ਦਿੱਲੀ ਪੁਲੀਸ ਨੇ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਸਣੇ ਕਈ ਗੈਂਗਸਟਰਾਂ ਖ਼ਿਲਾਫ਼ ਯੂਏਪੀਏ ਤਹਿਤ ਮਾਮਲੇ ਦਰਜ ਕੀਤੇ : The Tribune India

ਦਿੱਲੀ ਪੁਲੀਸ ਨੇ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਸਣੇ ਕਈ ਗੈਂਗਸਟਰਾਂ ਖ਼ਿਲਾਫ਼ ਯੂਏਪੀਏ ਤਹਿਤ ਮਾਮਲੇ ਦਰਜ ਕੀਤੇ

ਦਿੱਲੀ ਪੁਲੀਸ ਨੇ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਸਣੇ ਕਈ ਗੈਂਗਸਟਰਾਂ ਖ਼ਿਲਾਫ਼ ਯੂਏਪੀਏ ਤਹਿਤ ਮਾਮਲੇ ਦਰਜ ਕੀਤੇ

ਨਵੀਂ ਦਿੱਲੀ, 1 ਸਤੰਬਰ

ਦਿੱਲੀ ਪੁਲੀਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਵਿੱਚ ਕਥਿਤ ਤੌਰ 'ਤੇ ਸ਼ਾਮਲ ਗੈਂਗਸਟਰਾਂ ਸਮੇਤ ਕਈ ਹੋਰ ਗੈਂਗਸਟਰਾਂ ਖ਼ਿਲਾਫ਼ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਤਹਿਤ ਦੋ ਕੇਸ ਦਰਜ ਕੀਤੇ ਹਨ। ਇਹ ਕੇਸ ਆਮ ਤੌਰ ’ਤੇ ਅਤਿਵਾਦੀ ਕਾਰਵਾਈਆਂ ਕਰਨ ’ਤੇ ਦਰਜ ਕੀਤਾ ਜਾਂਦਾ ਹੈ। ਇਸ ਸੂਚੀ ਵਿੱਚ ਦਿੱਲੀ ਦੇ ਗੈਂਗਸਟਰ ਵੀ ਸ਼ਾਮਲ ਹਨ। ਸੂਤਰਾਂ ਨੇ ਦੱਸਿਆ ਕਿ ਇਹ ਕਦਮ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਜਾਣ ਤੋਂ ਬਾਅਦ ਚੁੱਕਿਆ ਗਿਆ ਹੈ, ਜੋ ਕਈ ਅਤਿਵਾਦੀ ਸੰਗਠਨਾਂ ਦੇ ਸੰਪਰਕ ਵਿੱਚ ਹਨ। ਪਤਾ ਲੱਗਾ ਹੈ ਕਿ ਦਿੱਲੀ ਪੁਲੀਸ ਨੇ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਵਿਕਰਮ ਬਰਾੜ ਦੇ ਨਾਲ-ਨਾਲ ਉਨ੍ਹਾਂ ਦੇ ਵਿਰੋਧੀ ਗਰੋਹ ਦੇ ਮੈਂਬਰਾਂ ਦਵਿੰਦਰ ਬੰਬੀਹਾ, ਕੌਸ਼ਲ ਚੌਧਰੀ, ਨੀਰਜ ਬਵਾਨਾ, ਸੁਨੀਲ ਉਰਫ਼ ਟਿੱਲੂ ਤਾਜਪੁਰੀਆ, ਦਿਲਪ੍ਰੀਤ ਅਤੇ ਸੁਖਪ੍ਰੀਤ ਉਰਫ ਬੁੱਢਾ ਖਿਲਾਫ ਯੂਏਪੀਏ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਸੂਚੀ ਵਿੱਚ ਭਗੌੜਾ ਅਤਿਵਾਦੀ ਹਰਵਿੰਦਰ ਰਿੰਦਾ ਵੀ ਸ਼ਾਮਲ ਹੈ।

