DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Delhi Traffic Advisory: ਪੁਲੀਸ ਵੱਲੋਂ ਟਰੈਫਿਕ ਐਡਵਾਈਜ਼ਰੀ ਜਾਰੀ, ਮੁੱਖ ਚੌਂਕਾਂ ’ਤੇ ਭਾਰੀ ਫੋਰਸ ਤਾਇਨਾਤ

ਰਾਜਧਾਨੀ ਦਿੱਲੀ ਵਿੱਚ ਸੁਰੱਖਿਆ ਦੇ ਸਖ਼ਤ ਇੰਤਜ਼ਾਮ

  • fb
  • twitter
  • whatsapp
  • whatsapp
featured-img featured-img
@dtptraffic
Advertisement

ਕੋਕਰੋਚ ਜਨਤਾ ਪਾਰਟੀ (CJP) ਵੱਲੋਂ ਦਿੱਲੀ ਵਿੱਚ ਵਿਰੋਧ ਪ੍ਰਦਰਸ਼ਨ ਦੇ ਐਲਾਨ ਤੋਂ ਬਾਅਦ ਦਿੱਲੀ ਪੁਲੀਸ ਨੇ ਟਰੈਫਿਕ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ। ਆਮ ਜਨਤਾ ਅਤੇ ਵਾਹਨ ਚਾਲਕਾਂ ਨੂੰ ਹੋਣ ਵਾਲੀ ਅਸੁਵਿਧਾ ਨੂੰ ਘੱਟ ਕਰਨ ਅਤੇ ਆਵਾਜਾਈ ਸੁਚਾਰੂ ਰੱਖਣ ਲਈ ਸ਼ਹਿਰ ਦੇ ਮੁੱਖ ਚੌਂਕਾਂ ’ਤੇ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।ਜ਼ਿਕਰਯੋਗ ਹੈ ਕਿ CJP ਨੇ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਦੇ ਖ਼ਿਲਾਫ਼ ਜੰਤਰ-ਮੰਤਰ 'ਤੇ ਇੱਕ ਵੱਡਾ ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾਈ ਹੈ। ਵਧੀਕ ਪੁਲੀਸ ਕਮਿਸ਼ਨਰ ਦਿਨੇਸ਼ ਕੁਮਾਰ ਗੁਪਤਾ ਨੇ ਮੀਡੀਆ ਨੂੰ ਦੱਸਿਆ ਕਿ ਪ੍ਰਸਤਾਵਿਤ ਧਰਨੇ-ਪ੍ਰਦਰਸ਼ਨ ਦੌਰਾਨ ਟਰੈਫਿਕ ਜਾਮ ਤੋਂ ਬਚਣ ਲਈ ਇਹ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਹਨ।

ਪੁਲੀਸ ਅਧਿਕਾਰੀ ਨੇ ਕਿਹਾ, “ਅਸੀਂ ਸਾਰੀਆਂ ਪ੍ਰਮੁੱਖ ਥਾਵਾਂ ’ਤੇ ਆਪਣੇ ਜਵਾਨ ਤਾਇਨਾਤ ਕਰਕੇ ਵਿਸਥਾਰਤ ਯੋਜਨਾ ਤਿਆਰ ਕੀਤੀ ਹੈ। ਸਾਡੀ ਮੁੱਖ ਪਹਿਲਕਦਮੀ ਆਮ ਵਾਹਨ ਚਾਲਕਾਂ ਲਈ ਬਿਨਾਂ ਕਿਸੇ ਰੁਕਾਵਟ ਦੇ ਸਫ਼ਰ ਸੁਚਾਰੂ ਬਣਾਉਣਾ ਹੈ।” ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰੋਂ ਨਿਕਲਣ ਤੋਂ ਪਹਿਲਾਂ ਦਿੱਲੀ ਪੁਲੀਸ ਦੁਆਰਾ ਜਾਰੀ ਟਰੈਫਿਕ ਐਡਵਾਈਜ਼ਰੀ ਜ਼ਰੂਰ ਚੈੱਕ ਕਰਨ।

Advertisement

Advertisement

ਪ੍ਰਦਰਸ਼ਨ ਦੇ ਮੱਦੇਨਜ਼ਰ ਪੂਰੀ ਰਾਜਧਾਨੀ ਨੂੰ ਇੱਕ ਮਜ਼ਬੂਤ ਸੁਰੱਖਿਆ ਘੇਰੇ ਵਿੱਚ ਲਿਆ ਗਿਆ ਹੈ। ਦਿੱਲੀ ਪੁਲੀਸ ਅਤੇ ਪੈਰਾ-ਮਿਲਟਰੀ ਫੋਰਸ ਦੇ ਲਗਭਗ 35,000 ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਦਿੱਲੀ ਮੈਟਰੋ ਨੇ 45 ਸਟੇਸ਼ਨਾਂ ਦੇ ਗੇਟ ਬੰਦ ਕਰ ਦਿੱਤੇ ਹਨ, ਜਦੋਂਕਿ ਰੇਲਵੇ ਦੁਆਰਾ 75 ਟ੍ਰੇਨਾਂ ਰੱਦ ਕੀਤੀਆਂ ਗਈਆਂ ਹਨ। ਕੇਂਦਰੀ ਦਿੱਲੀ ਵਿੱਚ ਜਨਪਥ ਅਤੇ ਕਰਤੱਵਿਆ ਭਵਨ ਦੇ 4 ਕਿਲੋਮੀਟਰ ਦੇ ਘੇਰੇ ਵਿੱਚ ਇੰਟਰਨੈੱਟ ਸੇਵਾਵਾਂ ’ਤੇ ਵੀ ਅਸਥਾਈ ਰੋਕ ਲਗਾਈ ਗਈ ਹੈ।

Advertisement
×