ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਦਿੱਲੀ ਕੂਚ: ਬੀਕੇਯੂ ਏਕਤਾ-ਉਗਰਾਹਾਂ ਨੇ 15 ਨੂੰ ਪੰਜਾਬ ’ਚ 4 ਘੰਟਿਆਂ ਲਈ ਰੇਲਾਂ ਰੋਕਣ ਦਾ ਐਲਾਨ ਕੀਤਾ

ਜੋਗਿੰਦਰ ਸਿੰਘ ਮਾਨ ਮਾਨਸਾ, 14 ਫਰਵਰੀ ਦਿੱਲੀ ਚੱਲੋ ਅੰਦੋਲਨ ਦੌਰਾਨ ਹਰਿਆਣਾ ਸਰਕਾਰ ਵੱਲੋਂ ਸ਼ਾਂਤਮਈ ਢੰਗ ਨਾਲ ਅੱਗੇ ਵੱਧ ਰਹੇ ਕਿਸਾਨਾਂ ਮਜ਼ਦੂਰਾਂ ਉਤੇ ਅੱਥਰੂ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਵਰ੍ਹਾਉਣ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ...
Advertisement

ਜੋਗਿੰਦਰ ਸਿੰਘ ਮਾਨ

ਮਾਨਸਾ, 14 ਫਰਵਰੀ

Advertisement

ਦਿੱਲੀ ਚੱਲੋ ਅੰਦੋਲਨ ਦੌਰਾਨ ਹਰਿਆਣਾ ਸਰਕਾਰ ਵੱਲੋਂ ਸ਼ਾਂਤਮਈ ਢੰਗ ਨਾਲ ਅੱਗੇ ਵੱਧ ਰਹੇ ਕਿਸਾਨਾਂ ਮਜ਼ਦੂਰਾਂ ਉਤੇ ਅੱਥਰੂ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਵਰ੍ਹਾਉਣ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 15 ਫਰਵਰੀ ਚਾਰ ਘੰਟਿਆਂ ਲਈ ਪੰਜਾਬ ਵਿੱਚ ਰੇਲਾਂ ਰੋਕਣ ਦਾ ਫੈਸਲਾ ਕੀਤਾ ਗਿਆ ਹੈ। ਰੇਲਾਂ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੋਕੀਆਂ ਜਾਣਗੀਆਂ। ਜਥੇਬੰਦੀ ਵਲੋਂ ਕਿਸਾਨੀ ਮੰਗਾਂ ਦੇ ਹੱਕ ਵਿੱਚ ਵੀ ਪਹਿਲਾਂ ਵਾਂਗ ਡਟਵੀਂ ਆਵਾਜ਼ ਉਠਾਉਣ ਦਾ ਵੀ ਫੈਸਲਾ ਲਿਆ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ  ਦੱਸਿਆ ਕਿ ਅੱਜ ਲੁਧਿਆਣਾ ਵਿਖੇ ਬਾਅਦ ਦੁਪਹਿਰ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋ ਰਹੀ ਹੈ,ਜਿਸ ਵਿਚ ਰੇਲਾਂ ਰੋਕਣ ਦਾ ਮਾਮਲਾ ਉਠਾਇਆ ਜਾਵੇਗਾ।

ਇਸੇ ਦੌਰਾਨ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਵੱਖਰੇ ਤੌਰ ’ਤੇ ਦੱਸਿਆ ਕਿ ਯੂਨੀਅਨ ਵਲੋਂ ਭਲਕੇ ਮਾਨਸਾ ਦੇ ਰੇਲਵੇ ਸਟੇਸ਼ਨ ਉਤੇ ਚਾਰ ਘੰਟਿਆਂ ਲਈ ਰੇਲਾਂ ਰੋਕੀਆਂ ਜਾਣਗੀਆਂ।

Advertisement
Show comments