DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Abhijeet Dipke ਨੂੰ ਦਾਦੀ ਦੀ ਮੌਤ ਬਾਰੇ ਸੂਚਿਤ ਨਾ ਕਰਨ ਦੇ ਦਾਅਵਿਆਂ ਨੂੰ ਦਿੱਲੀ ਪੁਲੀਸ ਨੇ ਕੀਤਾ ਖ਼ਾਰਜ; ਜਾਰੀ ਕੀਤੀ ਵੀਡੀਓ

ਪੁਲੀਸ ਡਿਪਟੀ ਕਮਿਸ਼ਨਰ ਨੇਹਾ ਯਾਦਵ ਨੇ ਕੀਤਾ ਸਪਸ਼ਟ; ਦੀਪਕੇ ਨੂੰ ਸੰਵੇਦਨਸ਼ੀਲਤਾ ਨਾਲ ਤੁਰੰਤ ਦਿੱਤੀ ਗਈ ਸੀ ਖ਼ਬਰ

  • fb
  • twitter
  • whatsapp
  • whatsapp
featured-img featured-img
DCP Neha Yadav and Abhijeet Dipke. Photo: ANI video grab and Tribune file photo
Advertisement

ਦਿੱਲੀ ਪੁਲੀਸ ਨੇ ਐਤਵਾਰ ਨੂੰ ਕੌਕਰੋਚ ਜਨਤਾ ਪਾਰਟੀ (ਸੀ ਜੇ ਪੀ) ਦੇ ਉਸ ਦਾਅਵੇ ਦਾ ਖੰਡਨ ਕਰਨ ਲਈ ਇੱਕ ਵੀਡੀਓ ਜਾਰੀ ਕੀਤੀ ਹੈ, ਜਿਸ ਵਿੱਚ ਕਿਹਾ ਗਿਆ ਸੀ ਕਿ ਹਿਰਾਸਤ ਦੌਰਾਨ ਉਸ ਦੇ ਆਗੂ ਅਭਿਜੀਤ ਦੀਪਕੇ ਨੂੰ ਉਸ ਦੀ ਦਾਦੀ ਦੀ ਮੌਤ ਬਾਰੇ ਸੂਚਿਤ ਨਹੀਂ ਕੀਤਾ ਗਿਆ ਸੀ।

ਪੁਲੀਸ ਨੇ ਸਪਸ਼ਟ ਕੀਤਾ ਕਿ ਉਸ ਨੂੰ ਪਰਿਵਾਰਕ ਦੁਖਾਂਤ ਬਾਰੇ ਜਾਣਕਾਰੀ ਦਿੱਤੀ ਗਈ ਸੀ ਅਤੇ ਅੰਤਿਮ ਸਸਕਾਰ ਲਈ ਉਸ ਦੇ ਜੱਦੀ ਸ਼ਹਿਰ ਜਾਣ ਵਾਸਤੇ ਮਦਦ ਦੀ ਪੇਸ਼ਕਸ਼ ਵੀ ਕੀਤੀ ਗਈ ਸੀ, ਜਿਸ ਤੋਂ ਉਸ ਨੇ ਇਨਕਾਰ ਕਰ ਦਿੱਤਾ।

Advertisement

ਇਹ ਵੀਡੀਓ ਦੀਪਕੇ ਦੀ ਮਾਂ ਵੱਲੋਂ ਪੁਲੀਸ 'ਤੇ ਝੂਠ ਬੋਲਣ ਦਾ ਦੋਸ਼ ਲਾਉਣ ਤੋਂ ਬਾਅਦ ਜਾਰੀ ਕੀਤੀ ਗਈ। ਦੀਪਕੇ ਦੀ ਮਾਂ ਨੇ ਦੋਸ਼ ਲਾਇਆ ਗਿਆ ਸੀ ਕਿ ਉਸ ਦੇ ਪੁੱਤਰ ਨੂੰ ਦਾਦੀ ਦੇ ਦੇਹਾਂਤ ਬਾਰੇ ਨਹੀਂ ਦੱਸਿਆ ਗਿਆ। ਸੀ ਜੇ ਪੀ ਨੇ ਵੀ ਇਹ ਮੁੱਦਾ ਚੁੱਕਿਆ ਸੀ।

