Delhi Pollution: ਸੁਪਰੀਮ ਕੋਰਟ ਵੱਲੋਂ ਦਿੱਲੀ ਸਰਕਾਰ ਦੀ ਜਵਾਬਤਲਬੀ
ਟਰੱਕਾਂ ਦੀ ਐਂਟਰੀ ਬੰਦ ਨਾ ਹੋਣ ’ਤੇ ਜਵਾਬ ਮੰਗਿਆ; ਤਿੰਨ ਦਿਨ ਹੋਰ ਸਖਤੀ ਕਰਨ ਲਈ ਕਿਹਾ
Advertisement
ਨਵੀਂ ਦਿੱਲੀ, 22 ਨਵੰਬਰ
ਦੇਸ਼ ਦੀ ਸਰਵਉਚ ਅਦਾਲਤ ਨੇ ਦਿੱਲੀ ਵਿਚ ਪ੍ਰਦੂਸ਼ਣ ਦੇ ਮਾਮਲੇ ’ਤੇ ਦਿੱਲੀ ਸਰਕਾਰ ਦੀ ਜਵਾਬਤਲਬੀ ਕੀਤੀ ਹੈ। ਸੁਪਰੀਮ ਕੋਰਟ ਨੇ ਗਰੇਡ ਚਾਰ ਦੀਆਂ ਪਾਬੰਦੀਆਂ ਲਾਗੂ ਨਾ ਹੋਣ ’ਤੇ ਵੀ ਸਵਾਲ ਕੀਤੇ। ਉਨ੍ਹਾਂ ਪੁੱਛਿਆ ਕਿ ਟਰੱਕਾਂ ਦੀ ਐਂਟਰੀ ਬੈਨ ਕਿਉਂ ਨਹੀਂ ਕੀਤੀ ਗਈ। ਸੁਪਰੀਮ ਕੋਰਟ ਨੇ ਪੁੱਛਿਆ ਕਿ ਦਿੱਲੀ ਦੇ 113 ਐਂਟਰੀ ਪੁਆਇੰਟਾਂ ’ਤੇ ਸਿਰਫ 13 ਸੀਸੀਟੀਵੀ ਕੈਮਰੇ ਹਨ। ਅਦਾਲਤ ਨੇ ਕੇਂਦਰ ਨੂੰ ਕਿਹਾ ਕਿ ਉਹ ਇਨ੍ਹਾਂ ਥਾਵਾਂ ’ਤੇ ਪੁਲੀਸ ਬਲਾਂ ਦੀ ਤਾਇਨਾਤੀ ਕਰਨ। ਜਸਟਿਸ ਅਭੈ ਐਸ ਓਕਾ ਤੇ ਜਸਟਿਸ ਆਗਸਟੀਨ ਮਸੀਹ ਦੇ ਬੈਂਚ ਨੇ ਕਿਹਾ ਕਿ ਉਹ ਦਿੱਲੀ ਸਰਕਾਰ ਦੀਆਂ ਕੋਸ਼ਿਸ਼ਾਂ ਤੋਂ ਸੰਤੁਸ਼ਟ ਨਹੀਂ ਹਨ। ਉਨ੍ਹਾਂ ਕਿਹਾ ਕਿ ਕੀ ਗਰੇਡ ਚਾਰ ਦੀਆਂ ਸਾਰੀਆਂ ਪਾਬੰਦੀਆਂ ਨੂੰ ਅਸਲ ਵਿਚ ਲਾਗੂ ਕੀਤਾ ਜਾ ਰਿਹਾ ਹੈ ਤੇ ਕੀ ਇਸ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗਰੈਪ ਚਾਰ ਦੀਆਂ ਪਾਬੰਦੀਆਂ ਤਿੰਨ ਦਿਨ ਹੋਰ ਲਾਗੂ ਰਹਿਣੀਆਂ ਚਾਹੀਦੀਆਂ ਹਨ। ਉਨ੍ਹਾਂ ਇਸ ਮਾਮਲੇ ਦੀ ਅਗਲੀ ਸੁਣਵਾਈ 25 ਨਵੰਬਰ ਨਿਰਧਾਰਿਤ ਕੀਤੀ।
Advertisement
Advertisement
×