DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Delhi Metro Station Closures: ਜੰਤਰ ਮੰਤਰ ’ਤੇ ਮੁਜ਼ਾਹਰੇ ਕਾਰਨ 12 ਮੈਟਰੋ ਸਟੇਸ਼ਨ ਬੰਦ

ਸਟੇਸ਼ਨਾਂ ਅੱਗੇ ਸੁਰੱਖਿਆ ਬਲ ਤਾਇਨਾਤ; ਰੋਜ਼ਾਨਾ ਮੈਟਰੋ ’ਚ ਸਫ਼ਰ ਕਰਨ ਵਾਲੇ ਖੱਜਲ-ਖੁਆਰ ਹੋਏ

  • fb
  • twitter
  • whatsapp
  • whatsapp
featured-img featured-img
ਜੰਤਰ ਮੰਤਰ ’ਤੇ ਮੁਜ਼ਾਹਰੇ ਕਾਰਨ ਬੰਦ ਪਟੇਲ ਚੌਕ ਮੈਟਰੋ ਸਟੇਸ਼ਨ। -ਫੋਟੋ: ਪੀਟੀਆਈ
Advertisement

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਲਈ ਆਮ ਆਦਮੀ ਪਾਰਟੀ ਅਤੇ ਕਈ ਵਿਦਿਆਰਥੀ ਜਥੇਬੰਦੀਆਂ ਵੱਲੋਂ ਜੰਤਰ ਮੰਤਰ ’ਤੇ ਮੁਜ਼ਾਹਰੇ ਦੇ ਸੱਦੇ ਤੋਂ ਬਾਅਦ ਦਿੱਲੀ ਮੈਟਰੋ ਨੇ ਅੱਜ ਰਾਜੀਵ ਚੌਕ, ਕੇਂਦਰੀ ਸਕੱਤਰੇਤ ਅਤੇ ਜੰਤਰ-ਮੰਤਰ ਨੇੜੇ ਸਥਿਤ ਪਟੇਲ ਚੌਕ ਸਮੇਤ 12 ਸਟੇਸ਼ਨਾਂ ਨੂੰ ਬੰਦ ਕਰ ਦਿੱਤਾ। ਹਾਲਾਂਕਿ ਇਨ੍ਹਾਂ ਸਟੇਸ਼ਨਾਂ ’ਤੇ ਬਦਲਣ ਦੀ ਸਹੂਲਤ ਜਾ ਰਹੀ। ਇਸ ਦੌਰਾਨ ਸਾਰੇ ਸਟੇਸ਼ਨਾਂ ਅੱਗੇ ਸੁਰੱਖਿਆ ਬਲ ਤਾਇਤਾਨ ਰਹੇ। ਦਿੱਲੀ ਮੈਟਰੋ ਵੱਲੋਂ ਸਟੇਸ਼ਨ ਬੰਦ ਕਰਨ ਕਾਰਨ ਲੋਕਾਂ ਨੂੰ ਆਵਾਜਾਈ ’ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਤੇ ਕਈ ਘੰਟੇ ਦੇਰੀ ਨਾਲ ਆਪਣੀਆਂ ਮੰਜ਼ਿਲਾਂ ’ਤੇ ਪਹੁੰਚੇ। ਜ਼ਿਕਰਯੋਗ ਹੈ ਕਿ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਵਿਦਿਆਰਥੀ ਜਥੇਬੰਦੀਆਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੌਰਾਨ ਵੋਟਰਾਂ ਦੇ ਵੱਡੇ ਪੱਧਰ ’ਤੇ ਨਾਮ ਕੱਟਣ ਦੇ ਦੋਸ਼ਾਂ ਦਰਮਿਆਨ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰ ਰਹੀਆਂ ਹਨ ਅਤੇ ਉਨ੍ਹਾਂ ਨੇ ਜੰਤਰ ਮੰਤਰ ’ਤੇ ਪ੍ਰਦਰਸ਼ਨ ਦਾ ਸੱਦਾ ਦਿੱਤਾ ਸੀ। ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਨੇ ਕਿਹਾ ਕਿ ਮੁਜ਼ਾਹਰੇ ਕਾਰਨ ਜਨਪਥ, ਪਟੇਲ ਚੌਕ, ਕੇਂਦਰੀ ਸਕੱਤਰੇਤ, ਰਾਜੀਵ ਚੌਕ, ਬਾਰਾਖੰਭਾ, ਸੁਪਰੀਮ ਕੋਰਟ, ਮੰਡੀ ਹਾਊਸ, ਲੋਕ ਕਲਿਆਣ ਮਾਰਗ, ਆਈ ਐੱਨ ਏ, ਚਾਵੜੀ ਬਾਜ਼ਾਰ, ਰਾਮਕ੍ਰਿਸ਼ਨ ਆਸ਼ਰਮ ਮਾਰਗ ਅਤੇ ਨਵੀਂ ਦਿੱਲੀ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ। ਦਿੱਲੀ ਮੈਟਰੋ ਨੇ ਦੱਸਿਆ ਕਿ ਰਾਜੀਵ ਚੌਕ, ਮੰਡੀ ਹਾਊਸ, ਨਵੀਂ ਦਿੱਲੀ ਅਤੇ ਕੇਂਦਰੀ ਸਕੱਤਰੇਤ ਸਟੇਸ਼ਨਾਂ ’ਤੇ ਇੰਟਰਚੇਂਜ ਦੀ ਸਹੂਲਤ ਉਪਲਬਧ ਰਹੇਗੀ। ਦਿੱਲੀ ਪੁਲੀਸ ਨੇ ਕਿਹਾ ਕਿ ਉਸ ਨੇ ਪ੍ਰਸਤਾਵਿਤ ਵਿਰੋਧ ਪ੍ਰਦਰਸ਼ਨ ਦੀ ਮਨਜ਼ੂਰੀ ਨਹੀਂ ਦਿੱਤੀ ਹੈ। -ਪੀਟੀਆਈ'

