ਸਟੇਡੀਅਮ ’ਚ ਕੁੱਤਾ ਘੁੰਮਾਉਣ ਵਾਲੇ ਆਈਏਐੱਸ ਅਧਿਕਾਰੀ ਤੇ ਪਤਨੀ ਦਾ ਤਬਾਦਲਾ

ਇੱਕ ਨੂੰ ਲੱਦਾਖ ਅਤੇ ਦੂਜੇ ਨੂੰਅਰੁਣਾਚਲ ਪ੍ਰਦੇਸ਼ ਭੇਜਿਆ

ਸਟੇਡੀਅਮ ’ਚ ਕੁੱਤਾ ਘੁੰਮਾਉਣ ਵਾਲੇ ਆਈਏਐੱਸ ਅਧਿਕਾਰੀ ਤੇ ਪਤਨੀ ਦਾ ਤਬਾਦਲਾ

ਨਵੀਂ ਦਿੱਲੀ, 26 ਮਈ

ਆਈਏਐੱਸ ਅਧਿਕਾਰੀ ਵੱਲੋਂ ਦਿੱਲੀ ਦੇ ਤਿਆਗਰਾਜ ਸਟੇਡੀਅਮ ਵਿੱਚ ਕੁੱਤਾ ਘੁੁੰਮਾਉਣ ਨਾਲ ਜੁੜਿਆ ਮੁੱਦਾ ਸੁਰਖੀਆਂ ਵਿੱਚ ਆਉਣ ਮਗਰੋਂ ਕੇਂਦਰੀ ਗ੍ਰਹਿ ਮੰਤਰਾਲੇ ਨੇ 1994 ਬੈਚ ਦੇ ਆਈਏਐੱਸ ਅਧਿਕਾਰੀ ਸੰਜੈ ਖਿਰਵਾਰ ਨੂੰ ਲੱਦਾਖ ਤੇ ਉਸ ਦੀ ਪਤਨੀ ਨੂੰ ਅਰੁਣਾਚਲ ਪ੍ਰਦੇਸ਼ ਵਿੱਚ ਤਬਦੀਲ ਕਰ ਦਿੱਤਾ ਹੈ। ਤਬਾਦਲੇ ਦਾ ਇਹ ਫੈਸਲਾ ਫੌਰੀ ਅਮਲ ਵਿੱਚ ਆ ਗਿਆ ਹੈ। ਅਧਿਕਾਰਤ ਸੂਤਰਾਂ ਮੁਤਾਬਕ ਗ੍ਰਹਿ ਮੰਤਰਾਲੇ ਨੇ ਸ੍ਰੀ ਖਿਰਵਾਰ ਤੇ ਉਨ੍ਹਾਂ ਦੀ ਪਤਨੀ ਵੱਲੋਂ ਤਿਆਗਰਾਜ ਸਟੇਡੀਅਮ ਦੀ ਦੁਰਵਰਤੋਂ ਕੀਤੇ ਜਾਣ ਸਬੰਧੀ ਖ਼ਬਰ ਸਾਹਮਣੇ ਆਉਣ ਮਗਰੋਂ ਦਿੱਲੀ ਦੇ ਮੁੱਖ ਸਕੱਤਰ ਤੋਂ ਰਿਪੋਰਟ ਤਲਬ ਕੀਤੀ ਸੀ। ਰਿਪੋਰਟ ਅੱਜ ਸ਼ਾਮੀਂ ਸੌਂਪਣ ਮਗਰੋਂ ਗ੍ਰਹਿ ਮੰਤਰਾਲੇ ਨੇ ਆਈਏਐੱਸ ਅਧਿਕਾਰੀ ਤੇ ਉਸ ਦੀ ਪਤਨੀ ਦੇ ਤਬਾਦਲਾ ਕਰ ਦਿੱਤਾ। ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਹਿਰ ਦੇ ਸਾਰੇ ਸਰਕਾਰੀ ਖੇਡ ਕੇਂਦਰਾਂ ਨੂੰ ਰਾਤ 10 ਵਜੇ ਤੱਕ ਖੁੱਲ੍ਹੇ ਰੱਖਣ ਦੇ ਨਿਰਦੇਸ਼ ਦਿੱਤੇ ਸਨ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਇਹ ਜਾਣਕਾਰੀ ਦਿੱਤੀ। ਇਹ ਨਿਰਦੇਸ਼ ਮੀਡੀਆ ਰਿਪੋਰਟਾਂ ਤੋਂ ਬਾਅਦ ਆਏ ਹਨ ਕਿ ਤਿਆਗਰਾਜ ਸਟੇਡੀਅਮ ਨੂੰ ਖੇਡ ਗਤੀਵਿਧੀਆਂ ਲਈ ਸਮੇਂ ਤੋਂ ਪਹਿਲਾਂ ਬੰਦ ਕਰ ਦਿੱਤਾ ਗਿਆ ਸੀ ਤਾਂ ਜੋ ਆਈਏਐੱਸ ਅਧਿਕਾਰੀ ਆਪਣੇ ਕੁੱਤੇ ਨੂੰ ਉੱਥੇ ਘੁੰਮਾ ਸਕੇ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All