ਗਣਤੰਤਰ ਦਿਵਸ ਦੇ ਮੱਦੇਨਜ਼ਰ ਦਿੱਲੀ ਪੁਲੀਸ ਚੌਕਸ

ਗਣਤੰਤਰ ਦਿਵਸ ਦੇ ਮੱਦੇਨਜ਼ਰ ਦਿੱਲੀ ਪੁਲੀਸ ਚੌਕਸ

ਪੁਲੀਸ ਕਮਿਸ਼ਨਰ ਰਾਕੇਸ਼ ਅਸਥਾਨਾ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ। -ਫੋਟੋ: ਪੀਟੀਆਈ

ਪੱਤਰ ਪ੍ਰੇਰਕ

ਨਵੀਂ ਦਿੱਲੀ, 23 ਜਨਵਰੀ

ਦਿੱਲੀ ਪੁਲੀਸ ਕਮਿਸ਼ਨਰ ਰਾਕੇਸ਼ ਅਸਥਾਨਾ ਨੇ ਐਤਵਾਰ ਨੂੰ ਕਿਹਾ ਕਿ ਖੁਫੀਆ ਜਾਣਕਾਰੀ ਦੇ ਬਾਅਦ ਦਿੱਲੀ ਪੁਲੀਸ ਨੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਲਈ ਪਿਛਲੇ ਨਵੰਬਰ ਤੋਂ 26 ਮਾਪਦੰਡਾਂ ਦੇ ਤਹਿਤ ਦਹਿਸ਼ਤਗਰਦੀ ਵਿਰੋਧੀ ਉਪਾਅ ਤੇਜ਼ ਕਰ ਦਿੱਤੇ ਹਨ। ਗਣਤੰਤਰ ਦਿਵਸ ਦੇ ਪ੍ਰਬੰਧ ਪਿਛਲੇ ਸਾਲ ਸੁਤੰਤਰਤਾ ਦਿਵਸ ਦੇ ਜਸ਼ਨ ਤੋਂ ਤੁਰੰਤ ਬਾਅਦ ਸ਼ੁਰੂ ਹੋ ਗਏ ਸਨ। ਉਨ੍ਹਾਂ ਕਿਹਾ, ‘‘ਦਿੱਲੀ ਆਮ ਤੌਰ ’ਤੇ ਹਮੇਸ਼ਾ ਹੀ ਦਹਿਸ਼ਤਗਰਦੀ ਦੇ ਖ਼ਤਰੇ ਵਿੱਚ ਰਹਿੰਦੀ ਹੈ ਇਸ ਲਈ ਸਾਨੂੰ ਵਧੇਰੇ ਸਾਵਧਾਨੀ ਵਰਤਣੀ ਪੈਂਦੀ ਹੈ। ਇਸ ਸਾਲ ਵੀ ਅਸੀਂ ਪੂਰੀ ਤਰ੍ਹਾਂ ਚੌਕਸ ਹਾਂ। ਸੁਰੱਖਿਆ ਏਜੰਸੀਆਂ ਦਿੱਲੀ ਪੁਲੀਸ ਨਾਲ ਤਾਲਮੇਲ ਕਰ ਰਹੀਆਂ ਹਨ।’’

ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਦਿੱਲੀ ਪੁਲੀਸ ਨੇ ਇਸ ਸਮੇਂ ਗਣਤੰਤਰ ਦਿਵਸ ਦੇ ਪ੍ਰਬੰਧਾਂ ਲਈ ਪੁਲੀਸ ਦੇ ਡਿਪਟੀ ਕਮਿਸ਼ਨਰਾਂ, ਪੁਲੀਸ ਦੇ ਸਹਾਇਕ ਕਮਿਸ਼ਨਰਾਂ, ਇੰਸਪੈਕਟਰਾਂ ਤੇ ਕਮਾਂਡਰਾਂ ਸਮੇਤ 20,000 ਤੋਂ ਵੱਧ ਕਰਮਚਾਰੀ ਤਾਇਨਾਤ ਕੀਤੇ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਹਥਿਆਰਬੰਦ ਪੁਲੀਸ ਬਲਾਂ (ਸੀਏਪੀਐਫ) ਦੀਆਂ 65 ਕੰਪਨੀਆਂ ਵੀ ਇਨ੍ਹਾਂ ਬਲਾਂ ਨਾਲ ਤਾਲਮੇਲ ਕਰਨਗੀਆਂ। ਸ੍ਰੀ ਅਸਥਾਨਾ ਨੇ ਕਿਹਾ ਕਿ ਵਾਹਨਾਂ ਦੀ ਚੈਕਿੰਗ, ਰਿਹਾਇਸ਼ ਚੈਕਿੰਗ, ਕਿਰਾਏਦਾਰ, ਨੌਕਰ ਤੇ ਮਜ਼ਦੂਰਾਂ ਦੀ ਤਸਦੀਕ ਵਿੱਚ ਵੀ ਵਾਧਾ ਕੀਤਾ ਗਿਆ ਹੈ। ਰਾਕੇਸ਼ ਅਸਥਾਨਾ ਨੇ ਕਿਹਾ ਕਿ ਹਵਾਈ ਸੁਰੱਖਿਆ ਲਈ ਡਰੋਨ ਤਕਨਾਲੋਜੀ ਦੀ ਵਰਤੋਂ ਕੀਤੀ ਜਾ ਰਹੀ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਸ਼ਹਿਰ

View All