ਦਿੱਲੀ ਪੁਲੀਸ ਨੇ ਹੱਦਾਂ ’ਤੇ ਚੌਕਸੀ ਵਧਾਈ

ਦਿੱਲੀ ਪੁਲੀਸ ਨੇ ਹੱਦਾਂ ’ਤੇ ਚੌਕਸੀ ਵਧਾਈ

ਬਦਰਪੁਰ ਹੱਦ ਤੇ ਗੱਡੀਆਂ ਜਾਂਚ ਦੇ ਪੁਲੀਸ ਅਧਿਕਾਰੀ। -ਫੋਟੋ: ਕੁਲਵਿੰਦਰ ਕੌਰ ਦਿਓਲ

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 25 ਨਵੰਬਰ

ਦੇਸ਼ ਦੇ ਕਿਸਾਨਾਂ ਵੱਲੋਂ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ 26-27 ਨਵੰਬਰ ਦੇ ‘ਦਿੱਲੀ ਚੱਲੋ’ ਦੇ ਸੱਦੇ ਦੇ ਮੱਦੇਨਜ਼ਰ ਦਿੱਲੀ ਪੁਲੀਸ ਵੱਲੋਂ ਕੌਮੀ ਰਾਜਧਾਨੀ ਦੀਆਂ ਹੱਦਾਂ ਉਪਰ ਚੌਕਸੀ ਵਧਾਈ ਗਈ ਹੈ ਤੇ ਚੱਪੇ-ਚੱਪੇ ਉਪਰ ਨਜ਼ਰ ਰੱਖੀ ਜਾ ਰਹੀ ਹੈ। ਪੁਲੀਸ ਵੱਲੋਂ ਕਿਸਾਨਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਕਿਸਾਨ ਜੱਥੇਬੰਦੀਆਂ ਦੀਆਂ ਅਰਜ਼ੀਆਂ ਰੱਦ ਕਰਨ ਕਰਕੇ ਕਿਸਾਨਾਂ ਨੂੰ ਦਿੱਲੀ ਅੰਦਰ ਕੋਈ ਵਿਰੋਧ ਪ੍ਰਦਰਸ਼ਨ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਤੇ ਅਜਿਹਾ ਕਰਨ ਵਾਲਿਆਂ ਨਾਲ ਸਖ਼ਤੀ ਵਰਤੀ ਜਾਵੇਗੀ।

