DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਦਿੱਲੀ ਪੁਲੀਸ ਨੇ ਰੈਲੀ ਲਈ ਇਜਾਜ਼ਤ ਦੇਣ ਤੋਂ ਇਨਕਾਰ ਕੀਤਾ: ‘ਆਪ’

ਆਮ ਆਦਮੀ ਪਾਰਟੀ ਨੇ ਸ਼ਨਿਚਰਵਾਰ ਨੂੰ ਦਾਅਵਾ ਕੀਤਾ ਕਿ ਦਿੱਲੀ ਪੁਲੀਸ ਨੇ ਉਨ੍ਹਾਂ 1 ਮਾਰਚ ਨੂੰ ਜੰਤਰ-ਮੰਤਰ 'ਤੇ ਰੈਲੀ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਂਕਿ, ਦਿੱਲੀ ਪੁਲੀਸ ਦੇ ਅਧਿਕਾਰੀਆਂ ਨੇ ਕਿਹਾ ਕਿ ਅਜੇ ਤੱਕ ਕੋਈ ਫੈਸਲਾ...

  • fb
  • twitter
  • whatsapp
  • whatsapp
featured-img featured-img
ਫਾਈਲ ਫੋਟੋ।
Advertisement

ਆਮ ਆਦਮੀ ਪਾਰਟੀ ਨੇ ਸ਼ਨਿਚਰਵਾਰ ਨੂੰ ਦਾਅਵਾ ਕੀਤਾ ਕਿ ਦਿੱਲੀ ਪੁਲੀਸ ਨੇ ਉਨ੍ਹਾਂ 1 ਮਾਰਚ ਨੂੰ ਜੰਤਰ-ਮੰਤਰ 'ਤੇ ਰੈਲੀ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਂਕਿ, ਦਿੱਲੀ ਪੁਲੀਸ ਦੇ ਅਧਿਕਾਰੀਆਂ ਨੇ ਕਿਹਾ ਕਿ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਇਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ, "ਮਾਮਲਾ ਵਿਚਾਰ ਅਧੀਨ ਹੈ, ਇਜਾਜ਼ਤ ਨੂੰ ਅਜੇ ਤੱਕ ਨਾ ਤਾਂ ਰੱਦ ਕੀਤਾ ਗਿਆ ਹੈ ਅਤੇ ਨਾ ਹੀ ਮਨਜ਼ੂਰੀ ਦਿੱਤੀ ਗਈ ਹੈ।"

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਿੰਦੀ ਵਿੱਚ 'X' 'ਤੇ ਇੱਕ ਪੋਸਟ ਵਿੱਚ ਕਿਹਾ, "ਆਮ ਆਦਮੀ ਪਾਰਟੀ ਨੇ 1 ਮਾਰਚ ਨੂੰ ਜੰਤਰ-ਮੰਤਰ 'ਤੇ ਰੈਲੀ ਰੱਖੀ ਸੀ। ਇਸ ਰੈਲੀ ਦਾ ਐਲਾਨ ਕਈ ਦਿਨ ਪਹਿਲਾਂ ਕਰ ਦਿੱਤਾ ਗਿਆ ਸੀ। ਬਿਲਕੁਲ ਆਖਰੀ ਮੌਕੇ 'ਤੇ, ਇਨ੍ਹਾਂ ਲੋਕਾਂ ਨੇ ਪੁਲੀਸ ਤੋਂ ਰੈਲੀ ਰੱਦ ਕਰਵਾ ਦਿੱਤੀ।" ਕੇਜਰੀਵਾਲ ਨੇ ਪੁੱਛਿਆ ਕਿ ਕੀ ਇਹ ਕੱਲ੍ਹ ਦੇ ਅਦਾਲਤੀ ਹੁਕਮਾਂ ਦਾ ਨਤੀਜਾ ਹੈ।

Advertisement

ਆਪ ਦੇ ਕੌਮੀ ਕਨਵੀਨਰ ਨੇ ਅੱਗੇ ਕਿਹਾ, ‘‘ਰੈਲੀ ਕਰਨਾ, ਆਪਣੀ ਰਾਏ ਪ੍ਰਗਟ ਕਰਨਾ, ਇਹ ਹਰ ਕਿਸੇ ਦੇ ਸੰਵਿਧਾਨਕ ਅਧਿਕਾਰ ਹਨ। ਇਸ ਤਰ੍ਹਾਂ ਦੀ ਤਾਨਾਸ਼ਾਹੀ ਠੀਕ ਨਹੀਂ ਹੈ। ਸਾਨੂੰ ਰੈਲੀ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।"

Advertisement

'ਆਪ' ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ 'X' 'ਤੇ ਇੱਕ ਪੋਸਟ ਵਿੱਚ ਕਿਹਾ, "ਦਿੱਲੀ ਵਿੱਚ ਜੰਤਰ-ਮੰਤਰ ਵਿਰੋਧ ਪ੍ਰਦਰਸ਼ਨਾਂ ਲਈ ਨਿਰਧਾਰਤ ਥਾਂ ਹੈ ਜਿੱਥੇ ਪ੍ਰਦਰਸ਼ਨ ਦੀ ਇਜਾਜ਼ਤ ਦੇਣਾ ਦਿੱਲੀ ਪੁਲੀਸ ਦੀ ਜ਼ਿੰਮੇਵਾਰੀ ਹੈ। ਪਰ ਭਾਜਪਾ ਦੀ ਘਬਰਾਹਟ ਦੇਖੋ, ਅਰਵਿੰਦ ਕੇਜਰੀਵਾਲ ਅਤੇ 'ਆਪ' ਨੂੰ ਜੰਤਰ-ਮੰਤਰ 'ਤੇ ਰੈਲੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ।"

Advertisement
×