DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Delhi Protest: ਦਿੱਲੀ ਵਿੱਚ ਪ੍ਰਦਰਸ਼ਨ ਦੌਰਾਨ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਸਮੇਤ ਕਈ ਸੰਸਦ ਮੈਂਬਰ ਹਿਰਾਸਤ ਵਿੱਚ

ਦਿੱਲੀ ਵਿੱਚ ਸ਼ਾਂਗਰੀ-ਲਾ ਹੋਟਲ ਦੇ ਨੇੜੇ ਗੋਲ ਚੱਕਰ 'ਤੇ ਧਰਨਾ ਦੇਣ ਮੌਕੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਉਨ੍ਹਾਂ ਦੀ ਭੈਣ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਬੁੱਧਵਾਰ ਨੂੰ ਪੁਲੀਸ ਵੱਲੋਂ ਜ਼ਬਰਦਸਤੀ ਹਟਾ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ...

  • fb
  • twitter
  • whatsapp
  • whatsapp
featured-img featured-img
ਨਵੀਂ ਦਿੱਲੀ ਵਿੱਚ ਸ਼ਾਂਗਰੀ-ਲਾ ਹੋਟਲ ਨੇੜਲੇ ਚੌਰਾਹੇ 'ਤੇ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਵਿਰੁੱਧ ਧਰਨੇ ਦੌਰਾਨ ਪੁਲੀਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਕਾਂਗਰਸੀ ਆਗੂ ਰਾਹੁਲ ਗਾਂਧੀ। (PTI Photo)
Advertisement

ਦਿੱਲੀ ਵਿੱਚ ਸ਼ਾਂਗਰੀ-ਲਾ ਹੋਟਲ ਦੇ ਨੇੜੇ ਗੋਲ ਚੱਕਰ 'ਤੇ ਧਰਨਾ ਦੇਣ ਮੌਕੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਉਨ੍ਹਾਂ ਦੀ ਭੈਣ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਬੁੱਧਵਾਰ ਨੂੰ ਪੁਲੀਸ ਵੱਲੋਂ ਜ਼ਬਰਦਸਤੀ ਹਟਾ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਮੌਕੇ ਗਾਂਧੀ ਨਾਲ ਹੋਰ ਕਈ ਹੋਰ ਆਗੂ ਮੌਜੂਦ ਸਨ ।

ਗਾਂਧੀ ਅਤੇ ਹੋਰ ਸੰਸਦ ਮੈਂਬਰ ਅਤੇ ਨੇਤਾ ਪੁਲੀਸ ਵੱਲੋਂ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਣ ਤੋਂ ਬਾਅਦ ਬੱਸਾਂ ਵਿੱਚ ਸਵਾਰ ਹੋ ਕੇ ਜੰਤਰ-ਮੰਤਰ ਪ੍ਰਦਰਸ਼ਨ ਵਾਲੀ ਥਾਂ ਵੱਲ ਜਾ ਰਹੇ ਸਨ। ਉਨ੍ਹਾਂ ਨੇ ਗੋਲ ਚੱਕਰ 'ਤੇ ਹੀ ਧਰਨਾ ਦਿੱਤਾ, ਜਿਸ ਵਿੱਚ ਪ੍ਰਿਅੰਕਾ ਗਾਂਧੀ ਸੰਵਿਧਾਨ ਦੀ ਇੱਕ ਕਾਪੀ ਹੱਥ ਵਿੱਚ ਫੜ ਕੇ ਹੋਰ ਮਹਿਲਾ ਨੇਤਾਵਾਂ ਨਾਲ ਸੜਕ 'ਤੇ ਲੇਟ ਗਏ।

Advertisement

ਸੁਰੱਖਿਆ ਕਰਮੀ ਮੌਕੇ 'ਤੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਅਤੇ ਉਨ੍ਹਾਂ ਨੇ ਪਹਿਲਾਂ ਰਾਹੁਲ ਗਾਂਧੀ ਨੂੰ ਜ਼ਬਰਦਸਤੀ ਹਟਾਇਆ ਅਤੇ ਉਨ੍ਹਾਂ ਨੂੰ ਆਪਣੇ ਮੋਢਿਆਂ 'ਤੇ ਚੁੱਕ ਕੇ ਪੁਲੀਸ ਬੱਸ ਦੇ ਅੰਦਰ ਬਿਠਾ ਦਿੱਤਾ।

Advertisement

ਕਾਂਗਰਸ ਦੇ ਕੁਝ ਨੇਤਾਵਾਂ ਜਿਨ੍ਹਾਂ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਉਦੈ ਭਾਨੂ ਚਿੱਬ ਸ਼ਾਮਲ ਹਨ, ਰਾਹੁਲ ਗਾਂਧੀ ਨੂੰ ਲੈ ਕੇ ਜਾ ਰਹੀ ਬੱਸ ਦੀ ਛੱਤ 'ਤੇ ਚੜ੍ਹ ਗਏ, ਜਦੋਂ ਕਿ ਮੁਮਤਾਜ਼ ਪੈਟਲ ਇਸ ਦੇ ਬੋਨਟ 'ਤੇ ਬੈਠ ਗਏ।

ਇਸ ਤੋਂ ਬਾਅਦ ਮਹਿਲਾ ਪੁਲੀਸ ਕਰਮਚਾਰੀਆਂ ਦੀ ਇੱਕ ਵੱਡੀ ਟੁਕੜੀ ਨੇ ਪ੍ਰਿਅੰਕਾ ਗਾਂਧੀ ਅਤੇ ਹੋਰ ਔਰਤਾਂ ਨੂੰ ਹਟਾਉਣਾ ਸ਼ੁਰੂ ਕਰ ਦਿੱਤਾ ਜੋ ਸੜਕ 'ਤੇ ਲੇਟੀਆਂ ਹੋਈਆਂ ਸਨ। ਉਨ੍ਹਾਂ ਨੂੰ ਜ਼ਬਰਦਸਤੀ ਹਟਾਇਆ ਗਿਆ ਅਤੇ ਬੱਸਾਂ ਵਿੱਚ ਬਿਠਾਇਆ ਗਿਆ ਅਤੇ ਮੌਕੇ ਤੋਂ ਦੂਰ ਲੈ ਜਾਇਆ ਗਿਆ।

ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਇਸ ਤੋਂ ਪਹਿਲਾਂ ਮੱਧ ਦਿੱਲੀ ਦੇ ਇੱਕ ਰੈਸਟੋਰੈਂਟ ਵਿੱਚ ਦੁਪਹਿਰ ਦੇ ਖਾਣੇ ਦੀ ਮੀਟਿੰਗ ਕੀਤੀ, ਜਿੱਥੋਂ ਉਹ ਬੱਸਾਂ ਵਿੱਚ ਸਵਾਰ ਹੋ ਕੇ ਜੰਤਰ-ਮੰਤਰ ਪ੍ਰਦਰਸ਼ਨ ਵਾਲੀ ਥਾਂ ਵੱਲ ਰਵਾਨਾ ਹੋਏ। ਕਈ ਹੋਰ ਵਿਰੋਧੀ ਸੰਸਦ ਮੈਂਬਰਾਂ ਨੂੰ ਵੀ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। -ਪੀਟੀਆਈ

Advertisement
×