨੇ ਇਹ ਆਦੇਸ਼ ਦਿੱਲੀ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ (ਡੀਯੂਐੱਸਯੂ) ਦੀ ਪਟੀਸ਼ਨ ’ਤੇ ਦਿੱਤਾ ਹੈ ਜਿਸ ’ਚ ਕਿਹਾ ਗਿਆ ਹੈ ਕਿ ਵਿਦਿਆਰਥੀਆਂ ਦੇ ਫੰਡ ਦੀ ਵਰਤੋਂ ਵਿਦਿਆਰਥੀਆਂ ਦੀ ਭਲਾਈ ਤੋਂ ਇਲਾਵਾ ਕਿਸੇ ਹੋਰ ਕਿਸੇ ਕੰਮ ਲਈ ਨਹੀਂ ਕੀਤੀ ਜਾ ਸਕਦੀ।

ਦਿੱਲੀ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ ਦੇ ਐਡਵੋਕੇਟ ਨੇ ਕਿਹਾ ਕਿ ਫੰਡ ਅਧਿਆਪਕਾਂ ਦੀਆਂ ਤਨਖਾਹਾਂ ਅਦਾ ਕਰਨ ਲਈ ਨਹੀਂ ਵਰਤੇ ਜਾ ਸਕਦੇ। ਵਿਦਿਆਰਥੀਆਂ ਦੀ ਪਟੀਸ਼ਨ ਦਾ ਸਮਰਥਨ ਦਿੱਲੀ ਯੂਨੀਵਰਸਿਟੀ ਤੋਂ ਐਡਵੋਕੇਟ ਆਕੰਸ਼ਾ ਕੌਲ ਨੇ ਵੀ ਕੀਤਾ।

‘ਡੀਯੂਐੱਸਯੂ’ ਨੇ 16 ਅਕਤੂਬਰ ਨੂੰ ਦਿੱਲੀ ਸਰਕਾਰ ਦੇ ਉਸ ਆਦੇਸ਼ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿੱਚ 12 ਕਾਲਜਾਂ ਨੂੰ 1500 ਤੋਂ ਵੱਧ ਅਧਿਆਪਕਾਂ ਦੀਆਂ ਤਨਖਾਹਾਂ-ਅਧਿਆਪਨ ਤੇ ਨਾਨ-ਟੀਚਿੰਗ- ਦੋਵਾਂ ਵਿਦਿਆਰਥੀਆਂ ਦੇ ਫੰਡ ਵਿੱਚੋਂ ਅਦਾ ਕਰਨ ਲਈ ਕਿਹਾ ਗਿਆ ਹੈ ਕਿ ਇਹ ਰਾਸ਼ੀ ਦੋ ਹਫ਼ਤਿਆਂ ਦੇ ਅੰਦਰ ਜਾਰੀ ਕਰ ਦਿੱਤੀ ਜਾਵੇ। ਕਾਲਜ ਸਟਾਫ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਅਦਾਇਗੀ ਨਹੀਂ ਕੀਤੀ। 12 ਕਾਲਜ ਜੋ ਦਿੱਲੀ ਯੂਨੀਵਰਸਿਟੀ ਨਾਲ ਜੁੜੇ ਹੋਏ ਹਨ ਤੇ ਪੂਰੀ ਤਰ੍ਹਾਂ ਨਾਲ ਦਿੱਲੀ ਸਰਕਾਰ ਦੁਆਰਾ ਫੰਡ ਪ੍ਰਾਪਤ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਮੁੱਖ ਖ਼ਬਰਾਂ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਕੌਮੀ ਰਾਜਧਾਨੀ ਵਿੱਚ ਦਾਖਲ ਹੋਣ ਵਾਲੇ ਰਸਤਿਆਂ ਨੂੰ ਜਾਮ ਕਰਨ ਦੀ ਦਿੱਤੀ ...

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਯੂਐੱਸ ਏਅਰ ਕੁਆਲਟੀ ਇੰਡੈਕਸ ’ਚ ਨਵੀਂ ਦਿੱਲੀ ਨੂੰ ਦੂਜਾ ਸਥਾਨ

ਪੰਜ ਖੱਬੀਆਂ ਪਾਰਟੀਆਂ ਵੱਲੋਂ ਕਿਸਾਨ-ਅੰਦੋਲਨ ਦਾ ਸਮਰਥਨ

ਪੰਜ ਖੱਬੀਆਂ ਪਾਰਟੀਆਂ ਵੱਲੋਂ ਕਿਸਾਨ-ਅੰਦੋਲਨ ਦਾ ਸਮਰਥਨ

ਸੂਬਾ ਇਕਾਈਆਂ ਨੂੰ ਕਿਸਾਨਾਂ ਦੇ ਹੱਕ ’ਚ ਮੁਜ਼ਾਹਰਿਆਂ ਦਾ ਸੱਦਾ

ਸ਼ਹਿਰ

View All