ਦਿੱਲੀ ਨੂੰ ਤਿੰਨ ਪਾਸਿਓਂ ਹਰਿਆਣਾ ਤੇ ਇਕ ਪਾਸੇ ਉੱਤਰ ਪ੍ਰਦੇਸ਼ ਦੀ ਹੱਦ ਲੱਗਦੀ ਹੈ ਜਿਸ ਕਰਕੇ ਪੁਲੀਸ ਨੇ ਰਾਜਧਾਨੀ ਵਿੱਚ ਦਾਖ਼ਲ ਹੋਣ ਲਈ ਇਨ੍ਹਾਂ ਦੋਨਾਂ ਰਾਜਾਂ ਤੋਂ ਆਉਂਦੇ ਮੁੱਖ 5 ਮਾਰਗਾਂ ਉਪਰ ਸਖ਼ਤ ਪਹਿਰੇਦਾਰੀ ਕਰ ਦਿੱਤੀ ਹੈ ਤੇ ਪੁਲੀਸ ਬਲ ਵਧਾ ਕੇ ਬੈਰੀਕੇਡ ਲਾ ਦਿੱਤੇ ਹਨ। ਮੰਨਿਆ ਜਾ ਰਿਹਾ ਹੈ ਕਿ 30 ਕਿਸਾਨ ਜੱਥੇਬੰਦੀਆਂ ਦੀ ਅਗਵਾਈ ਹੇਠ ਕਿਸਾਨ ਪੰਜਾਬ ਤੋਂ ਹੁੰਦੇ ਹੋਏ ਹਰਿਆਣਾ ਦੇ ਰਾਹਾਂ ਤੋਂ ਦਿੱਲੀ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਨਗੇ ਜਿਸ ਕਰਕੇ ਹਰਿਆਣਾ ਦੀਆਂ ਹੱਦਾਂ ਦੇ ਰੋਹਤਕ-ਦਿੱਲੀ, ਸੋਨੀਪਤ-ਦਿੱਲੀ, ਬਦਰਪੁਰ-ਦਿੱਲੀ ਤੇ ਬਹਾਦਰਗੜ੍ਹ-ਦਿੱਲੀ ਮਾਰਗਾਂ ਉਪਰ ਚੌਕਸੀ ਵਧਾਈ ਗਈ ਹੈ। ਦਿੱਲੀ ਪੁਲੀਸ ਵੱਲੋਂ ਡੀਸੀਪੀ (ਨਵੀਂ ਦਿੱਲੀ) ਨੇ ਟਵੀਟ ਕੀਤਾ ਕਿ 26 ਤੇ 27 ਨਵੰਬਰ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀਆਂ ਰੋਸ ਪ੍ਰਦਰਸ਼ਨ ਦੀਆਂ ਬੇਨਤੀਆਂ ਨਾਮਨਜ਼ੂਰ ਕਰ ਦਿੱਤੀਆਂ ਗਈਆਂ ਹਨ ਤੇ ਇਸ ਬਾਬਤ ਜਥੇਬੰਦੀਆਂ ਨੂੰ ਦੱਸ ਵੀ ਦਿੱਤਾ ਗਿਆ ਹੈ। ਪੁਲੀਸ ਵੱਲੋਂ ਧਰਨਾ ਪ੍ਰਦਰਸ਼ਨ ਕਰਨ ਲਈ ਦਿੱਲੀ ਆਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਸੰਕੇਤ ਵੀ ਦਿੱਤਾ ਗਿਆ ਸੀ। ਪੁਲੀਸ ਵੱਲੋਂ ਕਰੋਨਾਵਾਇਰਸ ਦੀ ਮਹਾਂਮਾਰੀ ਦੇ ਬਹਾਨੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕਾਰਵਾਈ ਦੀ ਚੇਤਾਵਨੀ ਦਿੱਤੀ ਗਈ ਸੀ। ਪੁਲੀਸ ਵੱਲੋ ਮਹਾਂਮਾਰੀ ਕਾਰਨ ਭੀੜ ਨਾ ਕਰਨ ਦਾ ਸਹਿਯੋਗ ਵੀ ਮੰਗਿਆ ਗਿਆ। ਸੂਤਰਾਂ ਅਨੁਸਾਰ ਪੁਲੀਸ ਦੀ ਚੌਕਸੀ ਉੱਤਰੀ ਤੇ ਉੱਤਰੀ-ਪੱਛਮੀ, ਪੱਛਮੀ ਦਿੱਲੀ ਦੇ ਮਾਰਗਾਂ ਉਪਰ ਜ਼ਿਆਦਾ ਹੈ ਜਿੱਥੋਂ ਹਰਿਆਣਾ ਦੇ ਮਾਰਗ ਦਿੱਲੀ ਵਿੱਚ ਪ੍ਰਵੇਸ਼ ਕਰਦੇ ਹਨ। ਦਿੱਲੀ ਚੱਲੋ ਨੂੰ ਦੇਸ਼ ਦੀਆਂ 500 ਜੱਥੇਬੰਦੀਆਂ ਦਾ ਸਮਰਥਨ ਪ੍ਰਾਪਤ ਹੈ।

ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮ ਫੈਡਰੇਸ਼ਨ ਵੱਲੋਂ ਕਿਸਾਨਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਗਿਆ ਹੈ। ਫੈਡਰੇਸ਼ਨ ਦੇ ਪ੍ਰਧਾਨ ਸੁਖਦੇਵ ਸਿੰਘ ਰਿਆਤ ਨੇ ਕਿਹਾ ਕਿ ਦਿੱਲੀ ਆਉਣ ਵਾਲੇ ਕਿਸਾਨ ਵੀਰਾਂ ਲਈ ਫੈਡਰੇਸ਼ਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਲ ਸਹਿਯੋਗ ਕਰਕੇ ਹਰ ਸੰਭਵ ਮਦਦ ਆਪਣੇ ਸੀਮਿਤ ਸਾਧਨਾਂ ਨਾਲ ਕਰੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਸ਼ਹਿਰ

View All