ਮਾਨਸਾ ਤੋਂ ਜੋਗਿੰਦਰ ਸਿੰਘ ਮਾਨ ਮੁਤਾਬਕ: ਮਾਨਸਾ ਦੇ ਐੱਸਐੱਸਪੀ ਗੌਰਵ ਤੂਰਾ ਨੇ ਦੱਸਿਆ ਕਿ ਦਿੱਲੀ ਪੁਲੀਸ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮ ਉੱਤੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਉਤੇ ਇਹ ਮਾਮਲਾ ਦਰਜ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ‌ਦੇ ਮਾਪਿਆਂ ਵਲੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਸਮੇਤ ਹੋਰਨਾਂ ਵਿਰੁੱਧ ਸਖ਼ਤ ਕਾਰਵਾਈ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ ਸੀ ਅਤੇ ਥੋੜ੍ਹੇ ਦਿਨ ਪਹਿਲਾਂ ਹੀ ਉਨ੍ਹਾਂ ਨੇ ਮਾਨਸਾ ਵਿਖੇ ਇਨਸਾਫ਼ ਲਈ ਕੈਂਡਲ ਮਾਰਚ ਵੀ ਕੀਤਾ ਸੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੁਨਾਫ਼ਾਖ਼ੋਰੀ ਲਈ ਲੜੀਆਂ ਜਾਂਦੀਆਂ ਜੰਗਾਂ

ਮੁਨਾਫ਼ਾਖ਼ੋਰੀ ਲਈ ਲੜੀਆਂ ਜਾਂਦੀਆਂ ਜੰਗਾਂ

ਮੁੱਖ ਖ਼ਬਰਾਂ

ਸਿੱਖਜ਼ ਫਾਰ ਜਸਟਿਸ ਵਲੋਂ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਨੂੰ ਧਮਕੀ

ਸਿੱਖਜ਼ ਫਾਰ ਜਸਟਿਸ ਵਲੋਂ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਨੂੰ ਧਮਕੀ

12 ਪੱਤਰਕਾਰਾਂ ਨੂੰ ਵੀ ਦਿੱਤੀ ਚਿਤਾਵਨੀ

ਬਿਹਾਰ ਹਿੰਸਾ: ਪੁਲੀਸ ਨੇ ਸੌ ਤੋਂ ਵੱਧ ਜਣੇ ਹਿਰਾਸਤ ਵਿਚ ਲਏ

ਬਿਹਾਰ ਹਿੰਸਾ: ਪੁਲੀਸ ਨੇ ਸੌ ਤੋਂ ਵੱਧ ਜਣੇ ਹਿਰਾਸਤ ਵਿਚ ਲਏ

ਸੀਆਰਪੀਐਫ, ਐਸਐਸਬੀ ਤੇ ਆਈਟੀਬੀਪੀ ਦੀਆਂ 10 ਪੈਰਾਮਿਲਟਰੀ ਕੰਪਨੀਆਂ ਬਿਹਾ...

ਇਟਲੀ ਦੀ ਸੰਸਦ ’ਚ ਵਿਦੇਸ਼ੀ ਭਾਸ਼ਾਵਾਂ ’ਤੇ ਪਾਬੰਦੀ ਲਾਉਣ ਦਾ ਪ੍ਰਸਤਾਵ

ਇਟਲੀ ਦੀ ਸੰਸਦ ’ਚ ਵਿਦੇਸ਼ੀ ਭਾਸ਼ਾਵਾਂ ’ਤੇ ਪਾਬੰਦੀ ਲਾਉਣ ਦਾ ਪ੍ਰਸਤਾਵ

ਵਿਦੇਸ਼ੀ ਭਾਸ਼ਾ ’ਚ ਸਰਕਾਰੀ ਕੰਮ ਕਰਨ ’ਤੇ ਲੱਗ ਸਕਦਾ ਹੈ 89 ਲੱਖ ਦਾ ਜੁ...

ਸ਼ਹਿਰ

View All