ਦਿੱਲੀ ਪੁਲੀਸ ਨੇ ਦੋ ਹਜ਼ਾਰ ਤੋਂ ਵੱਧ ਕਾਰਤੂਸ ਬਰਾਮਦ ਕੀਤੇ; ਛੇ ਜਣੇ ਗ੍ਰਿਫ਼ਤਾਰ : The Tribune India

ਦਿੱਲੀ ਪੁਲੀਸ ਨੇ ਦੋ ਹਜ਼ਾਰ ਤੋਂ ਵੱਧ ਕਾਰਤੂਸ ਬਰਾਮਦ ਕੀਤੇ; ਛੇ ਜਣੇ ਗ੍ਰਿਫ਼ਤਾਰ

ਦਿੱਲੀ ਪੁਲੀਸ ਨੇ ਦੋ ਹਜ਼ਾਰ  ਤੋਂ ਵੱਧ ਕਾਰਤੂਸ ਬਰਾਮਦ ਕੀਤੇ; ਛੇ ਜਣੇ ਗ੍ਰਿਫ਼ਤਾਰ

ਕਾਰਤੂਸਾਂ ਸਣੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੁਲੀਸ ਹਿਰਾਸਤ ਵਿੱਚ। -ਫੋਟੋ: ਪੰਜਾਬੀ ਟ੍ਰਿਬਿਊਨ

ਨਵੀਂ ਦਿੱਲੀ, 12 ਅਗਸਤ

ਆਜ਼ਾਦੀ ਦਿਹਾੜੇ ਤੋਂ ਤਿੰਨ ਦਿਨ ਪਹਿਲਾਂ ਦਿੱਲੀ ਪੁਲੀਸ ਨੇ ਦੋ ਹਜ਼ਾਰ ਤੋਂ ਵੱਧ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਦਿੰਦਿਆਂ ਅੱਜ ਅਧਿਕਾਰੀਆਂ ਨੇ ਦੱਸਿਆ ਕਿ ਕਾਰਤੂਸ ਦਿੱਲੀ ਪੁਲੀਸ ਦੀ ਪੂਰਬੀ ਜ਼ਿਲ੍ਹਾ ਇਕਾਈ ਵੱਲੋਂ ਬਰਾਮਦ ਕੀਤੇ ਗਏ। ਅਧਿਕਾਰੀਆਂ ਮੁਤਾਬਕ ਇਸ ਮਾਮਲੇ ’ਚ ਗੰਨ ਹਾਊਸ ਦੇ ਮਾਲਕ ਸਣੇ ਛੇ ਜਣਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੁੱਲ 2,251 ਕਾਰਤੂਸ ਬਰਾਮਦ ਕੀਤੇ ਗਏ ਹਨ। ਏਸੀਪੀ (ਪੂਰਬੀ ਰੇਂਜ) ਵਿਕਰਮਜੀਤ ਸਿੰਘ ਨੇ ਦੱਸਿਆ ਕਿ ਮੁੱਢਲੇ ਤੌਰ ’ਤੇ ਮੁਲਜ਼ਮਾਂ ਦੇ ਅਪਰਾਧਕ ਨੈੱਟਵਰਕ ਨਾਲ ਜੁੜੇ ਹੋਣ ਦੇ ਖਦਸ਼ੇ ਅਤੇ ਦਹਿਸ਼ਤਗਰਦੀ ਦੇ ਪਹਿਲੂਆਂ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਮੁਤਾਬਕ ਫੜੇ ਗਏ ਛੇ ਮੁਲਜ਼ਮਾਂ ਵਿੱਚ ਦੋ ਜਣਿਆਂ ਦੀ ਪਛਾਣ ਰਾਸ਼ਿਦ ਅਤੇ ਅਜਮਲ ਵਜੋਂ ਹੋਈ ਹੈ। ਇਨ੍ਹਾਂ ਦੋਵਾਂ ਬਾਰੇ ਇੱਕ ਆਟੋ ਰਿਕਸ਼ਾ ਚਾਲਕ ਨੇ ਪੁਲੀਸ ਨੂੰ ਸੂਹ ਦਿੱਤੀ ਸੀ। ਏਸੀਪੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ, ‘‘ਕੁੱਲ 2,251 ਕਾਰਤੂਸ ਬਰਾਮਦ ਕੀਤੇ ਗਏ ਹਨ। ਸਾਨੂੰ ਇਸ ਬਾਰੇ 6 ਅਗਸਤ ਨੂੰ ਇੱਕ ਆਟੋ ਰਿਕਸ਼ਾ ਚਾਲਕ ਤੋਂ ਸੂਹ ਮਿਲੀ ਸੀ, ਜਿਹੜਾ ਦੋਵਾਂ ਜਣਿਆਂ ਨੂੰ ਆਨੰਦ ਵਿਹਾਰ ਰੇਲਵੇ ਸਟੇਸ਼ਨ ’ਤੇ ਛੱਡ ਕੇ ਗਿਆ ਸੀ।’’ 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All