Delhi News: ਨਸ਼ੇੜੀ ਵੱਲੋਂ ਬਿਰਧ ਮਾਂ ਦਾ ਕਤਲ
Delhi News
Advertisement
ਨਵੀਂ ਦਿੱਲੀ, 15 ਫਰਵਰੀ
Delhi News: ਉੱਤਰ-ਪੂਰਬੀ ਦਿੱਲੀ ਦੇ ਦਿਆਲਪੁਰ ਇਲਾਕੇ ਵਿੱਚ ਪੈਸਿਆਂ ਨੂੰ ਲੈ ਕੇ ਹੋਈ ਤਕਰਾਰ ਤੋਂ ਬਾਅਦ ਨਸ਼ੇੜੀ ਨੇ 65 ਸਾਲਾ ਮਾਂ ਦਾ ਕਤਲ ਕਰ ਦਿੱਤਾ। ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਸੋਨੂੰ ਨੂੰ ਆਪਣੀ 65 ਸਾਲਾ ਮਾਂ ਦੀ ਹੱਤਿਆ ਦੇ ਦੋਸ਼ ’ਚ ਗ੍ਰਿਫਤਾਰ ਕੀਤਾ ਗਿਆ ਹੈ। ਸ਼ੁੱਕਰਵਾਰ ਰਾਤ ਕਰੀਬ 9 ਵਜੇ ਥਾਣਾ ਦਿਆਲਪੁਰ ਨੂੰ ਘਟਨਾ ਸਬੰਧੀ ਫੋਨ ਆਇਆ।
Advertisement
ਇਸ ਦੌਰਾਨ ਟੀਮ ਨੇ ਮੌਕੇ ’ਤੇ ਪਹੁੰਚੀ ਅਤੇ ਬਜ਼ੁਰਗ ਔਰਤ ਨੂੰ ਮ੍ਰਿਤਕ ਪਾਇਆ। ਜਾਂਚ ਦੌਰਾਨ ਸਾਹਮਣੇ ਆਇਆ ਕਿ ਸੋਨੂੰ ਜੋ ਕਿ ਪੇਸ਼ੇ ਤੋਂ ਡਰਾਈਵਰ ਸੀ, ਇਸ ਸਮੇਂ ਬੇਰੁਜ਼ਗਾਰ ਸੀ ਅਤੇ ਨਸ਼ੇ ਕਰਨ ਦਾ ਆਦੀ ਸੀ। ਪੈਸਿਆਂ ਨੂੰ ਲੈ ਕੇ ਉਹ ਅਕਸਰ ਆਪਣੀ ਮਾਂ ਨਾਲ ਲੜਦਾ ਰਹਿੰਦਾ ਸੀ। ਪੁਲੀਸ ਨੇ ਕਿਹਾ ਕਿ ਸ਼ੁੱਕਰਵਾਰ ਦੀ ਰਾਤ ਨੂੰ ਉਨ੍ਹਾਂ ਵਿਚਕਾਰ ਬਹਿਸ ਹੋਈ ਅਤੇ ਸੋਨੂੰ ਨੇ ਆਪਣੀ ਮਾਂ ਦਾ ਕਤਲ ਕਰ ਦਿੱਤਾ। ਪੁਲੀਸ ਨੇ ਕਿਹਾ ਕਿ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਪੀਟੀਆਈ
Advertisement