ਨਵੀਂ ਦਿੱਲੀ, 11 ਸਤੰਬਰ
ਦਿੱਲੀ ਦੇ ਉਪ ਰਾਜਪਾਲ (ਐੱਲਜੀ) ਵੀਕੇ ਸਕਸੈਨਾ ਵੱਲੋਂ ਦਿੱਲੀ ਟਰਾਂਸਪੋਰਟ ਕਾਰਪੋਰੇਸ਼ਨ (ਡੀਟੀਸੀ) ਬੱਸਾਂ ਦੀ ਖਰੀਦ ਵਿੱਚ ਕਥਿਤ ਬੇਨਿਯਮੀਆਂ ਦੀ ਸੀਬੀਆਈ ਜਾਂਚ ਨੂੰ ਆਪਣੀ ਮਨਜ਼ੂਰੀ ਦੇਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਉਨ੍ਹਾਂ ’ਤੇ ਵਿਅੰਗ ਕਰਦਿਆਂ ਕਿਹਾ, ‘ਦਿੱਲੀ ਨੂੰ ਚੰਗੇ ਪੜ੍ਹੇ-ਲਿਖੇ ਐੱਲਜੀ ਦੀ ਲੋੜ ਹੈ। ਐੱਲਜੀ ਆਪ ਕਈ ਗੰਭੀਰ ਭ੍ਰਿਸ਼ਟਾਚਾਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ ਤੇ ਉਨ੍ਹਾਂ ਨੇ ਆਪਣੇ ਧਿਆਨ ਹਟਾਉਣ ਲਈ ਅਜਿਹੀਆਂ ਕਈ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਹਨ ਪਰ ਹਾਲੇ ਤੱਕ ਸਾਰੀਆਂ ਹੀ ਕੂੜੇ ਦੇ ਢੇਰ ਵਿੱਚ ਗਈਆਂ।