ਟਰੈਫਿਕ ਪਾਬੰਦੀਆਂ ਕਾਰਨ ਲੋਕ ਜਾਮ ’ਚ ਫਸੇ

ਜੰਤਰ ਮੰਤਰ ’ਤੇ ਪ੍ਰਦਰਸ਼ਨ ਦੇ ਮੱਦੇਨਜ਼ਰ ਆਵਾਜਾਈ ਪਾਬੰਦੀਆਂ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਕਈ ਥਾਵਾਂ ’ਤੇ ਲੋਕ ਘੰਟਿਆਂ ਤੱਕ ਜਾਮ ਵਿੱਚ ਫਸੇ ਰਹੇ। ਜਾਣਕਾਰੀ ਅਨੁਸਾਰ ਟਰੈਫਿਕ ਪੁਲੀਸ ਵੱਲੋਂ ਕਨਾਟ ਪਲੇਸ ਤੋਂ ਪਟੇਲ ਚੌਕ ਵੱਲ ਜਾਣ ਵਾਲੇ ਵਾਹਨਾਂ ਨੂੰ ਬਦਲਵੇਂ ਰੂਟਾਂ ’ਤੇ ਭੇਜਿਆ ਜਾਵੇਗਾ। ਇਸੇ ਤਰ੍ਹਾਂ ਪਟੇਲ ਚੌਕ ਤੋਂ ਜੀ ਪੀ ਓ ਵੱਲ ਜਾਣ ਵਾਲੀ ਆਵਾਜਾਈ ਲਈ ਬਦਲਵੇਂ ਰੂਟਾਂ ਦਾ ਪ੍ਰਬੰਧ ਕੀਤਾ ਗਿਆ। ਦਿੱਲੀ ਪੁਲੀਸ ਨੇ ਲੋਕਾਂ ਨੂੰ ਪਹਿਲਾਂ ਹੀ ਜੰਤਰ ਮੰਤਰ, ਸੰਸਦ ਮਾਰਗ, ਅਸ਼ੋਕ ਰੋਡ ਅਤੇ ਆਲੇ-ਦੁਆਲੇ ਦੀਆਂ ਸੜਕਾਂ ਤੋਂ ਬਚਣ ਦੀ ਸਲਾਹ ਦਿੱਤੀ ਸੀ। ਪੁਲੀਸ ਨੇ ਕਿਹਾ ਸੀ ਕਿ ਟਰੈਫਿਕ ਪਾਬੰਦੀਆਂ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਉਹ ਜਾਮ ’ਚ ਵੀ ਫਸ ਸਕਦੇ ਹਨ।

Advertisement

Advertisement

Advertisement
×