DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Delhi: NSUI ਦੇ ਪ੍ਰਦਰਸ਼ਨ ਦੌਰਾਨ ਹੰਗਾਮਾ; ਚਾਰ FIR ਦਰਜ, 18 ਵਿਅਕਤੀ ਗ੍ਰਿਫ਼ਤਾਰ

ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ

  • fb
  • twitter
  • whatsapp
  • whatsapp
featured-img featured-img
ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਦੇ ਹੋਏ ਸੁਰੱਖਿਆ ਕਰਮਚਾਰੀ: ਫੋਟੋ ਏ ਐੱਨ ਆਈ
Advertisement

ਦਿੱਲੀ ਪੁਲੀਸ ਨੇ ਸੋਮਵਾਰ ਨੂੰ ਪਾਰਲੀਮੈਂਟ ਸਟਰੀਟ ਇਲਾਕੇ ਵਿੱਚ ਐੱਨ ਐੱਸ ਯੂ ਆਈ (NSUI) ਦੇ ਪ੍ਰਦਰਸ਼ਨ ਦੌਰਾਨ ਹੋਈ ਕਥਿਤ ਹਿੰਸਾ ਦੇ ਸਬੰਧ ਵਿੱਚ ਚਾਰ ਐੱਫ ਆਈ ਆਰ (FIR) ਦਰਜ ਕੀਤੀਆਂ ਹਨ, ਜਿਨ੍ਹਾਂ ਵਿੱਚ ਸੀ ਆਈ ਐੱਸ ਐੱਫ (CISF) ਦੇ ਇੱਕ ਜਵਾਨ ਨੂੰ ਕਥਿਤ ਤੌਰ 'ਤੇ ਚਾਕੂ ਮਾਰਨ, ਦੰਗਾ ਕਰਨ, ਭੰਨ-ਤੋੜ ਕਰਨ ਅਤੇ ਸਰਕਾਰੀ ਮੁਲਾਜ਼ਮਾਂ ਦੇ ਕੰਮ ਵਿੱਚ ਅੜਿੱਕਾ ਪਾਉਣ ਦੇ ਮਾਮਲੇ ਸ਼ਾਮਲ ਹਨ।

ਪੁਲੀਸ ਨੇ ਦੱਸਿਆ ਕਿ ਕਥਿਤ ਹਿੰਸਾ ਦੇ ਸਬੰਧ ਵਿੱਚ 18 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਧਿਕਾਰੀਆਂ ਨੇ ਕਿਹਾ ਕਿ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ ਆਈ ਐੱਸ ਐੱਫ) ਦੇ ਕਾਂਸਟੇਬਲ 'ਤੇ ਹੋਏ ਕਥਿਤ ਹਮਲੇ ਦੇ ਸਬੰਧ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।

Advertisement

ਚੋਣ ਪ੍ਰਕਿਰਿਆ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਦੇ ਅਸਤੀਫੇ ਅਤੇ ਗ੍ਰਿਫਤਾਰੀ ਦੀ ਮੰਗ ਕਰ ਰਹੇ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ (ਐੱਨ ਐੱਸ ਯੂ ਆਈ) ਦੇ ਵਰਕਰਾਂ ਦੇ ਪ੍ਰਦਰਸ਼ਨ ਦੌਰਾਨ ਹਿੰਸਾ ਭੜਕ ਗਈ ਸੀ।

Advertisement

ਪ੍ਰਦਰਸ਼ਨਕਾਰੀਆਂ ਨੇ ਰਾਇਸੀਨਾ ਰੋਡ 'ਤੇ ਸਥਿਤ ਐੱਨ ਐੱਸ ਯੂ ਆਈ ਹੈੱਡਕੁਆਰਟਰ ਦੇ ਨੇੜੇ ਮੁਜ਼ਾਹਰਾ ਕੀਤਾ ਅਤੇ ਜੰਤਰ-ਮੰਤਰ ਵੱਲ ਵਧਣ ਦੀ ਕੋਸ਼ਿਸ਼ ਕੀਤੀ।

ਪ੍ਰਦਰਸ਼ਨ ਦੌਰਾਨ, ਬਿਕਰਮ ਕੁਮਾਰ ਵਜੋਂ ਪਛਾਣੇ ਗਏ ਇੱਕ ਸੀ ਆਈ ਐੱਸ ਐੱਫ ਕਾਂਸਟੇਬਲ 'ਤੇ ਕਥਿਤ ਤੌਰ 'ਤੇ ਉਸ ਸਮੇਂ ਚਾਕੂ ਨਾਲ ਹਮਲਾ ਕੀਤਾ ਗਿਆ ਜਦੋਂ ਉਹ ਇੱਕ ਪ੍ਰਦਰਸ਼ਨਕਾਰੀ ਨੂੰ ਬੈਰੀਕੇਡ ਨੇੜਿਓਂ ਦੂਰ ਲਿਜਾ ਰਿਹਾ ਸੀ। ਉਸਦੀ ਸੱਜੀ ਕੂਹਣੀ 'ਤੇ ਮਾਮੂਲੀ ਸੱਟ ਲੱਗੀ ਹੈ ਅਤੇ ਉਸਨੂੰ ਡਾਕਟਰੀ ਜਾਂਚ ਤੇ ਇਲਾਜ ਲਈ ਆਰ ਐੱਮ ਐੱਲ (RML) ਹਸਪਤਾਲ ਲਿਜਾਇਆ ਗਿਆ।

ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਪ੍ਰਦਰਸ਼ਨਕਾਰੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਅਨੁਸਾਰ ਹੋਰ ਐੱਫ ਆਈ ਆਰ ਕਥਿਤ ਤੌਰ 'ਤੇ ਦੰਗਾ ਕਰਨ, ਭੰਨ-ਤੋੜ ਕਰਨ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਨਿਭਾਉਣ ਤੋਂ ਰੋਕਣ ਨਾਲ ਸਬੰਧਤ ਹਨ।

ਉਨ੍ਹਾਂ ਦੱਸਿਆ ਕਿ ਪੁਲੀਸ ਕਥਿਤ ਹਿੰਸਾ ਦੇ ਹਾਲਾਤਾਂ ਅਤੇ ਵਿਅਕਤੀਗਤ ਪ੍ਰਦਰਸ਼ਨਕਾਰੀਆਂ ਦੀ ਭੂਮਿਕਾ ਦਾ ਪਤਾ ਲਗਾਉਣ ਲਈ ਸੀ ਸੀ ਟੀ ਵੀ (CCTV) ਫੁਟੇਜ ਅਤੇ ਹੋਰ ਸਬੂਤਾਂ ਦੀ ਜਾਂਚ ਕਰ ਰਹੀ ਹੈ।

Advertisement
×