ਦਿੱਲੀ ਵਾਸੀਆਂ ਨੂੰ ਤਿੰਨ ਦਿਨ ਬਾਅਦ ਮਿਲੀ ਮੀਂਹ ਤੋਂ ਰਾਹਤ : The Tribune India

ਦਿੱਲੀ ਵਾਸੀਆਂ ਨੂੰ ਤਿੰਨ ਦਿਨ ਬਾਅਦ ਮਿਲੀ ਮੀਂਹ ਤੋਂ ਰਾਹਤ

ਦਿੱਲੀ ਵਾਸੀਆਂ ਨੂੰ ਤਿੰਨ ਦਿਨ ਬਾਅਦ ਮਿਲੀ ਮੀਂਹ ਤੋਂ ਰਾਹਤ

ਦਿੱਲੀ-ਗੁਰੂਗ੍ਰਾਮ ਮਾਰਗ ’ਤੇ ਜਮ੍ਹਾਂ ਪਾਣੀ ਕੱਢਦਾ ਹੋਇਆ ਵਿਅਕਤੀ। -ਫੋਟੋ: ਪੀਟੀਆਈ

ਪੱਤਰ ਪ੍ਰੇਰਕ

ਨਵੀਂ ਦਿੱਲੀ, 25 ਸਤੰਬਰ

ਦਿੱਲੀ-ਐਨਸੀਆਰ ਵਿੱਚ ਅੱਜ ਸੂਰਜ ਚਮਕਿਆ ਤੇ ਤਿੰਨ ਦਿਨ ਬਾਅਦ ਲੋਕਾਂ ਨੂੰ ਮੀਂਹ ਤੋਂ ਛੁਟਕਾਰਾ ਮਿਲਿਆ। ਲਗਾਤਾਰ ਤਿੰਨ ਦਿਨਾਂ ਤੋਂ ਰੁਕ-ਰੁਕ ਕੇ ਮੀਂਹ ਪੈਣ ਤੋਂ ਬਾਅਦ ਐਤਵਾਰ ਸਵੇਰੇ ਦਿੱਲੀ ਵਿੱਚ ਮੀਂਹ ਨਹੀਂ ਪਿਆ ਪਰ ਮੌਸਮ ਵਿਭਾਗ ਨੇ ਦਿਨ ਵੇਲੇ ਹਲਕੀ ਬੂੰਦਾ-ਬਾਂਦੀ ਦੀ ਭਵਿੱਖਬਾਣੀ ਕੀਤੀ ਸੀ। ਪਰ ਫਿਰ ਵੀ ਕਈ ਥਾਈਂ ਸੜਕਾਂ ’ਤੇ ਪਾਣੀ ਭਰਿਆ ਰਿਹਾ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਮੁਤਾਬਕ ਸਵੇਰੇ 9 ਵਜੇ ਦਿੱਲੀ ਦਾ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) ਚੰਗੀ ਸ਼੍ਰੇਣੀ (49) ਵਿੱਚ ਦਰਜ ਕੀਤਾ ਗਿਆ।

ਦੱਸਣਯੋਗ ਹੈ ਕਿ 0-50 ਦੇ ਵਿਚਕਾਰ ਏਕਿਊਆਈ ਨੂੰ ‘’ਚੰਗਾ’’, 51-100 ‘’ਤਸੱਲੀਬਖਸ਼’’, 101 -200 ‘’ਮੱਧਮ’’, 201- 300 ‘’ਮਾੜਾ’’, 301 - 400 ‘’ਬਹੁਤ ਮਾੜਾ’’ ਤੇ 401 - 500 ‘’ਗੰਭੀਰ’’ ਮੰਨਿਆ ਜਾਂਦਾ ਹੈ। ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਕੌਮੀ ਰਾਜਧਾਨੀ ਵਿੱਚ ਐਤਵਾਰ ਨੂੰ ਘੱਟੋ-ਘੱਟ ਤਾਪਮਾਨ 22.6 ਡਿਗਰੀ ਸੈਲਸੀਅਸ ਰਿਹਾ ਜੋ ਸੀਜ਼ਨ ਦੀ ਔਸਤ ਤੋਂ ਇੱਕ ਡਿਗਰੀ ਘੱਟ ਹੈ। ਉਨ੍ਹਾਂ ਨੇ ਦੱਸਿਆ ਕਿ ਸਵੇਰੇ 8.30 ਵਜੇ ਦਰਜ ਕੀਤੀ ਗਈ ਨਮੀ 93 ਫੀਸਦੀ ਹੈ। ਮੌਸਮ ਵਿਗਿਆਨੀ ਨੇ ਅੰਸ਼ਿਕ ਤੌਰ ‘ਤੇ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਸੀ। ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਸੈਲਸੀਅਸ ਦੇ ਆਸਪਾਸ ਸੀ। ਪਿਛਲੇ 24 ਘੰਟਿਆਂ ਵਿੱਚ ਦਿੱਲੀ ਦੇ ਪ੍ਰਾਇਮਰੀ ਮੌਸਮ ਸਟੇਸ਼ਨ ਸਫਦਰਜੰਗ ਆਬਜ਼ਰਵੇਟਰੀ ਵਿੱਚ 18.6 ਮਿਲੀਮੀਟਰ ਬਾਰਸ਼ ਦਰਜ ਕੀਤੀ ਗਈ ਜਦੋਂ ਕਿ ਪਾਲਮ ਸਟੇਸ਼ਨ ਵਿੱਚ 23.7 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।

