ਦਿੱਲੀ ਪ੍ਰਦੇਸ਼ ਕਾਂਗਰਸ ਨੇ ‘ਆਪ’ ਅਤੇ ਭਾਜਪਾ ’ਤੇ ਸਿੱਖਿਆ ਦੇ ਨਿੱਜੀਕਰਨ ਦਾ ਦੋਸ਼ ਲਾਇਆ

ਦਿੱਲੀ ਪ੍ਰਦੇਸ਼ ਕਾਂਗਰਸ ਨੇ ‘ਆਪ’ ਅਤੇ ਭਾਜਪਾ ’ਤੇ ਸਿੱਖਿਆ ਦੇ ਨਿੱਜੀਕਰਨ ਦਾ ਦੋਸ਼ ਲਾਇਆ

ਪੱਤਰ ਪ੍ਰੇਰਕ
ਨਵੀਂ ਦਿੱਲੀ, 17 ਸਤੰਬਰ

ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਨਿਲ ਕੁਮਾਰ ਨੇ ਭਾਜਪਾ ਤੇ ਆਮ ਪਾਰਟੀ ਦੀਆਂ ਸਰਕਾਰਾਂ ’ਤੇ ਰਾਸ਼ਟਰੀ ਸਿੱਖਿਆ ਨੀਤੀ ਦੀ ਓਟ ਵਿੱਚ ਸਿੱਖਿਆ ਦਾ ਨਿੱਜੀਕਰਨ ਕਰਨ ਦੀ ਕੋਸ਼ਿਸ ਕਰਨ ਦਾ ਦੋਸ਼ ਲਾਇਆ ਤੇ ਇਸ ਦਾ ਇੱਕ ਵੱਡਾ ਉਦਾਰਣ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦਾ ਬਿਆਨ ਹੈ ਕਿ ਦਿੱਲੀ ਸਰਕਾਰ ਦੇ ਅਧੀਨ ਆਉਣ ਵਾਲੇ 12 ਕਾਲਜ ਆਪਣੇ ਕਰਮਚਾਰੀਆਂ ਦੀ ਤਨਖਾਹ ਦੇਣ ਲਈ ਆਪ ਪੈਸਾ ਇੱਕਠਾ ਕਰਨ ਕਿਉਂਕਿ ਦਿੱਲੀ ਸਰਕਾਰ ਵੱਲੋਂ ਦਿੱਤੇ ਗਏ ਅਨੁਦਾਨ ਨੂੰ ਕੇਵਲ ਪੂਰਕ ਮਦਦ ਦੇ ਰੂਪ ਵਿੱਚ ਮੰਨਿਆ ਜਾਣਾ ਚਾਹੀਦਾ ਹੈ। ਆਮ ਆਦਮੀ ਪਾਰਟੀ ਦਿੱਲੀ ਸਰਕਾਰ  ਇਨ੍ਹਾਂ ਕਾਲਜਾਂ ਨੂੰ ਦਿੱਤੀ ਜਾਣ ਵਾਲੀ ਰਕਮ ਨੂੰ ਰੋਕਣ ਦਾ ਕਾਰਣ ਕਾਲਜਾਂ ਵੱਲੋਂ ਸਰਕਾਰ ਨੂੰ ਗਵਰਨਿੰਗ ਬਾਡੀ   ਬਾਰੇ ਜਾਣਕਾਰੀ ਨਾ ਦੇਣਾ ਤੇ ਤਨਖਾਹ ਬਿਲਾਂ ਵਿੱਚ ਵਾਧਾ ਦੱਸ ਰਹੀ ਹੈ। ਸਿੱਖਿਆ ਮੰਤਰੀ ਮਨੀਸ਼ ਸ਼ਿਸੋਦੀਆ ਦਾ ਬਿਆਨ ਹੈ ਕਿ ਕਾਲਜ ਨੂੰ ਫੀਸ ਵਧਾ ਕੇ ਤੇ ਹੋਰ ਤਰੀਕੇ ਨਾਲ ਫੰਡ ਇੱਕਠੇ ਕੀਤੇ ਜਾ ਸਕਦੇ ਹਨ, ਜਦਕਿ ਕਾਲਜ ਕੋਵਿਡ-19 ਮਹਾਮਾਰੀ ਕਰਕੇ ਲਾਕਡਾਊਨ ਕਾਰਨ ਬੰਦ ਹੈ। ਅਨਿਲ ਕੁਮਾਰ ਨੇ ਕਿਹਾ ਕਿ ਦਿੱਲੀ ਸਰਕਾਰ ਦੇ ਸੰਪੂਰਣ ਗਰਾਂਟ ’ਤੇ ਚਲਣ ਵਾਲੇ ਇਨ੍ਹਾਂ 12 ਕਾਲਜਾਂ ਦੇ ਕਰਮਚਾਰੀਆਂ ਤੇ ਪ੍ਰੋਫੈਸਰਾਂ ਨੂੰ ਦਿੱਲੀ ਸਰਕਾਰ ਵੱਲੋਂ ਅਨੁਦਾਨ ਨਾ ਮਿਲਣ ਕਰਕੇ ਪਿੱਛਲੇ ਪੰਜ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ ਹੈ। ਅਨਿਲ ਕੁਮਾਰ ਨੇ ਕਿਹਾ ਕਿ 12 ਕਾਲਜਾਂ ਦੇ ਪ੍ਰੋਫੈਸਰਾਂ ਤੇ ਕਰਮਚਾਰੀਆਂ ਨੂੰ ਲੰਬੇ ਸਮੇਂ ਤੋਂ ਤਨਖਾਹ ਨਾ ਮਿਲਣ ਕਰਕੇ ਉਹ ਆਰਥਿਕ ਤੇ ਮਾਨਸਿਕ ਮੁਸੀਬਤ ਝੱਲ ਰਹੇ ਹਨ। ਉਨ੍ਹਾਂ ਕਿਹਾ ਕਿ ਕਾਲਜ ਦਾ ਵਿਦਿਆਰਥੀ ਫੰਡ ‘ਵਿਦਿਆਰਥੀਆਂ ਦੁਆਰਾ, ਵਿਦਿਆਰਥੀਆਂ ਲਈ’ ਹੁੰਦਾ ਹੈ, ਜਿਸ ਨੂੰ ਕਾਲਜ ਦੇਣ ਲਈ ਵਰਤਿਆ ਜਾ ਸਕਦਾ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਦਿੱਲੀ ਸਰਕਾਰ ਇਨ੍ਹਾਂ 12 ਕਾਲਜਾਂ ਨੂੰ ਜਲਦੀ ਗਰਾਂਟ ਜਾਰੀ ਕਰੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਮੁੱਖ ਖ਼ਬਰਾਂ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

28 ਥਾਵਾਂ ’ਤੇ ਮੋਰਚੇ 15 ਦਿਨਾਂ ਲਈ ਮੁਲਤਵੀ; ਅੰਮ੍ਰਿਤਸਰ ਰੇਲ ਮਾਰਗ ’ਤ...

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਅਸ਼ਵਨੀ ਸ਼ਰਮਾ ਤੇ ਸਾਂਪਲਾ ਸਮੇਤ ਦਰਜਨਾਂ ਭਾਜਪਾ ਆਗੂ ਹਿਰਾਸਤ ’ਚ ਲਏ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹ...

ਸ਼ਹਿਰ

View All