Delhi riots: ਸੁਪਰੀਮ ਕੋਰਟ ਵੱਲੋਂ ਉਮਰ ਖਾਲਿਦ, ਸ਼ਰਜੀਲ ਇਮਾਮ, ਗੁਲਫਿਸ਼ਾ ਦੀਆਂ ਜ਼ਮਾਨਤ ਅਰਜ਼ੀਆਂ 19 ਸਤੰਬਰ ਤੱਕ ਮੁਲਤਵੀ
ਸੁਪਰੀਮ ਕੋਰਟ ਨੇ ਦਿੱਲੀ ਵਿੱਚ ਫਰਵਰੀ 2020 ਦੇ ਦੰਗਿਆਂ ਪਿੱਛੇ ਕਥਿਤ ਸਾਜ਼ਿਸ਼ ਨਾਲ ਸਬੰਧਤ UAPA ਮਾਮਲੇ ਵਿੱਚ ਕਾਰਕੁਨਾਂ ਉਮਰ ਖਾਲਿਦ, ਸ਼ਰਜੀਲ ਇਮਾਮ, ਗੁਲਫਿਸ਼ਾ ਫਾਤਿਮਾ ਅਤੇ ਮੀਰਾਨ ਹੈਦਰ ਦੀਆਂ ਜ਼ਮਾਨਤ ਅਰਜ਼ੀਆਂ ’ਤੇ 19 ਸਤੰਬਰ ਤੱਕ ਸੁਣਵਾਈ ਮੁਲਤਵੀ ਕਰ ਦਿੱਤੀ। ਜਸਟਿਸ ਅਰਵਿੰਦ...
Advertisement
ਸੁਪਰੀਮ ਕੋਰਟ ਨੇ ਦਿੱਲੀ ਵਿੱਚ ਫਰਵਰੀ 2020 ਦੇ ਦੰਗਿਆਂ ਪਿੱਛੇ ਕਥਿਤ ਸਾਜ਼ਿਸ਼ ਨਾਲ ਸਬੰਧਤ UAPA ਮਾਮਲੇ ਵਿੱਚ ਕਾਰਕੁਨਾਂ ਉਮਰ ਖਾਲਿਦ, ਸ਼ਰਜੀਲ ਇਮਾਮ, ਗੁਲਫਿਸ਼ਾ ਫਾਤਿਮਾ ਅਤੇ ਮੀਰਾਨ ਹੈਦਰ ਦੀਆਂ ਜ਼ਮਾਨਤ ਅਰਜ਼ੀਆਂ ’ਤੇ 19 ਸਤੰਬਰ ਤੱਕ ਸੁਣਵਾਈ ਮੁਲਤਵੀ ਕਰ ਦਿੱਤੀ।
ਜਸਟਿਸ ਅਰਵਿੰਦ ਕੁਮਾਰ ਅਤੇ ਐਨ.ਵੀ. ਅੰਜਾਰੀਆ ਦੇ ਬੈਂਚ ਨੇ ਕਿਹਾ ਕਿ ਉਨ੍ਹਾਂ ਨੂੰ ਫਾਈਲਾਂ ਬਹੁਤ ਦੇਰ ਨਾਲ ਮਿਲੀਆਂ।
Advertisement
ਕਾਰਕੁਨਾਂ ਨੇ 2 ਸਤੰਬਰ ਦੇ ਦਿੱਲੀ ਹਾਈ ਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਹੈ ਜਿਸ ਵਿੱਚ ਖ਼ਾਲਿਦ ਅਤੇ ਇਮਾਮ ਸਮੇਤ ਨੌਂ ਵਿਅਕਤੀਆਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ ਇਹ ਕਹਿੰਦੇ ਹੋਏ ਕਿ ਨਾਗਰਿਕਾਂ ਦੁਆਰਾ ਪ੍ਰਦਰਸ਼ਨਾਂ ਜਾਂ ਵਿਰੋਧ ਪ੍ਰਦਰਸ਼ਨਾਂ ਦੀ ਆੜ ਵਿੱਚ ‘ਸਾਜ਼ਿਸ਼ੀ’ ਹਿੰਸਾ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।
ਜ਼ਮਾਨਤ ਰੱਦ ਹੋਣ ਵਾਲਿਆਂ ਵਿੱਚ ਖਾਲਿਦ, ਇਮਾਮ, ਫਾਤਿਮਾ, ਮੁਹੰਮਦ ਸਲੀਮ ਖਾਨ, ਸ਼ਿਫਾ ਉਰ ਰਹਿਮਾਨ, ਅਤਹਰ ਖਾਨ, ਮੀਰਾਂ ਹੈਦਰ, ਅਬਦੁਲ ਖਾਲਿਦ ਸੈਫੀ ਅਤੇ ਸ਼ਾਦਾਬ ਅਹਿਮਦ ਸ਼ਾਮਲ ਹਨ।
Advertisement