DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਦਿੱਲੀ: ਕੇਜਰੀਵਾਲ ਵੱਲੋਂ ਅਹੁਦੇ ਤੋਂ ਅਸਤੀਫ਼ਾ, ਆਤਿਸ਼ੀ ਹੋਣਗੇ ਨਵੇਂ ਮੁੱਖ ਮੰਤਰੀ

ਆਤਿਸ਼ੀ ਵੱਲੋਂ ਸਰਕਾਰ ਬਣਾਉਣ ਲਈ ਦਾਅਵਾ ਪੇਸ਼
  • fb
  • twitter
  • whatsapp
  • whatsapp
featured-img featured-img
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮਨੋਨੀਤ ਮੁੱਖ ਮੰਤਰੀ ਆਤਿਸ਼ੀ ਮੰਗਲਵਾਰ ਨੂੰ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੂੰ ਮਿਲਣ ਲਈ ਐੱਲਜੀ ਸਕੱਤਰੇਤ ਪੁੱਜਦੇ ਹੋਏ। ਫੋਟੋ: ਮੁਕੇਸ਼ ਅਗਰਵਾਲ
Advertisement

ਨਵੀਂ ਦਿੱਲੀ, 17 ਸਤੰਬਰ

Arvind Kejriwal Resignation: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦੀ ਥਾਂ ਹਾਕਮ ਧਿਰ ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੀ ਸੀਨੀਅਰ ਆਗੂ ਆਤਿਸ਼ੀ ਨੂੰ ਮੁੱਖ ਮੰਤਰੀ ਵਜੋਂ ਚੁਣਿਆ ਹੈ।

Advertisement

ਕੇਜਰੀਵਾਲ ਵੱਲੋਂ ਦਿੱਲੀ ਦੇ ਉਪ ਰਾਜਪਾਲ (ਐੱਲਜੀ) ਵੀਕੇ ਸਕਸੈਨਾ ਨੂੰ ਅਸਤੀਫ਼ਾ ਸੌਂਪੇ ਜਾਣ ਤੋਂ ਬਾਅਦ, ‘ਆਪ’ ਵੱਲੋਂ ਉਨ੍ਹਾਂ ਦੇ ਜਾਨਸ਼ੀਨ ਵਜੋਂ ਚੁਣੀ ਗਈ ਪਾਰਟੀ ਦੀ ਸੀਨੀਅਰ ਆਗੂ ਆਤਿਸ਼ੀ ਨੇ ਨਵੀਂ ਸਰਕਾਰ ਬਣਾਉਣ ਲਈ ਆਪਣਾ ਦਾਅਵਾ ਐੱਲਜੀ ਅੱਗੇ ਪੇਸ਼ ਕੀਤਾ।

ਇਸ ਤੋਂ ਪਹਿਲਾਂ ਕੇਜਰੀਵਾਲ ਬਾਅਦ ਦੁਪਹਿਰ ਆਪਣਾ ਅਸਤੀਫ਼ਾ ਸੌਂਪਣ ਲਈ ਦਿੱਲੀ ਦੇ ਉਪ ਰਾਜਪਾਲ (ਐੱਲਜੀ) ਵੀਕੇ ਸਕਸੈਨਾ ਦੇ ਸਕੱਤਰੇਤ ਵਿਚ ਪੁੱਜੇ। ਕੇਜਰੀਵਾਲ ਮੰਤਰੀ ਮੰਡਲ ਵਿਚ ਆਪਣੇ ਸਹਿਯੋਗੀਆਂ ਅਤੇ ਉਨ੍ਹਾਂ ਦੀ ਜਾਨਸ਼ੀਨ ਵਜੋਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਲਈ ਚੁਣੀ ਗਈ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਆਤਿਸ਼ੀ ਦੇ ਨਾਲ ਐੱਲਜੀ ਸਕੱਤਰੇਤ ਪੁੱਜੇ ਅਤੇ ਆਪਣਾ ਤੇ ਆਪਣੇ ਮੰਤਰੀ ਮੰਡਲ ਦਾ ਅਸਤੀਫ਼ਾ ਉਪ ਰਾਜਪਾਲ ਨੂੰ ਸੌਂਪਿਆ।

ਕੇਜਰੀਵਾਲ ਵੱਲੋਂ ਬੀਤੇ ਐਤਵਾਰ ਨੂੰ ‘ਈਮਾਨਦਾਰ’ ਸਾਬਤ ਹੋਣ ਤੱਕ ਮੁੱਖ ਮੰਤਰੀ ਦਾ ਅਹੁਦਾ ਨਾ ਸੰਭਾਲਣ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਅੱਜ ਸਵੇਰੇ ‘ਆਪ’ ਦੇ ਵਿਧਾਇਕ ਦਲ ਦੀ ਹੋਈ ਮੀਟਿੰਗ ਵਿਚ ਪਾਰਟੀ ਦੀ ਸੀਨੀਅਰ ਆਗੂ ਆਤਿਸ਼ੀ ਨੂੰ ਉਨ੍ਹਾਂ ਦੇ ਜਾਨਸ਼ੀਨ ਵਜੋਂ ਮੁੱਖ ਮੰਤਰੀ ਦੇ ਅਹੁਦੇ ਲਈ ਚੁਣ ਲਿਆ ਗਿਆ ਸੀ।

ਕੇਜਰੀਵਾਲ ਦੀ ਇਥੇ ਸਥਿਤ ਸਰਕਾਰੀ ਰਿਹਾਇਸ਼ ਵਿਖੇ ਹੋਈ ਵਿਧਾਇਕ ਦਲ ਦੀ ਮੀਟਿੰਗ ਵਿਚ ਪਾਰਟੀ ਸੁਪਰੀਮੋ ਕੇਜਰੀਵਾਲ ਵੱਲੋਂ ਆਤਿਸ਼ੀ ਦੇ ਨਾਂ ਦੀ ਪੇਸ਼ ਕੀਤੀ ਗਈ ਤਜਵੀਜ਼ ਨੂੰ ਵਿਧਾਇਕ ਦਲ ਨੇ ਸਰਬਸੰਮਤੀ ਨਾਲ ਮਨਜ਼ੂਰੀ ਦੇ ਦਿੱਤੀ ਸੀ। -ਪੀਟੀਆਈ

Advertisement
×