Advertisement

ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੁਲੀਸ ਡਿਪਟੀ ਕਮਿਸ਼ਨਰ (ਲੋਕ ਸੰਪਰਕ ਅਧਿਕਾਰੀ) ਨੇਹਾ ਯਾਦਵ ਨੇ ਕਿਹਾ ਕਿ ਦੀਪਕੇ ਨੂੰ ਇਹ ਖ਼ਬਰ ਤੁਰੰਤ ਅਤੇ ਸੰਵੇਦਨਸ਼ੀਲਤਾ ਨਾਲ ਦਿੱਤੀ ਗਈ ਸੀ। ਪੁਲੀਸ ਨੇ ਕਿਹਾ ਕਿ ਉਸ ਨੂੰ ਅੰਤਿਮ ਸਸਕਾਰ ਦੇ ਸਮੇਂ ਬਾਰੇ ਵੀ ਦੱਸਿਆ ਗਿਆ ਸੀ ਅਤੇ ਪਰਿਵਾਰ ਨਾਲ ਗੱਲ ਕਰਨ ਦਾ ਵਿਕਲਪ ਵੀ ਦਿੱਤਾ ਗਿਆ ਸੀ।

ਪੁਲੀਸ ਨੇ ਕਿਹਾ, "ਮਨੁੱਖਤਾ ਦੇ ਆਧਾਰ 'ਤੇ ਉਸ ਦੇ ਜੱਦੀ ਸ਼ਹਿਰ ਜਾਣ ਦੀ ਸਹੂਲਤ ਲਈ ਹਰ ਸੰਭਵ ਮਦਦ ਦੀ ਪੇਸ਼ਕਸ਼ ਵੀ ਕੀਤੀ ਗਈ ਸੀ; ਹਾਲਾਂਕਿ, ਉਸ ਨੇ ਇਸ ਨੂੰ ਲੈਣ ਤੋਂ ਇਨਕਾਰ ਕਰ ਦਿੱਤਾ।"

ਦੀਪਕੇ ਨੂੰ ਸੀ ਜੇ ਪੀ ਆਗੂਆਂ ਆਸ਼ੂਤੋਸ਼ ਰੰਕਾ ਅਤੇ ਸੌਰਵ ਦਾਸ ਦੇ ਨਾਲ ਸ਼ਨਿੱਚਰਵਾਰ ਨੂੰ ਪਾਰਟੀ ਵੱਲੋਂ ਜੰਤਰ-ਮੰਤਰ 'ਤੇ ਕੀਤੇ ਜਾਣ ਵਾਲੇ ਪ੍ਰਦਰਸ਼ਨ ਦੇ ਸਬੰਧ ਵਿੱਚ ਇੱਕ ਹਵਾਈ ਜਹਾਜ਼ ਦੇ ਅੰਦਰੋਂ ਹਿਰਾਸਤ ਵਿੱਚ ਲਿਆ ਗਿਆ ਸੀ। ਤਿੰਨਾਂ ਆਗੂਆਂ ਨੂੰ ਇਹਤਿਆਤੀ ਗ੍ਰਿਫ਼ਤਾਰੀ ਅਧੀਨ ਰੱਖਿਆ ਗਿਆ ਅਤੇ ਕਾਰਜਕਾਰੀ ਮੈਜਿਸਟ੍ਰੇਟ ਸਾਹਮਣੇ ਪੇਸ਼ ਕਰਨ ਤੋਂ ਬਾਅਦ ਐਤਵਾਰ ਸਵੇਰੇ ਰਿਹਾਅ ਕਰ ਦਿੱਤਾ ਗਿਆ।

Advertisement
×