ਦਿੱਲੀ ਪੁਲੀਸ ਨੇ ਲੱਖਾ ਸਿਧਾਣਾ ਦੇ ਭਰਾ ਨੂੰ ਗ਼ੈਰਕਾਨੂੰਨੀ ਹਿਰਾਸਤ ’ਚ ਲੈਣ ਦੇ ਦੋਸ਼ ਨਕਾਰੇ

ਦਿੱਲੀ ਪੁਲੀਸ ਨੇ ਲੱਖਾ ਸਿਧਾਣਾ ਦੇ ਭਰਾ ਨੂੰ ਗ਼ੈਰਕਾਨੂੰਨੀ ਹਿਰਾਸਤ ’ਚ ਲੈਣ ਦੇ ਦੋਸ਼ ਨਕਾਰੇ

ਲੱਖਾ ਸਿਧਾਣਾ ਦੀ ਪੁਰਾਣੀ ਤਸਵੀਰ।

ਨਵੀਂ ਦਿੱਲੀ, 12 ਅਪਰੈਲ

ਦਿੱਲੀ ਪੁਲੀਸ ਨੇ ਗੈਂਗਸਟਰ ਤੋਂ ਕਾਰਕੁਨ ਬਣੇ ਲੱਖਾ ਸਿਧਾਣਾ ਦੇ ਭਰਾ ਗੁਰਦੀਪ ਸਿੰੰਘ ਨੂੰ ਗ਼ੈਰਕਾਨੂੰਨੀ ਹਿਰਾਸਤ ’ਚ ਰੱਖਣ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਦਿੱਲੀ ਪੁਲੀਸ ਨੇ ਸੋਮਵਾਰ ਨੂੰ ਜਾਰੀ ਇੱੱਕ ਬਿਆਨ ’ਚ ਕਿਹਾ ਉਸ ਦੇ ਧਿਆਨ ’ਚ ਆਇਆ ਹੈ ਕਿ ਸ਼ੋਸ਼ਲ ਮੀਡੀਆ ਰਾਹੀਂ ਕਥਿਤ ਪ੍ਰਾਪੇਗੰਡਾ ਕੀਤਾ ਜਾ ਰਿਹਾ ਹੈ ਦਿੱਲੀ ਪੁਲੀਸ ਦੀ ਟੀਮ ਵੱਲੋਂ ਪੰਜਾਬ ਤੋਂ ਲੱਖਾ ਸਿਧਾਣਾ ਦੇ ਭਰਾ ਗੁਰਦੀਪ ਸਿੰਘ ਉਰਫ਼ ਮੁੰਡੀ ਨੂੰ ਗ਼ੈਰਕਾਨੂੰਨੀ ਹਿਰਾਸਤ ’ਚ ਲਿਆ ਗਿਆ ਸੀ। ਬਿਆਨ ਮੁਤਾਬਕ ਲੱਖਾ ਸਿਧਾਣਾ ਕੁਝ ਕੇਸਾਂ ’ਚ ਦਿੱਲੀ ਪੁਲੀਸ ਨੂੰ ਲੋੜੀਂਦਾ ਹੈ। ਪੁਲੀਸ ਅਨੁਸਾਰ ਸਪੈਸ਼ਲ ਸੈੱਲ ਦੀ ਟੀਮ 8 ਅਪਰੈਲ ਨੂੰ ਲੱਖਾ ਸਿਧਾਣਾ ਦੀ ਭਾਲ ’ਚ ਪਟਿਆਲਾ ਦੇ ਨਾਲ ਲੱਗਦੇ ਇਲਾਕੇ ’ਚ ਗਈ ਸੀ ਤੇ ਗੁਰਦੀਪ ਸਿੰਘ ਤੋਂ ਪੁੱਛ-ਪੜਤਾਲ ਕੀਤੀ ਸੀ। ਉਸ ਤੋਂ ਲੱਖਾ ਸਿਧਾਣਾ ਦੀਆਂ ਸਰਗਰਮੀਆਂ ਤੇ ਉਸ ਦੇ ਟਿਕਾਣੇ ਬਾਰੇ ਸਵਾਲ ਕੀਤੇ ਗਏ ਸਨ ਅਤੇ ਉਸ ਨੂੰ ਲੋੜ ਪੈਣ ’ਤੇ ਫਿਰ ਜਾਂਚ ’ਚ ਸ਼ਾਮਲ ਹੋਣ ਦਾ ਕਹਿ ਕੇ ਛੱਡ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਾਰੀ ਕਾਰਵਾਈ ਕਾਨੂੰਨ ਮੁਤਾਬਕ ਹੀ ਕੀਤੀ ਗਈ ਹੈ ਅਤੇ ਦਿੱਲੀ ਪੁਲੀਸ ’ਤੇ ਇਸ ਸਬੰਧ ’ਚ ਲਾਏ ਜਾ ਰਹੇ ਦੋਸ਼ ਝੂਠੇ ਤੇ ਬੇਬੁਨਿਆਦ ਹਨ। -ਪੀਟੀਆਈ

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All