ਮੀਂਹ ਨੇ ਸਰਕਾਰ ਤੇ ਐੱਮਸੀਡੀ ਦੇ ਪੋਲ ਖੋਲ੍ਹੇ: ਕਾਂਗਰਸ

ਨਵੀਂ ਦਿੱਲੀ: ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਨਿਲ ਕੁਮਾਰ ਨੇ ਕਿਹਾ ਕਿ ਸਿਰਫ ਤਿੰਨ ਦਿਨਾਂ ਦੀ ਬਰਸਾਤ ਨੇ ਵੱਖ-ਵੱਖ ਥਾਵਾਂ ’ਤੇ ਪਾਣੀ ਖੜ੍ਹਾ ਕਰ ਦਿੱਤਾ ਜਿਸ ਨਾਲ ਦਿੱਲੀ ਦੀਆਂ ਸੜਕਾਂ ਦੀ ਤਰਸਯੋਗ ਹਾਲਤ ਅਤੇ ਦਿੱਲੀ ਸਰਕਾਰ ਅਤੇ ਭਾਜਪਾ ਸ਼ਾਸਤ ਨਗਰ ਨਿਗਮਾਂ ਵੱਲੋਂ ਨਾਲਿਆਂ ਦੀ ਸਫਾਈ ਲਈ ਕੰਮ ਨਾ ਕੀਤੇ ਜਾਣ ਦਾ ਖੁਲਾਸਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸੜਕਾਂ ਤੇ ਗਲੀਆਂ ਵਿੱਚ ਪਾਣੀ ਭਰ ਗਿਆ ਹੈ ਸਗੋਂ ਕਈ ਵੱਡੀਆਂ ਸੜਕਾਂ ਟੁੱਟ ਚੁੱਕੀਆਂ ਹਨ, ਜਿਸ ਤੋਂ ਪਤਾ ਲੱਗਦਾ ਹੈ ਕਿ ਸੜਕਾਂ ਬਣਾਉਣ ਨੂੰ ਪਹਿਲ ਦਿੱਤੀ ਗਈ ਗੁਣਵੱਤਾ ਵੱਲ ਧਿਆਨ ਦੇਣ ਦੀ ਬਜਾਏ ਸਿਰਫ਼ ਭ੍ਰਿਸ਼ਟਾਚਾਰ ਤੇ ਪੈਸਾ ਕਮਾਉਣ ਦਾ ਹੀ ਧਿਆਨ ਹੈ। ਉਨ੍ਹਾਂ ਕਿਹਾ ਕਿ ਦਿੱਲੀ ਟ੍ਰੈਫਿਕ ਪੁਲੀਸ ਨੂੰ ਪਾਰਲੀਮੈਂਟ ਸਟਰੀਟ, ਚਾਣਕਿਆਪੁਰੀ, ਡਿਫੈਂਸ ਕਲੋਨੀ ਤੇ ਅਰਬਿੰਦੋ ਮਾਰਗ ਸਮੇਤ ਕਈ ਟ੍ਰੈਫਿਕ ਮਾਰਗਾਂ ‘ਤੇ ਪਾਣੀ ਭਰਨ ਕਾਰਨ ਯਾਤਰੀਆਂ ਨੂੰ ਵਾਧੂ ਰੂਟ ਲੈਣ ਲਈ ਐਡਵਾਈਜ਼ਰੀ ਜਾਰੀ ਕਰਨ ਲਈ ਮਜਬੂਰ ਹੋਣਾ ਪਿਆ ਜਿਸ ਲਈ ਭਾਜਪਾ ਸ਼ਾਸਿਤ ਨਗਰ ਨਿਗਮ ਅਤੇ ਦਿੱਲੀ ਦੀ ਕੇਜਰੀਵਾਲ ਸਰਕਾਰ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਦਿੱਲੀ ਟ੍ਰੈਫਿਕ ਪੁਲੀਸ ਨੂੰ ਅਜਿਹੀ ਐਡਵਾਈਜ਼ਰੀ ਜਾਰੀ ਕਰਨੀ ਪਈ। ਉਨ੍ਹਾਂ ਕਿਹਾ ਕਿ ਭਾਵੇਂ ਮੌਨਸੂਨ ਦੀ ਬਾਰਿਸ਼ ਹੋਵੇ ਜਾਂ ਮੌਨਸੂਨ ਤੋਂ ਬਾਅਦ ਦੀ ਬਾਰਿਸ਼, ਦਿੱਲੀ ਸਰਕਾਰ ਤੇ ਐਮਸੀਡੀ ਦੋਵਾਂ ਦੀ ਹੀ ਕਮੀ ਪਾਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਕੈਂਸਰ ਬਾਰੇ ਚੇਤਨਾ ਲਈ ਹੰਭਲੇ

ਕੈਂਸਰ ਬਾਰੇ ਚੇਤਨਾ ਲਈ ਹੰਭਲੇ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਸ਼ਹਿਰ

View All